PUNJABMAILUSA.COM

ਸਪੀਕਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ

ਸਪੀਕਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ

ਸਪੀਕਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ
December 24
17:39 2017

ਚੰਡੀਗੜ੍ਹ, 24 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਦਰਭ ਵਿਚ ਦੁਨੀਆਂ ਭਰ ਦੇ ਸਿੱਖਾਂ ਅਤੇ ਸਮੂਹ ਲੋਕਾਈ ਨੂੰ ਮੁਬਾਰਕਬਾਦ ਦਿੱਤੀ ਹੈ।
ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਜੀਵਨ ਸਾਡੇ ਲਈ ਪ੍ਰੇਰਨਾਸ੍ਰੋਤ ਅਤੇ ਮਿਸਾਲ-ਭਰਪੂਰ ਹੈ। ਉਨ੍ਹਾਂ ਕੌਮ ਉੱਤੋਂ ਆਪਣਾ ਸਰਬੰਸ ਵਾਰ ਦਿੱਤਾ।ਪਿਤਾ, ਮਾਤਾ, ਚਾਰ ਪੁੱਤਰਾਂ ਅਤੇ ਅਨੇਕਾਂ ਸਿੰਘਾਂ ਨੂੰ ਧਰਮ ਦੀ ਖਾਤਰ ਨਿਸ਼ਾਵਰ ਕਰਨ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ‘ਸਰਬੰਸਦਾਨੀ’ ਵਜੋਂ ਵੀ ਜਾਣਿਆ ਜਾਂਦਾ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਈਸਵੀ ਵਿੱਚ ਖਾਲਸਾ ਪੰਥ ਦੀ ਨੀਂਹ ਰੱਖ ਕੇ ਇਕ ਨਵਾਂ ਇਤਿਹਾਸ ਸਿਰਜਿਆ।
ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਗੁਰੂ ਸਾਹਿਬ ਅਜਿਹੇ ਪਹਿਲੇ ਸੰਤ ਤੇ ਸਿਪਾਹੀ ਹਨ ਜਿਨ੍ਹਾਂ ਨੇ ਇਕ ਸੰਤ ਵੱਜੋਂ ਲੋਕਾਈ ਨੂੰ ਰੂਹਾਨੀ ਤੌਰ ‘ਤੇ ਰੌਸ਼ਨ ਕੀਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਦੱਬੇ ਕੁਚਲੇ ਲੋਕਾਂ ਲਈ ਇਕ ਸਿਪਾਹੀ ਦੀ ਭੂਮਿਕਾ ਅਦਾ ਕੀਤੀ।ਸਿਰਫ ਏਨਾ ਹੀ ਨਹੀਂ ਗੁਰੂ ਗੋਬਿੰਦ ਸਿੰਘ ਸਭ ਤੋਂ ਧਰਮੀ ਮਨੁੱਖ, ਦਿਆਲਤਾ ਦੇ ਮੁੱਜਸਮਾ, ਨਿਮਰ, ਉੱਚ ਕਦਰਾਂ-ਕੀਮਤਾਂ ਵਾਲੇ, ਰਣਨੀਤੀਕਾਰ, ਦਲੇਰ ਯੋਧਾ, ਉੱਚ ਦਰਜੇ ਦੇ ਕਵੀ ਅਤੇ ਦੂਰਦਰਸ਼ੀ ਸਨ। ਉਨ੍ਹਾਂ ਇਤਿਹਾਸ ਦੇ ਸਭ ਤੋਂ ਵੱਧ ਖਤਰਨਾਕ ਸਮਿਆਂ ਵਿਚ ਲੋਕਾਂ ਦੀ ਅਗਵਾਈ ਕੀਤੀ ਅਤੇ ਸਰਬੋਤਮ ਦਲੇਰੀ ਦੀ ਵਿਰਾਸਤ ਬਣਾਈ, ਜਿਸ ਨਾਲ ਸਮੁੱਚੇ ਭਾਰਤ ਨੂੰ ਇਕ ਨਵੀਂ ਦਿਸ਼ਾਂ ਤੇ ਦਸ਼ਾ ਮਿਲੀ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੂੰ ਯਾਦ ਰੱਖਦਿਆਂ ਸਾਨੂੰ ਗੁਰੂ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲ ਕੇ ਜਾਤ-ਪਾਤ ਤੋਂ ਰਹਿਤ ਮਨੁੱਖੀ ਕਦਰਾਂ-ਕੀਮਤਾਂ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਣਾ ਲੈਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article