PUNJABMAILUSA.COM

ਸਟਾਕਟਨ ਦੇ ਪੰਜਾਬੀ ਡਰਾਇਵਰ ਨੇ ਲਈਆਂ 3 ਜਾਨਾਂ

ਸਟਾਕਟਨ ਦੇ ਪੰਜਾਬੀ ਡਰਾਇਵਰ ਨੇ ਲਈਆਂ 3 ਜਾਨਾਂ

ਸਟਾਕਟਨ ਦੇ ਪੰਜਾਬੀ ਡਰਾਇਵਰ ਨੇ ਲਈਆਂ 3 ਜਾਨਾਂ
December 16
13:40 2015

26
ਮੈਸੂਰੀ ਸਟੇਟ, 16 ਦਸੰਬਰ (ਸੁਖਮਿੰਦਰ ਸਿੰਘ ਚੀਮਾ/ ਪੰਜਾਬ ਮੇਲ)- ਅਮਰੀਕਾ ਦੀ ਮੈਸੂਰੀ ਸਟੇਟ ਦੀ ਹਾਈਵੇ 44 ਉਪਰ ਪੰਜਾਬੀ ਟਰੱਕ ਡਰਾਇਵਰ ਦੀ ਲਾਪ੍ਰਵਾਹੀ ਕਾਰਨ ਵਾਪਰੇ ਖਤਰਨਾਕ ਹਾਦਸੇ ‘ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਫਿਲਪਸ ਕਾਉਂਟੀ ਨੇੜੇ ਟਰੂਪਰ ਮਾਈਕਲ ਨਿਊਟਨ ਮੈਮੋਰੀਅਲ ਪੁਲ ਨੇੜੇ ਵਾਪਰਿਆ।
ਮੈਸੂਰੀ ਸਟੇਟ ਹਾਈਵੇ ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕੈਲੀਫੋਰਨੀਆ ਦੇ ਸਟਾਕਟਨ ਸ਼ਹਿਰ ਦਾ 29 ਸਾਲਾ ਹਰਦੀਪ ਸਿੰਘ ਹਾਈਵੇ ਉਪਰ ਤੇਜ਼ ਰਫਤਾਰ ਜਾ ਰਿਹਾ ਸੀ। ਬਾਰਿਸ਼ ਹੋਣ ਕਰਕੇ ਸੜਕ ‘ਤੇ ਉਸਦੇ ਹੱਥੋਂ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਟਰੱਕ ਹਾਈਵੇ ਦੀ ਸੈਂਟਰ ਲਾਈਨ ਪਾਰ ਕਰਕੇ ਉਲਟੇ ਪਾਸਿਓਂ ਆ ਰਹੇ ਟਰੈਫਿਕ ਜਾ ਵੜਿਆ ਅਤੇ ਇਕ ਵੈਨ ਨਾਲ ਸਿੱਧਾ ਜਾ ਟਕਰਾਇਆ।
ਹਾਦਸਾ ਇੰਨਾ ਭਿਆਨਕ ਸੀ ਕਿ ਧਮਾਕੇ ਨਾਲ ਵੈਨ ਦੇ ਚੀਥੜੇ ਉੱਡ ਗਏ ਅਤੇ ਵੈਨ ਨੂੰ ਅੱਗ ਲੱਗ ਗਈ। ਵੈਨ ‘ਚ ਸਵਾਰ ਰੋਲਾ ਟਾਊਨ ਦੀ ਉਘੀ ਡਾਕਟਰ 57 ਸਾਲਾ ਬੋਨੀ ਰੇਨੀ, ਉਸਦਾ ਪਤੀ 58 ਸਾਲਾ ਮਾਰਕ ਬੋਨੀ ਅਤੇ ਡਾ. ਬੋਨੀ ਦੀ 85 ਸਾਲਾ ਮਾਂ ਮੈਰੀ ਇੰਸਗਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਹਰਦੀਪ ਸਿੰਘ ਨੂੰ ਵੀ ਸੱਟਾਂ ਲਗੀਆਂ ਸਨ।
ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਫਾਇਰ ਟਰੱਕਾਂ ਦੇ ਅਮਲੇ ਨੇ ਮ੍ਰਿਤਕਾਂ ਨੂੰ ਮਲਬੇ ਵਿਚੋਂ ਕੱਢਿਆ। ਡਾ. ਬੋਨੀ ਰੇਨੀ ਬਾਰੇ ਦੱਸਿਆ ਗਿਆ ਹੈ ਕਿ ਉਹ ਸ਼ਹਿਰ ਦੀ ਬਹੁਤ ਹਰਮਨ ਪਿਆਰੀ ਡਾਕਟਰ ਸੀ ਅਤੇ ਉਸਦਾ ਪਤੀ ਸ਼ਹਿਰ ਦਾ ਵੈਟਨਰੀ ਡਾਕਟਰ ਸੀ। ਉਨ੍ਹਾਂ ਦੀ ਮੌਤ ਦੀ ਖਬਰ ਸੁਣਦਿਆਂ ਸਾਰ ਹੀ ਰੋਲਾ ਟਾਊਨ ‘ਚ ਸੁੰਨ ਵਰਤ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਹਾਦਸਾ ਹਰਦੀਪ ਸਿੰਘ ਦੀ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਪਰ ਹਾਲੇ ਉਸਨੂੰ ਚਾਰਜ਼ਸ਼ੀਟ ਨਹੀਂ ਕੀਤਾ ਗਿਆ। ਮੁੱਢਲੀ ਜਾਂਚ ਆਉਣ ਉਪਰੰਤ ਪੁਲਿਸ ਅਗਲੀ ਕਾਰਵਾਈ ਕਰੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article