PUNJABMAILUSA.COM

ਸ਼੍ਰੋਮਣੀ ਗੁਰਦੁਆਰਾ ਕਮੇਟੀ ‘ਚ ਰੋਸ ਲਹਿਰ ਜਾਰੀ

ਸ਼੍ਰੋਮਣੀ ਗੁਰਦੁਆਰਾ ਕਮੇਟੀ ‘ਚ ਰੋਸ ਲਹਿਰ ਜਾਰੀ

ਸ਼੍ਰੋਮਣੀ ਗੁਰਦੁਆਰਾ ਕਮੇਟੀ ‘ਚ ਰੋਸ ਲਹਿਰ ਜਾਰੀ
October 21
10:30 2015

5
ਚੰਡੀਗੜ੍ਹ, 21 ਅਕਤੂਬਰ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਡੇਰਾ ਮੁਖੀ ਨੂੰ ਮੁਆਫ਼ੀ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 18 ਮੈਂਬਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਵਿਚ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਕਮੇਟੀ ਤੋਂ ਅਸਤੀਫੇ ਦੇਣ ਵਾਲਿਆਂ ਵਿਚ
ਉੱਤਰ ਪ੍ਰਦੇਸ਼ ਤੋਂ ਮਨੋਨੀਤ ਮੈਂਬਰ ਚਰਨਜੀਤ ਸਿੰਘ ਜੱਸੋਵਾਲ, ਬਾਬਾ ਬੂਟਾ ਸਿੰਘ ਗੁਰਥੜੀ, ਬੀਬੀ ਰਾਜਿੰਦਰ ਕੌਰ, ਗੁਰਪ੍ਰੀਤ ਸਿੰਘ ਰੰਧਾਵਾ ਤੇ ਬਾਬਾ ਸੁਖਚੈਨ ਸਿੰਘ ਧਰਮਪੁਰਾ ਸ਼ਾਮਲ ਹਨ।
ਫਗਵਾੜਾ – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਅਤੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੀ ਭੌਰ ਬੰਗਾ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ, ਉਨ੍ਹਾਂ ਇਹ ਅਸਤੀਫ਼ਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਨਿਰਾਸ਼ ਹੋ ਕੇ ਦਿੱਤਾ।
ਲੁਧਿਆਣਾ : ਪਿੰਡ ਘਵੱਦੀ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਾਜਿੰਦਰ ਕੌਰ ਨੇ ਅਸਤੀਫ਼ਾ ਦੇ ਦਿੱਤਾ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਵਿੰਕਲ ਨੇ ਕੀਤੀ।
ਐੱਸ.ਏ.ਐੱਸ.ਨਗਰ : ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਹ ਸੰਤ ਸਮਾਜ ਦੇ ਮੁੱਖ ਬੁਲਾਰੇ ਅਤੇ ਮੀਡੀਆ ਇੰਚਾਰਜ ਦੀਆਂ ਅਹਿਮ ਜ਼ਿੰਮੇਵਾਰੀਆਂ ਤੋਂ ਲਾਂਭੇ ਹੋ ਗਏ ਹਨ। ਸ਼੍ਰੀ ਰੰਧਾਵਾ ਸੰਤ ਸਮਾਜ ਦੇ ਸਕੱਤਰ ਜਨਰਲ ਰਹੇ ਬਾਬਾ ਹਰੀ ਸਿੰਘ ਰੰਧਾਵਾ ਵਾਲੇ ਦੇ ਪੁੱਤਰ ਹਨ। ਉਨ੍ਹਾਂ ਦੱਸਿਆ ਕਿ ਸਿੱਖ ਲੀਡਰਸ਼ਿਪ ਦੀ ਅਣਦੇਖੀ ਅਤੇ ਘੋਰ ਲਾਪ੍ਰਵਾਹੀ ਕਾਰਨ ਕੁੱਝ ਸਮੇਂ ਤੋਂ ਲਗਾਤਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਨਾ ਬਰਦਾਸ਼ਤ ਕਰਦਿਆਂ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਤੋਂ ਅਸਤੀਫਾ ਦੇਣ ਵਾਲਿਆਂ ਵਿਚ ਗਿੱਦੜਬਾਹਾ ਤੋਂ ਜਥੇਦਾਰ ਗੁਰਪਾਲ ਸਿੰਘ ਗੋਰਾ, ਬਾਬਾ ਅਵਤਾਰ ਸਿੰਘ ਤਰਨਤਾਰਨ, ਸੁਖਵਿੰਦਰ ਸਿੰਘ ਸਿੱਧੂ, ਮੋਗਾ ਜ਼ਿਲ੍ਹੇ ਤੋਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਬਠਿੰਡਾ ਜ਼ਿਲ੍ਹੇ ਤੋਂ ਬੀਬੀ ਜਸਪਾਲ ਕੌਰ, ਗੁਰਬਖ਼ਸ਼ ਸਿੰਘ ਖ਼ਾਲਸਾ, ਹਲਕਾ ਮੂਨਕ ਤੋਂ ਪਰਮਜੀਤ ਕੌਰ ਭੰਗੂ, ਹਲਕਾ ਨਾਭਾ ਤੋਂ ਜਥੇ: ਕੁਲਦੀਪ ਸਿੰਘ ਨੱਸੂਪੁਰ ਤੇ ਹਲਕਾ ਬਾਘਾ ਪੁਰਾਣਾ ਤੋਂ ਭਾਈ ਜਗਤਾਰ ਸਿੰਘ ਰੋਡੇ, ਨਵਾਂਸ਼ਹਿਰ ਤੋਂ ਜਥੇ. ਮਹਿੰਦਰ ਸਿੰਘ ਹੁਸੈਨਪੁਰ ਦੇ ਨਾਂ ਵਰਣਨਯੋਗ ਹਨ।
ਅਕਾਲੀ ਨੇਤਾ ਬੰਗਾ ਅਤੇ ਬਾਂਸਲ ਵੱਲੋਂ ਅਸਤੀਫੇ
ਇਸੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਮੋਹਨ ਲਾਲ ਬੰਗਾ ਅਤੇ ਸਾਬਕਾ ਵਿਧਾਇਕ ਅਤੇ ਮਾਨਸਾ ਜ਼ਿਲ੍ਹੇ ਦੀ ਪਲਾਨਿੰਗ ਕਮੇਟੀ ਦੇ ਚੇਅਰਮੈਨ ਮੰਗਤ ਰਾਮ ਬਾਂਸਲ ਨੇ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article