PUNJABMAILUSA.COM

ਸ਼੍ਰੋਮਣੀ ਕਮੇਟੀ ਵੱਲੋਂ ਅੰਤਰ ਧਰਮ ਸੰਮਲੇਨ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਅੰਤਰ ਧਰਮ ਸੰਮਲੇਨ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਅੰਤਰ ਧਰਮ ਸੰਮਲੇਨ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ
July 20
17:44 2019

ਅੰਮ੍ਰਿਤਸਰ, 20 ਜੁਲਾਈ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਅਮਲੀ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨਵੰਬਰ 2019 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਜਾ ਰਹੇ ਅੰਤਰ ਧਰਮ ਸੰਮੇਲਨ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਗਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਬਾਬਾ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਬਰਮਿੰਘਮ, ਸ. ਪਰਮਜੀਤ ਸਿੰਘ ਚੰਡੋਕ, ਭਾਈ ਕਰਨੈਲ ਸਿੰਘ ਗਰੀਬ ਅਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ (ਕੋਆਰਡੀਨੇਟਰ) ਆਦਿ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਵਿਸ਼ਵ ਸ਼ਾਂਤੀ ਲਈ ਮਾਰਗ ਦਰਸ਼ਨ ਹੈ। ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਦੁਨੀਆਂ ਤੱਕ ਫੈਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਤਰ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰ ਧਰਮ ਸੰਮੇਲਨ ਰਾਹੀਂ ਕਾਦਰ ਤੇ ਕੁਦਰਤ ਦੀ ਪਵਿੱਤਰਤਾ ਦਾ ਅਹਿਸਾਸ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਦੁਨੀਆਂ ਵਿਚ ਫੈਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ-ਵੱਖ ਧਰਮਾਂ ਦੇ ਆਗੂਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਅੰਤਰ ਧਰਮ ਸੰਮੇਲਨ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article