PUNJABMAILUSA.COM

ਸਨਵਾਕੀਨ ਵਿਖੇ 12 ਤੇ 13 ਮਈ ਨੂੰ ਹੋਣ ਵਾਲੀ ਫੈਮਿਲੀ ਪਿਕਨਿਕ ਅਤੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

 Breaking News

ਸਨਵਾਕੀਨ ਵਿਖੇ 12 ਤੇ 13 ਮਈ ਨੂੰ ਹੋਣ ਵਾਲੀ ਫੈਮਿਲੀ ਪਿਕਨਿਕ ਅਤੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਸਨਵਾਕੀਨ ਵਿਖੇ 12 ਤੇ 13 ਮਈ ਨੂੰ ਹੋਣ ਵਾਲੀ ਫੈਮਿਲੀ ਪਿਕਨਿਕ ਅਤੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ
May 09
10:25 2018

ਫਰਿਜ਼ਨੋ, 9 ਮਈ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ਗੁਰੂ ਨਾਨਕ ਸਪੋਰਟਸ ਕਲੱਬ, ਸਨਵਾਕੀਨ ਅਤੇ ਕਰਮਨ ਦੇ ਸਮੂਹ ਮੈਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕਰਮਨ ਵਿਖੇ ਹੋਈ, ਜਿਸ ਦੌਰਾਨ ਹਰ ਸਾਲ ਦੀ ਤਰ੍ਹਾਂ ਹੋਣ ਵਾਲੇ ਨੌਵੇਂ ਵਿਸਾਖੀ ਟੂਰਨਾਮੈਂਟ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ‘ਤੇ ਗੱਲਬਾਤ ਹੋਈ। ਇਹ ਟੂਰਨਾਮੈਂਟ ਹਰ ਸਾਲ ਦੀ ਤਰ੍ਹਾਂ ਸਨਵਾਕੀਨ ਸ਼ਹਿਰ ਦੇ ਸਕੂਲ ਦੀਆਂ ਗਰਾਊਂਡਾਂ ਵਿਚ ਹੋਵੇਗਾ। ਜੋ ਕਿ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਬਿਲਕੁਲ ਨਜ਼ਦੀਕ ਹੈ ਅਤੇ ‘ਪੰਜਾਬ ਸਟਰੀਟ’ ਤੋਂ ਇਕ ਪਾਸੇ ‘ਤੇ ਹੈ। ਇਸ ਅਨੁਸਾਰ 12 ਮਈ, ਦਿਨ ਸ਼ਨੀਵਾਰ ਨੂੰ ਬੱਚਿਆਂ ਦੀ ਬਾਸਕਟ ਬਾਲ, ਵਾਲੀਬਾਲ, ਸ਼ਾਕਰ, ਕੁਸ਼ਤੀਆਂ, ਭਾਰ ਚੁੱਕਣਾ ਆਦਿਕ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਭਾਰਤੀ ਪ੍ਰੰਪਰਾਗਤ ਖੇਡਾਂ ਹੋਣਗੀਆਂ। ਇਸੇ ਦਿਨ ਪੰਜਾਬੀ ਫੈਮਿਲੀ ਪਿਕਨਿਕ ਵੀ ਹੋਵੇਗੀ। ਜਿਸ ਦੌਰਾਨ ਬੱਚਿਆਂ ਅਤੇ ਔਰਤਾਂ ਲਈ ਬਹੁਤ ਸਾਰੀਆਂ ਖੇਡਾ, ਵਧੀਆਂ ਪੌਸ਼ਾਕ ਮੁਕਾਬਲਾ, ਲੋਕ ਬੋਲੀਆਂ-ਗੀਤ ਮੁਕਾਬਲਾ ਅਤੇ ਗਿੱਧਾ-ਭੰਗੜਾ ਵੀ ਹਮੇਸ਼ਾ ਵਾਂਗ ਦੇਖਣ ਯੋਗ ਹੋਣਗੇ। ਇਲਾਕੇ ਦੇ ਸਕੂਲਾਂ ਵਿਚ 4.0 ਗਰੇਡ ਜਾਂ ਵਧੀਕ ਵਾਲੇ ਬੱਚਿਆਂ ਨੂੰ ਨਕਦ ਇਨਾਮ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਦੂਸਰੇ ਦਿਨ 13 ਮਈ, ਦਿਨ ਐਤਵਾਰ ਨੂੰ ਪ੍ਰਮੁੱਖ ਤੌਰ ‘ਤੇ ਬਾਕੀ ਖੇਡਾਂ ਤੋਂ ਇਲਾਵਾ ਉਪਨ ਕਬੱਡੀ ਅਤੇ ਅੰਡਰ 21 ਸਾਲ ਦੀ ਉਮਰ ਦੇ ਖਿਡਾਰੀਆਂ ਦੀ ਕਬੱਡੀ ਹੋਵੇਗੀ। ਇਨ੍ਹਾਂ ਮੈਚਾਂ ਵਿਚ ਹਿੱਸਾ ਲੈਣ ਲਈ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪਹੁੰਚ ਰਹੇ ਹਨ। ਜੇਤੂ ਟੀਮਾਂ ਨੂੰ ਦਿਲਕਸ਼ ਇਨਾਮ ਦਿੱਤੇ ਜਾਣਗੇ। ਗੱਡੀਆਂ ਲਈ ਮੁਫਤ ਪਾਰਕਿੰਗ ਅਤੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਹੋਣਗੇ। ਔਰਤਾਂ ਅਤੇ ਬੱਚਿਆਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਹੋਣਗੇ। ਦੋਨੋਂ ਦਿਨ ਪ੍ਰੋਗਰਾਮ ਸਵੇਰੇ ਠੀਕ 10 ਵਜ਼ੇ ਸੁਰੂ ਹੋਣਗੇ। ਗੁਰੂ ਦਾ ਲੰਗਰ ਦੋਨੋਂ-ਦਿਨ ਅਤੁੱਟ ਵਰਤੇਗਾ। ਪ੍ਰਬੰਧਕਾਂ ਵੱਲੋਂ ਸਮੂਹ ਪੰਜਾਬੀ ਭਾਈਚਾਰੇ ਨੂੰ ਦੋਨੋਂ-ਦਿਨ ਹਾਜ਼ਰੀਆਂ ਭਰਨ, ਸਮੇਂ ਸਿਰ ਪਹੁੰਚਣ ਅਤੇ ਖੇਡਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਜਾਂਦੀ ਹੈ। ਸਮੁੱਚੇ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਵਧੇਰੇ ਜਾਣਕਾਰੀ ਲਈ ਸ. ਮੋਹਨ ਸਿੰਘ ਬਦੇਸ਼ਾਂ ਨਾਲ ਫੋਨ : (559) 248-6694 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article