PUNJABMAILUSA.COM

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ
August 25
17:37 2018

ਦੁੱਖ ਦੀ ਘੜੀ ਵਿਚ ਸਮੁੱਚਾ ਸਿੱਖ ਜਗਤ ਕੇਰਲ ਵਾਸੀਆਂ ਦੇ ਨਾਲ -ਭਾਈ ਲੌਂਗੋਵਾਲ
ਅੰਮ੍ਰਿਤਸਰ, 25 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਜਿਸ ਨੂੰ ਵੰਡਾਉਣ ਲਈ ਸਮੁੱਚਾ ਸਿੱਖ ਜਗਤ ਕੇਰਲਾ ਵਾਸੀਆਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਇਕ ਵਿਸ਼ੇਸ਼ ਟੀਮ ਰਾਹਤ ਕਾਰਜ ਕਰ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਕੇਰਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਸੇਵਾਵਾਂ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਕੇਰਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਰਾਹਤ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਰਾਹਤ ਸਮੱਗਰੀ ਲਗਾਤਾਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਨਾਲ ਨਿਪਟਣ ਲਈ ਮੈਡੀਕਲ ਸੇਵਾਵਾਂ ਵੀ ਵਿਸ਼ੇਸ਼ ਤੌਰ ’ਤੇ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸਥਾਨਕ ਲੋਕਾਂ ਨੂੰ ਰਾਹਤ ਮਿਲ ਸਕੇ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਕੇਰਲਾ ਵਿਖੇ ਹਾਲਾਤ ਆਮ ਹੋਣ ਤੀਕ ਰਾਹਤ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੇਰਲਾ ਭੇਜੀ ਗਈ ਰਾਹਤ ਸਮੱਗਰੀ ਵਿਚ ਵਾਧਾ ਕਰਦਿਆਂ ਅੱਜ ਕੁਝ ਹੋਰ ਸਮਾਨ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਿਸਤਰੇ, ਦਰੀਆ, ਤਰਪਾਲਾ ਆਦਿ ਤੋਂ ਇਲਾਵਾ ਰਾਸ਼ਣ ਆਦਿ ਭੇਜਿਆ ਗਿਆ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਤੇ ਸਤਨਾਮ ਸਿੰਘ ਸਮੇਤ ਹੋਰ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article