PUNJABMAILUSA.COM

ਸ਼੍ਰੋਮਣੀ ਕਮੇਟੀ ਵਿੱਦਿਆ ਦੇ ਖੇਤਰ ‘ਚ ਵੀ ਪੁੱਟ ਰਹੀ ਨਵੀਆਂ ਪੁਲਾਘਾਂ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਵਿੱਦਿਆ ਦੇ ਖੇਤਰ ‘ਚ ਵੀ ਪੁੱਟ ਰਹੀ ਨਵੀਆਂ ਪੁਲਾਘਾਂ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਵਿੱਦਿਆ ਦੇ ਖੇਤਰ ‘ਚ ਵੀ ਪੁੱਟ ਰਹੀ ਨਵੀਆਂ ਪੁਲਾਘਾਂ : ਪ੍ਰੋ. ਬਡੂੰਗਰ
July 29
16:27 2017

ਅੰਮ੍ਰਿਤਸਰ 29 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਵਿੱਦਿਆ ਦੇ ਖੇਤਰ ਵਿਚ ਵੀ ਨਵੀਆਂ ਪੁਲਾਘਾਂ ਪੁੱਟ ਰਹੀ ਹੈ ਤਾਂ ਜੋ ਅਜੌਕੀ ਪੀੜੀ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਸੰਗਰੂਰ ਵਿਖੇ ਸਾਲ 2016-17 ਦੇ ਵਿੱਅਿਦਕ ਸੈਸ਼ਨ ਦੀ ਸ਼ੁਰੂਆਤ ਦੌਰਾਨ ਕੀਤਾ ਗਿਆ।
ਪ੍ਰੋ. ਬਡੁੰਗਰ ਨੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਹਰ ਵਿਅਕਤੀ ਦੇ ਜੀਵਨ ‘ਚ ਪੜ੍ਹਾਈ ਦਾ ਅਹਿਮ ਰੋਲ ਹੁੰਦਾ ਅਤੇ ਵਿੱਦਿਆ ਦੇ ਗਿਆਨ ਨਾਲ ਹੀ ਸਫਲਤਾ ਦਾ ਮਾਰਗ ਮਿਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਸਕੂਲਾਂ ਅਤੇ ਕਾਲਜਾਂ ‘ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦਾ ਉਪਰਾਲਾ ਕਰ ਰਹੀ ਹੈ, ਉਥੇ ਗੁਰਮਤਿ ਸਿਖਲਾਈ ਕੈਂਪਾਂ ਅਤੇ ਧਰਮ ਪ੍ਰਚਾਰ ਰਾਹੀਂ ਬੱਚਿਆਂ ਦੀ ਸਖਸ਼ੀਅਤ ਅਤੇ ਚਰਿੱਤਰ ਦੀ ਉਸਾਰੀ ਕਰਕੇ ਨਰੋਏ ਸਮਾਜ ਦੀ ਸਿਰਜਣਾ ਲਈ ਵੀ ਅਹਿਮ ਯੋਗਦਾਨ ਪਾ ਰਹੀ ਹੈ । ਉਨ੍ਹਾਂ ਕਿਹਾ ਕਿ ਸੂਝਵਾਨ ਬੱਚਾ ਹੀ ਸਮਾਜ ਦੀ ਨਰੋਈ ਨੀਂਹ ਹੁੰਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ‘ਚ ਆਈ ਖੜੋਤ ਨੂੰ ਖ਼ਤਮ ਕਰਨ ਲਈ ਜ਼ਮੀਨੀ ਤੌਰ ਤੇ ਪੜਚੋਲ ਕਰਨਾ ਵੀ ਸਾਡਾ ਸਾਰਿਆਂ ਦਾ ਅਹਿਮ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਆਪਣਾ ਫਰਜ਼ ਵੀ ਪਹਿਚਾਣਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਗੁਣਾਂ ਦੇ ਧਾਰਨੀ ਬਣਾਉਣ ਕਿਉਂਕਿ ਵਿਦਿਆਰਥੀਆਂ ਦੀ ਚੰਗੀ ਸਖਸੀਅਤ ਦੀ ਉਸਾਰੀ ਲਈ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਲਜ ਦੇ ਬੱਚਿਆਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ ਅਤੇ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਾ ਸੱਦਾ ਵੀ ਦਿੱਤਾ। ਕਾਲਜ ਦੇ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ।
ਸਮਾਗਮ ਦੌਰਾਨ ਪ੍ਰੋ. ਬਡੂੰਗਰ ਨੇ ਕਾਲਜ ਮੈਨੇਜਮੈਂਟ ਵੱਲੋਂ ਤਿਆਰ ‘ਟੈਸਟੀਮਨੀ’ ਨੂੰ ਰਿਲੀਜ਼ ਕੀਤਾ। ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਸੁਖਮੀਨ ਕੌਰ ਸਿੱਧੂ ਵੱਲੋਂ ਪ੍ਰੋ. ਬਡੂੰਗਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੋ ਕਾਲਜ ਦੇ ਵਿਹੜੇ ‘ਚ ਵਾਤਾਵਰਣ ਤਹਿਤ ਪ੍ਰੋ. ਬਡੂੰਗਰ ਨੇ ਪੌਦੇ ਵੀ ਲਗਾਏ।
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਕਵਿਤਾ, ਭਾਸ਼ਣ ਅਤੇ ਕੀਰਤਨ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ‘ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਸਨਮਾਨਤ ਵੀ ਕੀਤਾ। ਇਸ ਮੌਕੇ ਜਥੇਦਾਰ ਜੈਪਾਲ ਸਿੰਘ ਮੁੰਡੀਆਂ, ਜਥੇਦਾਰ ਗੋਬਿਦ ਸਿੰਘ ਲੌਂਗੋਵਾਲ, ਜਥੇਦਾਰ ਮਲਕੀਤ ਸਿੰਘ ਝੰਗਾਲ, ਭੁਪਿੰਦਰ ਸਿੰਘ ਭਲਵਾਨ, ਹਰਚੰਦ ਸਿੰਘ ਰੰਗੋਲਾ, ਰਾਮਪਾਲ ਸਿੰਘ ਬੈਣੀਵਾਲ, ਮੇਜਰ ਸਿੰਘ ਢਿੱਲੋਂ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article