ਸ਼੍ਰੋਮਣੀ ਕਮੇਟੀ ਵਲੋਂ ਜੰਮੂ ਕਸ਼ਮੀਰ ਭਾਸ਼ਾ ਬਿੱਲ ‘ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਨਰਿੰਦਰ ਮੋਦੀ ਨੂੰ ਪੱਤਰ

109
Share

ਅੰਮ੍ਰਿਤਸਰ, 13 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ‘ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਸ਼੍ਰੀ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿਚੋਂ ਪੰਜਾਬੀ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਇਸ ਦੇ ਨਾਲ ਹੀ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਮਾਨਤਾ ਨਹੀਂ ਦਿੱਤੀ ਗਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਇਹ ਭਾਸ਼ਾ ਬਿੱਲ ਜੋ ਮਾਨਸੂਨ ਸੈਸ਼ਨ ਦੌਰਾਨ ਸੰਸਦ ‘ਚ ਪੇਸ਼ ਕੀਤਾ ਜਾਣਾ ਹੈ, ਨੂੰ ਸੋਧਣ ਉਪਰੰਤ ਹੀ ਪਾਸ ਕੀਤਾ ਜਾਵੇ। ਸੰਸਦ ‘ਚ ਬਿੱਲ ‘ਤੇ ਮੋਹਰ ਲਾਉਣ ਤੋਂ ਪਹਿਲਾਂ ਇਸ ਵਿਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਦਰਜ ਕੀਤੀਆਂ ਜਾਣ।


Share