PUNJABMAILUSA.COM

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸਕੂਲ਼ ਪ੍ਰਬੰਧਕ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ : ਕਾਲੀਆ

September 14
15:28 2017

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਸਬੰਧਤ ਧਿਰਾਂ ਨੂੰ ਪੱਤਰ ਜਾਰੀ
ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਬੀਤੇ ਦਿਨੀਂ ਗੁੜਗਾਂਵਾਂ ਦੇ ਇੱਕ ਸਕੂਲੀ ਬੱਚੇ ਦੀ ਬਦਫੈਲੀ ਦੀ ਕੋਸ਼ਿਸ਼ ਦੌਰਾਨ ਕੀਤੀ ਗਈ ਹੱਤਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਪੱਤਰ ਜਾਰੀ ਕਰਕੇ ਸੂਬੇ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣ ਬਾਰੇ ਕਿਹਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਭਵਿੱਖ ਵਿੱਚ ਨਾ ਵਾਪਰ ਸਕਣ।
ਇਸ ਸਬੰਧੀ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਸੀ.ਬੀ.ਐਸ.ਈ., ਉੱਚ ਪੁਲਿਸ ਅਧਿਕਾਰੀਆਂ, ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਅਦਾਰਿਆਂ ਨੂੰ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਦੱਸਿਆ ਕਿ ਉਪਰੋਕਤ ਧਿਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿੱਚ ਕੰਮ ਕਰਨ ਵਾਲੇ ਹਰਕੇ ਅਧਿਆਪਕ, ਅਟੈਂਡੈਂਟ, ਚਪੜਾਸੀ, ਡਰਾਈਵਰ, ਕੰਡਕਟਰ ਅਤੇ ਹੋਰ ਸਟਾਫ ਦੀ ਭਰਤੀ ਕਰਨ ਤੋਂ ਪਹਿਲਾਂ ਸਾਰਿਆਂ ਦੀ ਪੁਲਿਸ ਕਰੈਕਟਰ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ। ਜਿਹੜੇ ਵਾਹਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਆਪਣੇ ਪੱਧਰ ‘ਤੇ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਜਾਂਦੇ ਹਨ, ਉਨ੍ਹਾਂ ਦੇ ਸਟਾਫ ਦੀ ਵੀ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਹਰੇਕ ਸਕੂਲ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਪਾਣੀ ਪੀਣ ਦੀ ਸਹੂਲਤ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਸਟਾਫ ਲਈ ਇਹ ਪ੍ਰਬੰਧ ਵੱਖਰੇ ਤੌਰ ‘ਤੇ ਕੀਤੇ ਜਾਣ। ਵਿਦਿਆਰਥੀਆਂ ਦੀ ਸਕੂਲ ਵਿੱਚ ਮੌਜੂਦਗੀ ਅਤੇ ਸਕੂਲ ਵਾਹਨਾਂ ਵਿੱਚ ਸਫਰ ਦੌਰਾਨ ਹਿਫਾਜ਼ਤ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਜਾਂ ਸਕੂਲ ਮੁਖੀ ਦੀ ਹੋਵੇਗੀ। ਸਕੂਲ ਵਿੱਚ ਆਉਣ ਜਾਣ ਵਾਲੇ ਹਰੇਕ ਵਿਅਕਤੀ ਦਾ ਬਕਾਇਦਾ ਰਿਕਾਰਡ ਮੇਨਟੇਂਨ ਕੀਤਾ ਜਾਵੇ। ਸਕੂਲ ਸਮੇਂ ਦੌਰਾਨ ਸਕੂਲ ਵਾਹਨਾਂ ਦੇ ਡਰਾਈਵਰ, ਕੰਡਕਟਰ ਅਤੇ ਹੋਰ ਗੈਰ-ਅਧਿਆਪਕ ਮਰਦ ਸਟਾਫ ਨੂੰ ਸਕੂਲ ਵਿੱਚ ਬੇਲੋੜਾ ਪ੍ਰਵੇਸ਼ ਦੀ ਮਨਾਹੀ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਸਕੂਲ ਦੇ ਹਰ ਮਹੱਤਵਪੂਰਨ ਕੋਨੇ ਅਤੇ ਉਹ ਹਰ ਸਥਾਨ ਜਿੱਥੇ ਵਿਦਿਆਰਥੀਆਂ ਦੀ ਆਵਾਜਾਈ ਹੈ ਉੱਥੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਅਤੇ ਚਲਦੇ ਹੋਣੇ ਜ਼ਰੂਰੀ ਹਨ। ਵਾਹਨ ਚਾਲਕਾਂ ਦੇ ਬੈਠਣ ਅਤੇ ਕੰਮ ਕਰਨ ਨਾਲ ਸਬੰਧਤ ਖੇਤਰ ਨਿਰਧਾਰਿਤ ਹੋਣਾ ਚਾਹੀਦਾ ਹੈ। ਸਕੂਲ ਦੇ ਜੂਨੀਅਰ ਵਿੰਗ ਵਿੱਚ ਸਿਰਫ ਔਰਤ ਸਫਾਈ ਕਰਮਚਾਰਨਾਂ ਅਤੇ ਅਟੈਂਡੈਂਟ ਤਾਇਨਾਤ ਹੋਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦਾ ਡਿਊਟੀ ਸਮਾਂ ਬਕਾਇਦਾ ਰਜਿਸਟਰ ਉੱਤੇ ਦਰਜ ਹੋਣਾ ਚਾਹੀਦਾ ਹੈ। ਜੇਕਰ ਸਕੂਲ ਬੱਸ ਦੇ ਵਿੱਚ ਇੱਕ ਵੀ ਵਿਦਿਆਰਥਣ ਸਫਰ ਕਰਦੀ ਹੈ ਤਾਂ ਉਸ ਸਕੂਲ ਵਾਹਨ ਵਿੱਚ ਔਰਤ ਅਟੈਂਡੈਂਟ ਦਾ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਕਿਸੇ ਓਪਰੇ ਵਿਅਕਤੀ ਵੱਲੋਂ ਚੰਗੀ ਜਾਂ ਮੰਦੀ ਮਨੋਭਾਵਨਾ ਨਾਲ ਛੋਹਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਬੱਚਿਆਂ ਲਈ ਅਜਿਹਾ ਮਾਹੌਲ ਸਿਰਜਿਆ ਜਾਵੇ ਕਿ ਉਹ ਕਿਸੇ ਵੀ ਅਜਿਹੀ ਘਟਨਾ ਬਾਰੇ ਆਪਣੇ ਅਧਿਆਪਕ ਨਾਲ ਖੁੱਲ ਕੇ ਗੱਲ ਕਰ ਸਕੇ।
ਸ੍ਰੀ ਕਾਲੀਆ ਨੇ ਕਿਹਾ ਕਿ ਹਰੇਕ ਸਕੂਲ ਨੂੰ ਚਾਹੀਦਾ ਹੈ ਕਿ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਮਿਸ਼ਨ ਵੱਲੋਂ ਬੀਤੇ ਦਿਨੀ ਬਲਿਯੂ ਵੇਲ੍ਹ ਗੇਮ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵੀ ਦੁਹਰਾਇਆ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article