PUNJABMAILUSA.COM

ਸ਼੍ਰੋਮਣੀ ਕਮੇਟੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਕੀਤਾ ਗਿਆ ਸਨਮਾਨ

 Breaking News

ਸ਼੍ਰੋਮਣੀ ਕਮੇਟੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਕੀਤਾ ਗਿਆ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਕੀਤਾ ਗਿਆ ਸਨਮਾਨ
January 17
10:30 2018

ਅੰਮ੍ਰਿਤਸਰ, 17 ਜਨਵਰੀ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਕੈਲੀਫੋਰਨੀਆ ਦੇ ਸ਼ਹਿਰ ਐਲਕ ਗਰੋਵ ਸਿਟੀ ਦੇ ਮਲਟੀਕਲਚਰਲ ਕਮਿਸ਼ਨ ਮੈਂਬਰ ਤੇ ਡੈਮੋਕਰੇਟ ਪਾਰਟੀ ਦੇ ਨੈਸ਼ਨਲ ਡੈਲੀਗੇਟ ਅਤੇ ਪੰਜਾਬ ਮੇਲ ਯੂ.ਐੱਸ.ਏ. ਦੇ ਮੁੱਖ ਸੰਪਾਦਕ ਸ. ਗੁਰਜਤਿੰਦਰ ਸਿੰਘ ਰੰਧਾਵਾ ਅਤੇ ਰਿਚਮੰਡ ਹਿਲ ਨਿਊਯਾਰਕ ਪੁਲਿਸ ਕਮਿਊਨਿਟੀ ਦੇ ਉਪ ਪ੍ਰਧਾਨ ਸ. ਰਣਜੀਤ ਸਿੰਘ ਸੰਯੋਗਲਾ ਨਤਮਸਤਕ ਹੋਏ। ਇਸ ਮੌਕੇ ਸ. ਰੰਧਾਵਾ ਦੀ ਮਾਤਾ ਬੀਬੀ ਸਤਵੰਤ ਕੌਰ ਅਤੇ ਧਰਮ ਪਤਨੀ ਬੀਬੀ ਨਿਰਮਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਸ. ਗੁਰਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡਾ ਵਿਦੇਸ਼ ਵਿਚ ਬੈਠਿਆਂ ਦਾ ਚਿਤ ਪੰਜਾਬ ਵਿਚ ਹੀ ਹੁੰਦਾ ਹੈ। ਹਰ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਲੋਚਾ ਹੁੰਦੀ ਹੈ। ਅੱਜ ਸਾਡੇ ਵੱਡੇ ਭਾਗ ਹਨ ਕਿ ਦਰਸ਼ਨ ਕਰਨ ਦਾ ਮੌਕਾ ਨਸੀਬ ਹੋਇਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਸਦੇ ਦਰਸ਼ਨ ਕਰਨ ਲਈ ਲਾਲਸਾ ਹਰ ਸਿੱਖ ਦੇ ਮਨ ਅੰਦਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ। ਯਾਦ ਰਹੇ ਕਿ ਸ. ਰੰਧਾਵਾ ਪੰਜਾਬ ‘ਚ ਰਹਿਣ ਸਮੇਂ ਵੀ ਪੱਤਰਕਾਰਤਾ ਨਾਲ ਜੁੜੇ ਰਹੇ ਹਨ ਅਤੇ ਹੁਣ ਵੀ ਉਹ ਅਮਰੀਕਾ ਵਿਚ ਆਪਣਾ ਅਖਬਾਰ ਚਲਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਿਜੈ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਜਤਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article