PUNJABMAILUSA.COM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

June 10
08:40 2017

ਅੰਮ੍ਰਿਤਸਰ, 10 ਜੂਨ (ਪੰਜਾਬ ਮੇਲ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ 8 ਜੂਨ ਤੋਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭੋਗ ਉਪਰੰਤ ਅਰਦਾਸ ਤੇ ਹੁਕਮਨਾਮਾ ਗੁਰਦੁਆਰਾ ਸ੍ਰੀ ਬਿਬੇਕਸਾਰ ਸਾਹਿਬ ਦੇ ਗ੍ਰੰਥੀ ਭਾਈ ਮਨਦੀਪ ਸਿੰਘ ਨੇ ਲਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ।
ਸਵੇਰੇ 10 ਵਜੇ ਤੋਂ ਰਾਤ 12 ਵਜੇ ਤੀਕ ਸਜਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਕੋਹਾੜਕਾ ਤੇ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਭਾਈ ਪਰਮਿੰਦਰ ਸਿੰਘ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਬੀਬੀ ਪਰਮਜੀਤ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਮਹਿਤਾਬ ਸਿੰਘ, ਭਾਈ ਮਨਮੋਹਨ ਸਿੰਘ, ਬੀਬੀ ਆਸ਼ੂਪ੍ਰੀਤ ਕੌਰ, ਕੀਰਤਨੀ ਜਥਾ ਬੀਬੀਆਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਤੇ ਢਾਡੀ ਜਥਾ ਭਾਈ ਗੁਰਭੇਜ ਸਿੰਘ ਚਵਿੰਡਾ ਧਰਮ ਪ੍ਰਚਾਰ ਕਮੇਟੀ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਸਬੰਧੀ ਅਰਦਾਸ ਉਪਰੰਤ ਸ਼ਾਮ ਨੂੰ ਆਤਿਸ਼ਬਾਜ਼ੀ ਚਲਾਈ ਜਾਵੇਗੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਸੁਲੱਖਣ ਸਿੰਘ, ਗੁਰਦੁਆਰਾ ਸਹੀਦ ਗੰਜ ਸਾਹਿਬ ਦੇ ਮੈਨੇਜਰ ਸ੍ਰ: ਮਨਜਿੰਦਰ ਸਿੰਘ ਮੰਡ, ਐਡੀ: ਮੈਨੇਜਰ ਸ੍ਰ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article