PUNJABMAILUSA.COM

ਸਨਰਾਈਜ਼ਰਜ਼ ਹੈਦਰਾਬਾਦ ਅੱਗੇ ਗੁਜਰਾਤੀ ਸ਼ੇਰ ਢੇਰ

ਸਨਰਾਈਜ਼ਰਜ਼ ਹੈਦਰਾਬਾਦ ਅੱਗੇ ਗੁਜਰਾਤੀ ਸ਼ੇਰ ਢੇਰ

ਸਨਰਾਈਜ਼ਰਜ਼ ਹੈਦਰਾਬਾਦ ਅੱਗੇ ਗੁਜਰਾਤੀ ਸ਼ੇਰ ਢੇਰ
April 09
19:55 2017

CRICKET-T20-IPL-IND-HYDERABAD-GUJARAT
ਹੈਦਰਾਬਾਦ, 9 ਅਪ੍ਰੈਲ (ਪੰਜਾਬ ਮੇਲ)- ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਐਤਵਾਰ ਨੂੰ ਗੁਜਰਾਤ ਲਾਇਨਜ਼ ਖ਼ਿਲਾਫ਼ ਮੈਚ ਦੌਰਾਨ ਸ਼ਾਟ ਮਾਰਦਾ ਹੋਇਆ ਸਨਰਾਈਜ਼ਰਜ਼ ਹੈਦਰਾਬਾਦ ਦਾ ਮੋਜ਼ਿਜ਼ ਹੈਨਰੀਕਿਊਜ਼।-ਫੋਟੋ: ਏਐਫਪੀ
ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਐਤਵਾਰ ਨੂੰ ਗੁਜਰਾਤ ਲਾਇਨਜ਼ ਖ਼ਿਲਾਫ਼ ਮੈਚ ਦੌਰਾਨ ਸ਼ਾਟ ਮਾਰਦਾ ਹੋਇਆ ਸਨਰਾਈਜ਼ਰਜ਼ ਹੈਦਰਾਬਾਦ ਦਾ ਮੋਜ਼ਿਜ਼ ਹੈਨਰੀਕਿਊਜ਼।-ਫੋਟੋ: ਏਐਫਪੀ
ਅਫ਼ਗਾਨੀ ਲੈੱਗ ਸਪਿੰਨਰ ਰਾਸ਼ਿਦ ਖ਼ਾਨ ਨੇ ਮੁੜ ਪ੍ਰਭਾਵਸ਼ਾਲੀ ਪ੍ਰਦਸ਼ਨ ਕਰਦਿਆਂ ਅੱਜ ਇੱਥੇ ਗੁਜਰਾਤ ਲਾਇਨਜ਼ ਨੂੰ ਘੱਟ ਸਕੋਰ ’ਤੇ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ। ਕਪਤਾਨ ਡੇਵਿਡ ਵਾਰਨਰ ਅਤੇ ਮੋਜ਼ਿਜ਼ ਹੈਨਰੀਕਿਊਜ਼ ਨੇ ਅਰਧ ਸੈਂਕੜੇ ਜੜੇ, ਜਿਨ੍ਹਾਂ ਸਦਕਾ ਮੌਜੂਦਾ ਚੈਂਪੀਅਨ ਸਨਰਾਈਜ਼ਰਜ਼ ਹੈਦਰਾਬਾਦ ਨੇ ਨੌ ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕਰ ਕੇ ਆਈਪੀਐਲ ਦਸ ਵਿੱਚ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ।
ਰਾਸ਼ਿਦ ਨੇ ਚਾਰ ਓਵਰਾਂ ਵਿੱਚ 19 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਭੁਵਨੇਸ਼ਵਰ ਕੁਮਾਰ (21 ਦੌੜਾਂ ਦੇ ਕੇ ਦੋ ਵਿਕਟਾਂ) ਅਤੇ ਆਸ਼ੀਸ਼ ਨਹਿਰਾ (27 ਦੌੜਾਂ ਦੇ ਕੇ ਇੱਕ ਵਿਕਟ) ਨੇ ਉਸ ਦਾ ਚੰਗਾ ਸਾਥ ਦਿੱਤਾ। ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਲਾਇਨਜ਼ ਦੀ ਟੀਮ ਸੱਤ ਵਿਕਟਾਂ ’ਤੇ 135 ਦੌੜਾਂ ਹੀ ਬਣਾ ਸਕੀ। ਉਸ ਵੱਲੋਂ ਡੇਵਿਡ ਸਮਿੱਥ (37 ਦੌੜਾਂ), ਜੈਸਨ ਰਾਏ (31 ਦੌੜਾਂ), ਦਿਨੇਸ਼ ਕਾਰਤਿਕ (30 ਦੌੜਾਂ) ਅਤੇ ਨੌਵੇਂ ਨੰਬਰ ਦੇ ਬੱਲੇਬਾਜ਼ ਬਾਸਿਲ ਥੰਪੀ (ਨਾਬਾਦ 13) ਹੀ ਦੋਹਰੇ ਅੰਕ ਤੱਕ ਪੁੱਜੇ। ਆਈਪੀਐਲ ਦਸ ਦੇ ਉਦਘਾਟਨੀ ਮੈਚ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਨੂੰ ਹਰਾਉਣ ਵਾਲੀ ਸਨਰਾਈਜ਼ਰਜ਼ ਨੇ ਸਿਰਫ਼ 15.3 ਓਵਰਾਂ ਵਿੱਚ ਇੱਕ ਵਿਕਟ ’ਤੇ 140 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ। ਵਾਰਨਰ ਨੇ 45 ਗੇਂਦਾਂ ਵਿੱਚ ਛੇ ਚੌਕੇ ਅਤੇ ਚਾਰ ਛੱਕਿਆਂ ਦੀ ਮਦਦ ਨਾਲ ਨਾਬਾਦ 76 ਦੌੜਾਂ ਬਣਾ ਕੇ ਮੁੜ ਲੈਅ ਹਾਸਲ ਕੀਤੀ। ਉਸ ਨੇ ਹੈਨਰਿਕਸ (39 ਗੇਂਦਾਂ ’ਤੇ 52 ਦੌੜਾਂ) ਨਾਲ ਦੂਜੀ ਵਿਕਟ ਲਈ 108 ਦੌੜਾਂ ਦੀ ਭਾਈਵਾਲੀ ਕੀਤੀ।
ਕਪਤਾਨ ਸੁਰੇਸ਼ ਰੈਨਾ ਨੇ ਲਾਇਨਜ਼ ਦੀ ਗੇਂਦਬਾਜ਼ੀ ਦੀ ਸ਼ੁਰੂਆਤ ਕਰ ਕੇ ਦਾਅ ਲਾਇਆ, ਪਰ ਉਸ ਨੂੰ ਦੂਜੇ ਓਵਰ ਵਿੱਚ ਹੀ ਤਿੰਨ ਛੱਕੇ ਪਏ। ਸ਼ਿਖਰ ਧਵਨ (9 ਦੌੜਾਂ) ਨੇ ਪ੍ਰਵੀਣ ਕੁਮਾਰ ਦੀ ਗੇਂਦ ’ਤੇ ਕਵਰ ਉੱਤੇ ਆਸਾਨ ਕੈਚ ਦਿੱਤਾ, ਪਰ ਰੈਨਾ ਨੂੰ ਦੋ ਛੱਕੇ ਜੜਨ ਵਾਲੇ ਵਾਰਨਰ ਨੇ ਆਪਣਾ ਹਮਲਾਵਰ ਰੁਖ਼ ਕਾਇਮ ਰੱਖਿਆ ਤੇ ਹੈਨਰਿਸ ਨੇ ਉਸ ਦਾ ਬਰਾਬਰ ਸਾਥ ਦਿੱਤਾ। ਸਨਰਾਈਜ਼ਰਜ਼ ਨੇ ਪਾਵਰਪਲੇਅ ਦੇ ਛੇ ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ’ਤੇ 59 ਦੌੜਾਂ ਬਣਾਈਆਂ।
ਭਾਰਤ ਖ਼ਿਲਾਫ਼ ਟੈੱਸਟ ਲੜੀ ਵਿੱਚ ਦੌੜਾਂ ਲਈ ਜੂਝਣ ਵਾਲਾ ਵਾਰਨਰ ਅੱਜ ਆਪਣੇ ਪੁਰਾਣੇ ਰੰਗ ਵਿੱਚ ਦਿਸਿਆ। ਉਸ ਨੇ ਕੱਟ, ਡਰਾਈਵ ਅਤੇ ਪੁਲ ਦਾ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਉਹ ਟੀ 20 ਕ੍ਰਿਕਟ ਵਿੱਚ ਸੱਤ ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲਾ ਚੌਥਾ ਬੱਲੇਬਾਜ਼ ਬਣਿਆ। ਉਸ ਤੋਂ ਪਹਿਲਾਂ ਕ੍ਰਿਸ ਗੇਲ, ਬਰੈਂਡਨ ਮੈਕੁਲਮ, ਬਰੈਡ ਹਾਜ਼ ਨੇ ਇਹ ਮੁਕਾਮ ਹਾਸਲ ਕੀਤਾ ਹੈ। ਰਾਸ਼ਿਦ ਨੇ ਆਪਣੇ ਪਹਿਲੇ ਤਿੰਨ ਓਵਰਾਂ ਵਿੱਚ ਮੈਕੁਲਮ (5 ਦੌੜਾਂ), ਆਰੋਨ ਫਿੰਚ (3 ਦੌੜਾਂ) ਅਤੇ ਕਪਤਾਨ ਰੈਨਾ (5 ਦੌੜਾਂ) ਨੂੰ ਆਊਟ ਕਰ ਕੇ ਲਾਇਨਜ਼ ਨੂੰ ਵਖ਼ਤ ਪਾ ਦਿੱਤਾ। ਇਹ ਪਹਿਲਾ ਮੌਕਾ ਸੀ ਜਦੋਂ ਕਿਸੇ ਗੇਂਦਬਾਜ਼ ਨੇ ਤਿੰਨ ਖਿਡਾਰੀਆਂ ਨੂੰ ਐਲਬੀਡਬਲਿਊ ਆਊਟ ਕੀਤਾ ਹੋਵੇ।
ਜੈਸਨ ਰਾਏ ਵੀ ਪਾਵਰ ਪਲੇਅ ਖ਼ਤਮ ਹੋਣ ਤੋਂ ਪਹਿਲਾਂ ਹੀ ਆਊਟ ਹੋ ਗਿਆ। ਨੌਵੇਂ ਓਵਰ ਤੱਕ ਲਾਇਨਜ਼ ਦਾ ਸਕੋਰ ਚਾਰ ਵਿਕਟਾਂ ’ਤੇ 57 ਦੌੜਾਂ ਹੋ ਗਿਆ। ਕਾਰਤਿਕ ਅਤੇ ਸਮਿੱਥ ਨੇ 46 ਗੇਂਦਾਂ ਵਿੱਚ 56 ਦੌੜਾਂ ਦੀ ਭਾਈਵਾਲੀ ਸਦਕਾ ਵਿਕਟਾਂ ਡਿਗਣ ਦੀ ਲੜੀ ਰੋਕੀ। ਸਮਿਥ ਨੇ ਭੁਵਨੇਸ਼ਵਰ ਦੀ ਹੌਲੀ ਗੇਂਦ ’ਤੇ ਲੰਮਾ ਸ਼ਾਟ ਖੇਡਣ ਦੇ ਚੱਕਰ ਵਿੱਚ ਕੈਚ ਦੇ ਦਿੱਤਾ। ਕਾਰਤਿਕ, ਗੇਂਦਬਾਜ਼ ਨਹਿਰਾ ਦਾ ਸ਼ਿਕਾਰ ਬਣਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article