ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉੁਪਰਾਲੇ : ਗੋਬਿੰਦ ਸਿੰਘ ਲੌਂਗੋਵਾਲ

January 14
13:29
2018
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਪਰੋਕਤ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੇਵਾਲ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਹੇ। ਪ੍ਰਧਾਨ ਬਨਣ ਤੋਂ ਬਾਅਦ ਪਹਿਲੀ ਵਾਰ 40 ਮੁਕਤਿਆਂ ਦੀ ਯਾਦ ‘ਚ ਲੱਗਣ ਵਾਲੇ ਮਾਘੀ ਦੇ ਮੇਲੇ ‘ਚ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਨ ਆਏ ਲੌਂਗੇਵਾਲ ਨੇ ਕਿਹਾ ਕਿ ਇਹ ਮਹਾਨ ਸ਼ਹੀਦਾਂ ਦੀ ਧਰਤੀ ਹੈ ਤੇ ਸਿੱਖੀ ਇਤਿਹਾਸ ਕੁਰਬਾਨੀਆਂ ਭਰਿਆ ਹੈ।