PUNJABMAILUSA.COM

ਸਟਿੰਗ ਆਪਰੇਸ਼ਨ ਕਰਕੇ ਛੋਟੇਪੁਰ ਨੂੰ ਖੂੰਜੇ ਲਾਉਣ ਵਾਲੇ ਗੁਰਲਾਭ ਸਿੰਘ ਸਾਹਮਣੇ ਪਾਰਟੀ ਨਹੀਂ ਖੋਲ੍ਹਦੀ ਜ਼ੁਬਾਨ!

ਸਟਿੰਗ ਆਪਰੇਸ਼ਨ ਕਰਕੇ ਛੋਟੇਪੁਰ ਨੂੰ ਖੂੰਜੇ ਲਾਉਣ ਵਾਲੇ ਗੁਰਲਾਭ ਸਿੰਘ ਸਾਹਮਣੇ ਪਾਰਟੀ ਨਹੀਂ ਖੋਲ੍ਹਦੀ ਜ਼ੁਬਾਨ!

ਸਟਿੰਗ ਆਪਰੇਸ਼ਨ ਕਰਕੇ ਛੋਟੇਪੁਰ ਨੂੰ ਖੂੰਜੇ ਲਾਉਣ ਵਾਲੇ ਗੁਰਲਾਭ ਸਿੰਘ ਸਾਹਮਣੇ ਪਾਰਟੀ ਨਹੀਂ ਖੋਲ੍ਹਦੀ ਜ਼ੁਬਾਨ!
August 31
10:15 2016

6
ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਜਿਹੜੇ ਸਟਿੰਗ ਆਪਰੇਸ਼ਨ ਨੇ ਸੁੱਚਾ ਸਿੰਘ ਛੋਟੇਪੁਰ ਤੋਂ ਕਨਵੀਨਰੀ ਖੋਹ ਲਈ ਅਤੇ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਉਸ ਆਪਰੇਸ਼ਨ ਦੇ ਕਰਤਾ-ਧਰਤਾ ਮਾਨਸਾ ਦੇ ਰਹਿਣ ਵਾਲੇ ਗੁਰਲਾਭ ਸਿੰਘ ਮਾਹਲ ਪੇਸ਼ੇ ਵਜੋਂ ਵਕੀਲ ਹਨ। ਅੰਗਰੇਜ਼ੀ ਅਖਬਾਰ ‘ਹਿੰਦੁਸਤਾਨ ਟਾਈਮਜ਼’ ਵਿਚ ਛਪੀ ਖਬਰ ਮੁਤਾਬਕ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਗੁਰਲਾਭ ਸਿੰਘ ਦਾ ਪਿਛੋਕੜ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ ਹੈ ਅਤੇ ਉਹ ਕਾਂਗਰਸ ਦੇ ਸਰਦੂਲਗੜ੍ਹ ਤੋਂ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਕਰੀਬੀ ਰਹੇ ਹਨ। ਲੋਕ ਸਭਾ ਚੋਣਾਂ ਦੌਰਾਨ ਗੁਰਲਾਭ ਕਾਂਗਰਸ ਨੂੰ ਅਲਵਿਦਾ ਆਖ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਗੁਰਲਾਭ ਆਮ ਆਦਮੀ ਪਾਰਟੀ ਨੂੰ ਮਾਨਸਾ ਵਿਚ ਸਥਾਪਤ ਕਰਨ ਵਾਲੇ ਪ੍ਰਮੁੱਖ ਵਾਲੰਟੀਅਰਾਂ ਵਿਚੋਂ ਇਕ ਹੈ। ਇੰਨਾ ਹੀ ਨਹੀਂ ਗੁਰਲਾਭ ਆਮ ਆਦਮੀ ਪਾਰਟੀ ਦੇ ਲੀਡਰ ਬਲਜਿੰਦਰ ਕੌਰ, ਹਰਜੋਤ ਸਿੰਘ ਬੈਂਸ, ਹਿੰਮਤ ਸਿੰਘ ਸ਼ੇਰਗਿੱਲ ਦੇ ਵੀ ਨਜ਼ਦੀਕੀ ਹਨ। ਹਿੰਮਤ ਸਿੰਘ ਸ਼ੇਰਗਿੱਲ ਜੋ ਕਿ ਦਿੱਲੀ ਦਰਬਾਰ ਦੇ ਬਹੁਤ ਨੇੜੇ ਸਮਝਦੇ ਜਾਂਦੇ ਹਨ, ਵਲੋਂ ਗੁਰਲਾਭ ਨੂੰ ਪਾਰਟੀ ਦੇ ਲੀਗਲ ਸੈੱਲ ਬਠਿੰਡਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਇਸੇ ਵਰ੍ਹੇ ਤਲਵੰਡੀ ਸਾਬੋ ਵਿਚ ਹੋਈਆਂ ਵਿਸਾਖੀ ਦੀਆਂ ਰੈਲੀਆਂ ਵਿਚ ਗੁਰਲਾਭ ਨੇ ਪਾਰਟੀ ਦੀ ਸਾਰੀਆਂ ਮੀਟਿੰਗਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਸੀ। ਵਿਸਾਖੀ ਮੇਲੇ ਤੋਂ ਦੋ ਦਿਨ ਬਾਅਦ ਹੀ ਪਾਰਟੀ ਦੀ ਅਨੁਸਾਸ਼ਨਹੀਣਤਾ ਭੰਗ ਕਰਨ ਅਤੇ ਵਿਨੋਦ ਵਤਸ ਨਾਲ ਹੋਏ ਝਗੜੇ ਤੋਂ ਬਾਅਦ ‘ਆਪ’ ਆਗੂ ਦੁਰਗੇਸ਼ ਪਾਠਕ ਵਲੋਂ ਗੁਰਲਾਭ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਸੀ। ਪਾਰਟੀ ‘ਚੋਂ ਕੱਢੇ ਜਾਣ ਤੋਂ ਕੁਝ ਦਿਨ ਬਾਅਦ ਹੀ ਗੁਰਲਾਭ ਨੇ ਪੁਲਿਸ ਤੋਂ ਇਹ ਕਹਿ ਕੇ ਸੁਰੱਖਿਆ ਮੰਗੀ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ। ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਗੁਰਲਾਭ ਨੇ ਦੁਰਗੇਸ਼ ਪਾਠਕ ਅਤੇ ਬਠਿੰਡਾ ਦੇ ਆਬਜ਼ਰਵਰ ਰੋਮੀ ਭਾਟੀ ਨੂੰ ਟਿਕਟਾਂ ਦੀ ਵੰਡ ‘ਤੇ ਸੌਦਾ ਕਰਨ ਦਾ ਸਟਿੰਗ ਜਨਤਕ ਕਰਨ ਦੀ ਧਮਕੀ ਦਿੱਤੀ।
ਪਾਰਟੀ ‘ਚੋਂ ਕੱਢੇ ਜਾਣ ਦੇ ਦੋ ਮਹੀਨੇ ਬਾਅਦ ਹੀ ਗੁਰਲਾਭ ਨੇ ‘ਆਪ’ ਦੇ ਕਾਨੂੰਨੀ ਸੈੱਲ ਦੇ ਸਕੱਤਰ ਵਜੋਂ ਵਾਪਸੀ ਕੀਤੀ। ਗੁਰਲਾਭ ਸਿੰਘ ਨੇ ਸੁੱਚਾ ਸਿੰਘ ਛੋਟੇਪੁਰ ‘ਤੇ ਕੀਤੇ ਸਟਿੰਗ ਆਪਰੇਸ਼ਨ ‘ਤੇ ਆਉਣ ਵਾਲੇ ਦਿਨਾਂ ਵਿਚ ਹੋਰ ਖੁਲਾਸੇ ਕਰਨ ਦੀ ਗੱਲ ਵੀ ਆਖੀ ਹੈ। ਸੁੱਚਾ ਸਿੰਘ ਛੋਟੇਪੁਰ ‘ਤੇ ਕੀਤੇ ਗਏ ਸਟਿੰਗ ਆਪਰੇਸ਼ਨ ਨੇ ਆਮ ਆਦਮੀ ਪਾਰਟੀ ਦੀਆਂ ਜੜ੍ਹਾ ਹਿਲਾ ਕੇ ਰੱਖ ਦਿੱਤੀਆਂ ਹਨ ਜਦਕਿ ਛੋਟੇਪੁਰ ਵਲੋਂ ਇਸ ਸਟਿੰਗ ਆਪਰੇਸ਼ਨ ਨੂੰ ਜਨਤਕ ਕਰਨ ਦੀ ਗੱਲ ਵੀ ਆਖੀ ਜਾ ਚੁੱਕੀ ਹੈ ਪਰ ਪਾਰਟੀ ਲੀਡਰਸ਼ਿਪ ਵਲੋਂ ਨਾ ਤਾਂ ਇਸ ਸਟਿੰਗ ਆਪਰੇਸ਼ਨ ਨੂੰ ਜਨਤਕ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕੋਈ ‘ਆਪ’ ਆਗੂ ਗੁਰਲਾਭ ਬਾਰੇ ਬੋਲਣ ਲਈ ਤਿਆਰ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article