PUNJABMAILUSA.COM

ਸਨਰਾਈਜ਼ਰਸ ਹੈਦਰਾਬਾਦ ਦੇ ਸਿਰ ਸਜਿਆ ਆਈ.ਪੀ.ਐੱਲ-9 ਦਾ ਤਾਜ

ਸਨਰਾਈਜ਼ਰਸ ਹੈਦਰਾਬਾਦ ਦੇ ਸਿਰ ਸਜਿਆ ਆਈ.ਪੀ.ਐੱਲ-9 ਦਾ ਤਾਜ

ਸਨਰਾਈਜ਼ਰਸ ਹੈਦਰਾਬਾਦ ਦੇ ਸਿਰ ਸਜਿਆ ਆਈ.ਪੀ.ਐੱਲ-9 ਦਾ ਤਾਜ
May 29
19:30 2016

sun
ਬੰਗਲੁਰੂ, 29 ਮਈ (ਪੰਜਾਬ ਮੇਲ)-ਆਈ.ਪੀ.ਐੱਲ.-9 ਦਾ ਖਿਤਾਬ ਆਪਣੇ ਨਾਂ ਕਰਨ ਲਈ ਰਾਇਲ ਚੈਲੇਂਜਰਸ ਬੰਗਲੌਰ ਤੇ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਮੈਦਾਨ ‘ਤੇ ਉਤਰੀ। ਫਾਈਨਲ ਮੈਚ ‘ਚ ਕਪਤਾਨ ਡੇਵਿਡ ਵਾਰਨਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਦੀ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 208 ਦੌੜਾਂ ਬਣਾਈਆਂ ਤੇ ਬੰਗਲੌਰ ਸਾਹਮਣੇ 209 ਦੌੜਾਂ ਦਾ ਟੀਚਾ ਰੱਖਿਆ। ਜਿਸ ਦੇ ਜਵਾਬ ‘ਚ ਬੰਗਲੌਰ ਦੀ ਟੀਮ 20 ਓਵਰਾਂ ‘ਚ 200 ਦੌੜਾਂ ਹੀ ਬਣਾ ਸਕੀ ਅਤੇ ਹੈਦਰਾਬਾਦ ਨੇ ਇਹ ਮੈਚ 8 ਦੌੜਾਂ ਤੋਂ ਜਿੱਤ ਲਿਆ।
ਬੰਗਲੌਰ ਵਲੋਂ ਬੱਲੇਬਾਜ਼ੀ ਕਰਨ ਉਤਰੀ ਓਪਨਿੰਗ ਜੋੜੀ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਕਰਿਸ ਗੇਲ ਨੇ 38 ਗੇਦਾਂ ‘ਚ 76 ਦੌੜਾਂ ਅਤੇ ਵਿਰਾਟ ਕੋਹਲੀ ਨੇ 35 ਗੇਂਦਾਂ ‘ਚ 54 ਦੌੜਾਂ ਬਣਾਈਆਂ।
ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਟੀਮ ਨੂੰ ਪਹਿਲਾ ਝਟਕਾ ਸ਼ਿਖਰ ਧਵਨ (28) ਵਜੋਂ ਲੱਗਾ, ਜਿਸ ਨੂੰ ਯੁਜਵੇਂਦਰ ਚਾਹਲ ਨੇ ਆਊਟ ਕੀਤਾ। ਪਹਿਲੀ ਵਿਕਟ ਲਈ ਧਵਨ ਤੇ ਡੇਵਿਡ ਵਾਰਨਰ ਨੇ 63 ਦੌੜਾਂ ਜੋੜੀਆਂ। ਮੋਈਜ਼ਿਸ ਹੈਨਰਿਕਸ ਨੂੰ ਕ੍ਰਿਸ ਜਾਰਡਨ ਨੇ ਚਾਹਲ ਹੱਥੋਂ 4 ਦੌੜਾਂ ‘ਤੇ ਕੈਚ ਆਊਟ ਕਰਵਾਇਆ। ਕਪਤਾਨ ਵਾਰਨਰ (69 ਦੌੜਾਂ) ਨੇ ਟੀਮ ਲਈ ਬੇਹੱਦ ਜ਼ਿੰਮੇਵਾਰੀ ਭਰੀ ਪਾਰੀ ਖੇਡੀ। ਦੀਪਕ ਹੁੱਡਾ ਨੂੰ ਸ਼੍ਰੀਨਾਥ ਅਰਵਿੰਦ ਨੇ 3 ਦੌੜਾਂ ‘ਤੇ ਵਿਰਾਟ ਕੋਹਲੀ ਹੱਥੋਂ ਕੈਚ ਆਊਟ ਕਰਵਾਇਆ। ਆਈ.ਪੀ.ਐੱਲ. ‘ਚ ਆਪਣਾ ਪਹਿਲਾ ਫਾਈਨਲ ਖੇਡਣ ਵਾਲੇ ਯੁਵਰਾਜ ਸਿੰਘ ਨੇ 23 ਗੇਂਦਾਂ ‘ਤੇ 38 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ ਤੇ ਕ੍ਰਿਸ ਜਾਰਡਨ ਦਾ ਸ਼ਿਕਾਰ ਬਣੇ। ਵਿਕਟਕੀਪਰ ਨਮਨ ਓਝਾ 7 ਦੌੜਾਂ ਬਣਾ ਕੇ ਆਊਟ ਹੋਏ। ਬਿਪੁਲ ਸ਼ਰਮਾ ਨੂੰ ਕ੍ਰਿਸ ਜਾਰਡਨ ਨੇ 5 ਦੌੜਾਂ ‘ਤੇ ਆਊਟ ਕੀਤਾ। ਇਸ ਤੋਂ ਬਾਅਦ ਬੈਨ ਕਟਿੰਗ 15 ਗੇਂਦਾਂ ‘ਤੇ 39 ਦੌੜਾਂ ਦੀ ਜ਼ਬਰਦਸਤ ਪਾਰੀ ਖੇਡ ਕੇ ਅਜੇਤੂ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article