PUNJABMAILUSA.COM

ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ. ਨੰੰਬਰ ਲੈਣ ਵਾਸਤੇ ਪ੍ਰਕਿਰਿਆ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ. ਨੰੰਬਰ ਲੈਣ ਵਾਸਤੇ ਪ੍ਰਕਿਰਿਆ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ. ਨੰੰਬਰ ਲੈਣ ਵਾਸਤੇ ਪ੍ਰਕਿਰਿਆ ਸ਼ੁਰੂ
July 17
02:32 2017

ਅੰਮ੍ਰਿਤਸਰ, 16 ਜੁਲਾਈ (ਪੰਜਾਬ ਮੇਲ)– ਦੇਸ਼ ਭਰ ਵਿੱਚ ਲਾਗੂ ਹੋਈ ਨਵੀਂ ਕਰ ਪ੍ਰਣਾਲੀ ਜੀਐਸਟੀ ਦੇ ਘੇਰੇ ਵਿੱਚ ਆਈ ਸਿੱਖ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੇ ਜੀਐਸਟੀ ਵਾਸਤੇ ਲੋੜੀਂਦਾ ਨੰਬਰ ਲੈਣ ਅਤੇ ਸੰਸਥਾ ਨੂੰ ਟੈਕਸ ਲਈ ਰਜਿਸਟਰਡ ਕਰਾਉਣ ਵਾਸਤੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਨਵੇਂ ਟੈਕਸ ਤਹਿਤ ਹੁਣ ਗੁਰਦੁਆਰਿਆਂ ਵਿੱਚ ਕੜਾਹ ਪ੍ਰਸ਼ਾਦਿ ਚੜ੍ਹਾਉਣ ਵਾਲੇ ਸ਼ਰਧਾਲੂਆਂ ਨੂੰ ਇਹ ਟੈਕਸ ਵੀ ਦੇਣਾ ਪਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਨਵੇਂ ਕਰ ਤੋਂ ਛੋਟ ਵਾਸਤੇ ਭਾਵੇਂ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਪੱਤਰ ਭੇਜੇ ਗਏ ਹਨ ਪਰ ਹੁਣ ਤੱਕ ਦੋਵੇਂ ਪਾਸਿਆਂ ਤੋਂ ਕੋਈ ਹੁੰਗਾਰਾ ਨਹੀਂ ਮਿਲਿਆ ਹੈ। ਇਸ ਕਾਰਨ ਸ਼੍ਰੋਮਣੀ ਕਮੇਟੀ ਨੇ ਇਸ ਨਵੀਂ ਕਰ ਪ੍ਰਣਾਲੀ ਨੂੰ ਲਾਗੂ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਜੀਐਸਟੀ ਨੰਬਰ ਲੈਣਾ ਜ਼ਰੂਰੀ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਜੀਐਸਟੀ ਲਾਗੂ ਕਰਨ ਵਾਸਤੇ ਇਸ ਲਈ ਲੋੜੀਂਦਾ ਨੰਬਰ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜੀਐਸਟੀ ਤੋਂ ਛੋਟ ਨਹੀਂ ਦਿੱਤੀ ਜਾਂਦੀ ਇੱਕ ਜੁਲਾਈ ਤੋਂ ਬਾਅਦ ਸੰਗਤ ਨੂੰ ਦਿੱਤੇ ਗਏ ਕੜਾਹ ਪ੍ਰਸ਼ਾਦਿ ਤੇ ਪਿੰਨੀ ਪ੍ਰਸ਼ਾਦਿ ਦੀ ਕੁੱਲ ਰਕਮ ’ਤੇ ਬਣਦਾ ਟੈਕਸ ਸਰਕਾਰ ਨੂੰ ਅਦਾ ਕਰ ਦਿੱਤਾ ਜਾਵੇਗਾ। ਇਸ ’ਤੇ ਲਗਭਗ 18 ਫੀਸਦ ਟੈਕਸ ਲਾਇਆ ਗਿਆ ਹੈ। ਉਨ੍ਹਾਂ ਆਖਿਆ ਕਿ ਹੁਣ ਤੱਕ ਸੰਗਤ ਕੋਲੋਂ ਇਹ ਟੈਕਸ ਵਸੂਲ ਨਹੀਂ ਕੀਤਾ ਜਾ ਰਿਹਾ ਹੈ ਪਰ ਲੋਡ਼ ਪੈਣ ’ਤੇ ਸ਼੍ਰੋਮਣੀ ਕਮੇਟੀ ਇਸ ਟੈਕਸ ਦਾ ਭੁਗਤਾਨ ਕਰ ਦੇਵੇਗੀ। ਇਸੇ ਤਰ੍ਹਾਂ ਸਰਾਵਾਂ ਵਿੱਚ ਕਮਰੇ ਸ਼ਰਧਾਲੂਆਂ ਨੂੰ ਕਿਰਾਏ ’ਤੇ ਦੇਣ ’ਤੇ ਵੀ ਟੈਕਸ ਲੱਗੇਗਾ। ਸਿਰੋਪੇ ਦੀ ਕੀਮਤ ਵੀ ਵੱਧ ਜਾਵੇਗੀ ਅਤੇ ਧਰਮ ਪ੍ਰਚਾਰ ਦੀਆਂ ਕਿਤਾਬਾਂ ਤੇ ਹੋਰ ਸਮਗਰੀ ਵਾਸਤੇ ਵਰਤੇ ਜਾਂਦੇ ਕਾਗਜ਼ ’ਤੇ ਵੀ ਟੈਕਸ ਦੇਣਾ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article