PUNJABMAILUSA.COM

ਸਕੂਲ ’ਚੋਂ ਕੱਢੇ ਜਾਣ ਤੋਂ ਖ਼ਫ਼ਾ 12ਵੀਂ ਦੇ ਵਿਦਿਆਰਥੀ ਵੱਲੋਂ ਪ੍ਰਿੰਸੀਪਲ ਦੀ ਗੋਲੀਆਂ ਮਾਰ ਕੇ ਹੱਤਿਆ

ਸਕੂਲ ’ਚੋਂ ਕੱਢੇ ਜਾਣ ਤੋਂ ਖ਼ਫ਼ਾ 12ਵੀਂ ਦੇ ਵਿਦਿਆਰਥੀ ਵੱਲੋਂ ਪ੍ਰਿੰਸੀਪਲ ਦੀ ਗੋਲੀਆਂ ਮਾਰ ਕੇ ਹੱਤਿਆ

ਸਕੂਲ ’ਚੋਂ ਕੱਢੇ ਜਾਣ ਤੋਂ ਖ਼ਫ਼ਾ 12ਵੀਂ ਦੇ ਵਿਦਿਆਰਥੀ ਵੱਲੋਂ ਪ੍ਰਿੰਸੀਪਲ ਦੀ ਗੋਲੀਆਂ ਮਾਰ ਕੇ ਹੱਤਿਆ
January 20
21:38 2018

ਯਮੁਨਾਨਗਰ, 20 ਜਨਵਰੀ (ਪੰਜਾਬ ਮੇਲ)- ਝਾੜ ਝੰਬ ਅਤੇ ਸਕੂਲ ’ਚੋਂ ਕੱਢੇ ਜਾਣ ਤੋਂ ਖ਼ਫ਼ਾ 12ਵੀਂ ਦੇ ਵਿਦਿਆਰਥੀ ਸ਼ਿਵਾਂਸ਼ ਨੇ ਅੱਜ ਪਿਤਾ ਦੇ ਰਿਵਾਲਵਰ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ ਪ੍ਰਿੰਸੀਪਲ ਦੀ ਹੱਤਿਆ ਕਰ ਦਿੱਤੀ। ਥਾਪਰ ਕਾਲੋਨੀ ’ਚ ਪੈਂਦੇ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਦੀ ਪ੍ਰਿੰਸੀਪਲ ਰਿਤੂ ਛਾਬੜਾ (45) ਦੀ ਛਾਤੀ ’ਚ ਚਾਰ ਅਤੇ ਹੱਥਾਂ ਤੇ ਸਰੀਰ ਦੇ ਹੋਰ ਹਿੱਸਿਆਂ ’ਚ ਤਿੰਨ ਗੋਲੀਆਂ ਲੱਗੀਆਂ।
ਪ੍ਰਿੰਸੀਪਲ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਮ ਤੋੜ ਦਿੱਤਾ। ਪੁਲੀਸ ਨੇ ਸ਼ਿਵਾਂਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗਲਤ ਹਰਕਤਾਂ ਕਰਕੇ ਪਿਛਲੇ ਹਫ਼ਤੇ ਸ਼ਿਵਾਂਸ਼ ਨੂੰ ਪ੍ਰਿੰਸੀਪਲ ਨੇ ਸਕੂਲ ’ਚੋਂ ਕੱਢ ਦਿੱਤਾ ਸੀ ਅਤੇ ਮਾਪੇ-ਅਧਿਆਪਕ ਬੈਠਕ ਦੌਰਾਨ ਆਪਣੇ ਮਾਪਿਆਂ ਨਾਲ ਉਸ ਨੂੰ ਅੱਜ ਆਉਣ ਲਈ ਆਖਿਆ ਸੀ। ਉਸ ਦੇ ਮਾਪੇ ਤਾਂ ਨਹੀਂ ਆਏ ਪਰ ਸ਼ਿਵਾਂਸ਼ ਅੱਜ ਆਪਣੇ ਪਿਤਾ ਦੀ ਪਿਸਤੌਲ ਲੈ ਕੇ ਆ ਗਿਆ ਅਤੇ ਸਿੱਧਾ ਪ੍ਰਿੰਸੀਪਲ ਦੇ ਦਫ਼ਤਰ ’ਚ ਪਹੁੰਚ ਕੇ ਗੋਲੀਆਂ ਵਰ੍ਹਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਸਕੂਲ ਦਾ ਸਟਾਫ ਅਤੇ ਬੱਚੇ ਪ੍ਰਿੰਸੀਪਲ ਦੇ ਕਮਰੇ ’ਚ ਪਹੁੰਚੇ ਤਾਂ ਮੁਲਜ਼ਮ ਉਥੋਂ ਭੱਜ ਨਿਕਲਿਆ। ਕੁਝ ਲੋਕਾਂ ਨੇ ਪਿੱਛਾਕਰਕੇ ਉਸ ਨੂੰ ਫੜ ਲਿਆ ਅਤੇ ਪੁਲੀਸ ਹਵਾਲੇ ਕਰ ਦਿੱਤਾ। ਸਕੂਲ ਮੈਨੇਜਮੈਂਟ ਮੁਤਾਬਕ ਸ਼ਿਵਾਂਸ਼ 6 ਜਨਵਰੀ ਨੂੰ ਹੀ ਬਾਲਿਗ ਹੋਇਆ ਹੈ। ਅਚਾਨਕ ਹੋਈ ਇਸ ਵਾਰਦਾਤ ਮਗਰੋਂ ਪਰਿਵਾਰ ਸਦਮੇ ’ਚ ਹੈ। ਜਿਵੇਂ ਹੀ ਰਿਤੂ ਦੀ ਹੱਤਿਆ ਦੀ ਜਾਣਕਾਰੀ ਉਸ ਦੇ ਪਤੀ ਨੂੰ ਮਿਲੀ ਤਾਂ ਉਸ ਦੀ ਤਬੀਅਤ ਵਿਗੜ ਗਈ ਪਰ ਹੁਣ ਉਹ ਠੀਕ ਹੈ। ਥਾਣਾ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article