PUNJABMAILUSA.COM

ਸਪੋਕੇਨ ਗੁਰੂ ਘਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੋਸ਼ੀ ਗ੍ਰਿਫ਼ਤਾਰ

ਸਪੋਕੇਨ ਗੁਰੂ ਘਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੋਸ਼ੀ ਗ੍ਰਿਫ਼ਤਾਰ

ਸਪੋਕੇਨ ਗੁਰੂ ਘਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੋਸ਼ੀ ਗ੍ਰਿਫ਼ਤਾਰ
March 09
10:03 2016

15
ਸਪੋਕੇਨ (ਵਾਸ਼ਿੰਗਟਨ ਸਟੇਟ), 9 ਮਾਰਚ (ਪੰਜਾਬ ਮੇਲ)- ਸਥਾਨਕ ਗੁਰਦੁਆਰਾ ਸਾਹਿਬ ਵਿਖੇ ਇਕ ਮਨਚਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਰਨ ਦੀ ਦਰਦਨਾਕ ਸੂਚਨਾ ਪ੍ਰਾਪਤ ਹੋਈ ਹੈ। ਇਕੱਤਰ ਕੀਤੀ ਸੂਚਨਾ ਅਨੁਸਾਰ ਬੀਤੇ ਦਿਨੀਂ ਤੜਕੇ ਸਵੇਰੇ 5.30 ਵਜੇ ਦੇ ਕਰੀਬ ਜਦੋਂ ਇਸ ਗੁਰੂ ਘਰ ਦੇ ਪਾਠੀ ਸਿੰਘ ਨੇ ਨਿੱਤਨੇਮ ਕਰਨ ਲਈ ਗੁਰੂ ਘਰ ਦਾ ਹਾਲ ਖੋਲ੍ਹਿਆ, ਤਾਂ ਉਥੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਬੁਰੀ ਤਰ੍ਹਾਂ ਪਾੜੇ ਹੋਏ ਦੇਖੇ।
ਪਾਠੀ ਸਿੰਘ ਨੇ ਨਾਲ ਹੀ ਦੇਖਿਆ ਕਿ ਇਕ ਆਦਮੀ ਇਕ ਕੰਬਲ ਲਪੇਟ ਕੇ ਉਸ ਹਾਲ ਵਿਚ ਸੌ ਰਿਹਾ ਸੀ ਤੇ ਉਸ ਦੇ ਹੱਥ ਵਿਚ ਇਕ ਸ੍ਰੀ ਸਾਹਿਬ ਸੀ, ਜੋ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਤੋਂ ਚੁੱਕੀ ਸੀ। ਗੋਰੇ ਰੰਗ ਦੇ ਇਸ ਵਿਅਕਤੀ ਨੂੰ ਪਾਠੀ ਸਿੰਘ ਨੇ ਝਪਟ ਕੇ ਕਾਬੂ ‘ਚ ਲੈ ਲਿਆ ਤੇ ਤੁਰੰਤ ਪੁਲਿਸ ਅਤੇ ਗੁਰੂ ਘਰ ਦੀ ਕਮੇਟੀ ਨੂੰ ਫੋਨ ਕਰਕੇ ਸੱਦ ਲਿਆ। ਜਿਸ ‘ਤੇ ਮੌਕੇ ‘ਤੇ ਪੁਲਿਸ ਪਹੁੰਚ ਗਈ। ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਉਸ ਸ਼ਖਸ ਦਾ ਨਾਂ ਜੈਫਰੀ ਪਿਟਮੈਨ ਸੀ, ਜੋ ਕਿ ਦੇਖਣ ਤੋਂ ਨਸ਼ੱਈ ਜਿਹਾ ਲੱਗਦਾ ਸੀ। ਪੁਲਿਸ ਨੇ ਉਸ ‘ਤੇ ਲੁੱਟ-ਖੋਹ, ਹਰਾਸਮੈਂਟ ਅਤੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਨਸਲੀ ਵਿਤਕਰੇ ਦੇ ਦੋਸ਼ ਲਾ ਕੇ ਜੇਲ੍ਹ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਹਿਰਾਸਤ ਵਿਚ ਲੈਣ ਤੋਂ ਬਾਅਦ ਕਥਿਤ ਦੋਸ਼ੀ ਨੂੰ ਗੁਰੂ ਘਰ ਦੀ ਕਮੇਟੀ ਵੱਲੋਂ ਚਾਹ-ਪਾਣੀ ਅਤੇ ਹੋਰ ਖਾਣਾ ਖੁਆਇਆ ਗਿਆ। ਇਸ ਮੌਕੇ ਦੋਸ਼ੀ ਨੇ ਮੰਨਿਆ ਕਿ ਇਸ ਗੁਰੂ ਘਰ ਨੂੰ ਮੁਸਲਮਾਨ ਕੌਮ ਦੀ ਮਸਜ਼ਿਦ ਸਮਝ ਲਿਆ ਸੀ ਅਤੇ ਇਹ ਵੀ ਸਮਝਿਆ ਕਿ ਇਨ੍ਹਾਂ ਦਾ ਸੰਬੰਧ ਤਾਲਿਬਾਨਾਂ ਨਾਲ ਹੋ ਸਕਦਾ ਹੈ। ਇਸ ਵਿਅਕਤੀ ਨੇ ਗੁਰੂ ਘਰ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੋਂ ਇਲਾਵਾ ਹੋਰ ਵੀ ਕਾਫੀ ਭੰਨਤੋੜ ਕੀਤੀ, ਜਿਸ ਵਿਚ ਤਬਲੇ, ਹਾਰਮੋਨੀਅਮ, ਪਾਲਕੀ ਤੇ ਹੋਰ ਫਰਨੀਚਰ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਉਥੇ ਲੱਗੇ ਪਰਦਿਆਂ ਨੂੰ ਵੀ ਇਸ ਨੇ ਕਾਫੀ ਨੁਕਸਾਨ ਪਹੁੰਚਾਇਆ। ਸਪੋਕੇਨ ਸ਼ਹਿਰ ਦੇ ਮੇਅਰ ਅਤੇ ਹੋਰ ਉੱਚ ਅਧਿਕਾਰੀ ਵੀ ਘਟਨਾ ਸਥਾਨ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਨ੍ਹਾਂ ਅਧਿਕਾਰੀਆਂ ਨੇ ਇਸ ਹਮਲੇ ਦੀ ਭਰਪੂਰ ਨਿੰਦਾ ਕੀਤੀ ਅਤੇ ਸਿੱਖ ਕੌਮ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਾਰਦਾਤਾਂ ਦਾ ਗੰਭੀਰ ਨੋਟਿਸ ਲਿਆ ਜਾਇਆ ਕਰੇਗਾ, ਤਾਂ ਕਿ ਅਜਿਹੀਆਂ ਹੋਰ ਵਾਰਦਾਤਾਂ ਨਾ ਹੋ ਸਕਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article