ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰਾਂ ਨੂੰ ਦਿੱਤੇ ਜਾਣ ਵਾਲੇ ਸਹਾਇਤਾ ਫੰਡ ‘ਤੇ ਰੋਕ

174
Share

ਸ੍ਰੀ ਆਨੰਦਪੁਰ ਸਾਹਿਬ, 31 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰੋਨਾ ਦੌਰਾਨ ਖਸਤਾ ਹੋ ਚੁੱਕੀ ਆਰਥਿਕ ਸਥਿਤੀ ‘ਚ ਸੁਧਾਰ ਲਿਆਉਣ ਲਈ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਿਲਣ ਵਾਲੇ 3 ਲੱਖ ਰੁਪਏ ਸਾਲਾਨਾ ਸਹਾਇਤਾ ਫੰਡ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਪ੍ਰਧਾਨ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਦੱਸਿਆ ਕਿ ਬੀਤੇ ਦਿਨੀਂ ਫਤਹਿਗੜ੍ਹ ਸਾਹਿਬ ਵਿਚ ਸਬ-ਕਮੇਟੀ ਦੀ ਮੀਟਿੰਗ ਹੋਈ ਸੀ। ਇੱਥੇ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਕਮੇਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਿਆਂ, ਵਿੱਦਿਅਕ ਸੰਸਥਾਵਾਂ ਆਦਿ ਵਿਚ ਚੱਲ ਰਹੇ ਨਿਰਮਾਣ ਕਾਰਜਾਂ ‘ਤੇ ਵੀ ਰੋਕ ਲਾ ਦਿੱਤੀ ਗਈ ਹੈ।


Share