PUNJABMAILUSA.COM

ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨ ਸਿੱਖ ਖਿਡਾਰੀ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਸਨਮਾਨਿਤ

ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨ ਸਿੱਖ ਖਿਡਾਰੀ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਸਨਮਾਨਿਤ

ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨ ਸਿੱਖ ਖਿਡਾਰੀ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਸਨਮਾਨਿਤ
March 29
17:28 2018

ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਅਤੇ ਅਰਸ਼ਦੀਪ ਸਿੰਘ ਨੂੰ 1 ਲੱਖ 25 ਹਜ਼ਾਰ ਦੀ ਰਾਸ਼ੀ ਦੇ ਚੈੱਕ ਦਿੱਤੇ
ਸ਼੍ਰੋਮਣੀ ਕਮੇਟੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਦੀ ਰਹੇਗੀ-ਭਾਈ ਲੌਂਗੋਵਾਲ

ਅੰਮ੍ਰਿਤਸਰ, 29 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਿੱਖ ਲੜਕੀ ਨਵਜੋਤ ਕੌਰ ਅਤੇ ਅੰਡਰ 19 ਵਿਚ ਕ੍ਰਿਕਟ ਵਿਸ਼ਵ ਕੱਪ 2018 ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜੁਆਨ ਖਿਡਾਰੀ ਅਰਸ਼ਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਰੁਪਏ ਅਤੇ ਅਰਸ਼ਦੀਪ ਸਿੰਘ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਸਨਮਾਨਿਤ ਰਾਸ਼ੀ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਨੌਜੁਆਨ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਭਵਿੱਖ ਵਿਚ ਵੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਨੌਜੁਆਨ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੋਂ ਸਿੱਖ ਨੌਜੁਆਨੀ ਜ਼ਰੂਰ ਪ੍ਰੇਰਣਾ ਲਵੇਗੀ। ਇਸ ਮੌਕੇ ਉਨ੍ਹਾਂ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ। ਇਸ ਸਮੇਂ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਦੀਆਂ ਪ੍ਰਾਪਤੀਆਂ ਨਾਲ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਸਨਮਾਨ ਪ੍ਰਾਪਤ ਹੋਏ ਹਨ, ਪਰ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਪਾਸੋਂ ਸਨਮਾਨ ਪ੍ਰਾਪਤ ਕਰਕੇ ਅਥਾਹ ਖ਼ੁਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਸਮੁੱਚੀ ਸਿੱਖ ਕੌਮ ਵੱਲੋਂ ਸਨਮਾਨ ਹੈ ਅਤੇ ਇਸ ਤੋਂ ਵੱਡਾ ਉਨ੍ਹਾਂ ਲਈ ਕੋਈ ਹੋਰ ਸਨਮਾਨ ਨਹੀਂ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ, ਸ. ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਡਾ. ਰੂਪ ਸਿੰਘ ਮੁੱਖ ਸਕੱਤਰ, ਸ. ਮਨਜੀਤ ਸਿੰਘ ਬਾਠ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਦਰਸ਼ਨ ਸਿੰਘ ਪੀ.ਏ. ਅਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article