PUNJABMAILUSA.COM

ਸਭ ਤੋਂ ਘਟੀਆ ਪੱਧਰ ”ਤੇ ਪਹੁੰਚਿਆ ਗੁਰਦਾਸਪੁਰ ਉਪ ਚੋਣ ਪ੍ਰਚਾਰ

ਸਭ ਤੋਂ ਘਟੀਆ ਪੱਧਰ ”ਤੇ ਪਹੁੰਚਿਆ ਗੁਰਦਾਸਪੁਰ ਉਪ ਚੋਣ ਪ੍ਰਚਾਰ

ਸਭ ਤੋਂ ਘਟੀਆ ਪੱਧਰ ”ਤੇ ਪਹੁੰਚਿਆ ਗੁਰਦਾਸਪੁਰ ਉਪ ਚੋਣ ਪ੍ਰਚਾਰ
October 06
22:00 2017

ਜਨਤਕ ਮੁੱਦੇ ਛੱਡ ਇਕ ਦੂਜੇ ”ਤੇ ਸੁੱਟਿਆ ਜਾ ਰਿਹੈ ਚਿੱਕੜ
ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਗੁਰਦਾਸਪੁਰ ਲੋਕਸਭਾ ਉਪ ਚੋਣ ‘ਚ ਪ੍ਰਚਾਰ ਦਾ ਪੱਧਰ ਦਿਨ ਪ੍ਰਤੀ ਦਿਨ ਡਿੱਗਦਾ ਹੀ ਜਾ ਰਿਹਾ ਹੈ। ਵਿਕਾਸ ਤੇ ਹੋਰ ਜਨਤਕ ਮੁੱਦਿਆਂ ‘ਤੇ ਬਹਿਸ ਦੀ ਬਜਾਏ ਚੋਣ ‘ਚ ਸੰਘਰਸ਼ ਕਰ ਰਹੀਆਂ ਮੁੱਖ ਪਾਰਟੀਆਂ ਇਕ ਦੂਸਰੇ ਦੇ ਨੇਤਾਵਾਂ ਤੇ ਵਰਕਰਾਂ ‘ਤੇ ਚਿੱਕੜ ਸੁੱਟਣ ਤੇ ਉਨ੍ਹਾਂ ਦੀਆਂ ਸੈਕਸ ਟੇਪਸ ਤੇ ਫੋਟੋਆਂ ਜਾਰੀ ਕਰਨ ‘ਚ ਮਸ਼ਰੂਫ਼ ਹਨ।
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਸੈਕਸ ਵੀਡੀਓ ਸੋਸ਼ਲ ਮੀਡੀਆ ‘ਚ ਵਾਇਰਲ ਹੋਣ ਤੋਂ ਬਾਅਦ ਹੁਣ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਖਿਲਾਫ਼ ਕੁੱਝ ਫੋਟੋਆਂ ਜਾਰੀ ਹੋਈਆਂ ਹਨ, ਜਿਨ੍ਹਾਂ ‘ਚ ਸਲਾਰੀਆ ਇਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ‘ਚ ਦਿਖਾਈ ਦੇ ਰਹੇ ਹਨ। ਇਹ ਫੋਟੋਆਂ ਇਕ ਸਾਬਕਾ ਏਅਰਹੋਸਟੇਸ ਵਲੋਂ ਜਾਰੀ ਕੀਤੀਆਂ ਦੱਸੀਆਂ ਜਾਂਦੀਆਂ ਹਨ। ਜਿਸ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਦਾ ਦੋਸ਼ ਹੈ ਕਿ ਸਲਾਰੀਆ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਕਈ ਸਾਲਾਂ ਤੱਕ ਉਸ ਨਾਲ ਬਲਾਤਕਾਰ ਕਰਦਾ ਰਿਹਾ।
ਇਸ ਵਾਦ-ਵਿਵਾਦ ‘ਚ ਇਕ ਅਸ਼ਲੀਲ ਵੀਡੀਓ ਜਾਰੀ ਹੋਈ ਹੈ, ਜਿਸ ਵਿਚ ਕਥਿਤ ਤੌਰ ‘ਤੇ ਇਕ ਸਾਬਕਾ ਕਾਂਗਰਸੀ ਵਿਧਾਇਕ ਨੂੰ ਇਕ ਮਹਿਲਾ ਨਾਲ ਰੰਗ ਰਲੀਆਂ ਮਨਾਉਣ ਦੀ ਤਿਆਰੀ ‘ਚ ਦਿਖਾਇਆ ਗਿਆ ਹੈ। ਸਾਬਕਾ ਐਮ.ਐਲ.ਏ. ਨੇ ਕਿਹਾ ਕਿ ਇਸ ਵੀਡੀਓ ‘ਚ ਦਿਸਣ ਵਾਲਾ ਵਿਅਕਤੀ ਉਹ ਨਹੀਂ ਹੈ। ਇਸ ਸਬੰਧੀ ਉਨ੍ਹਾਂ ਨੇ ਅੱਜ ਐਸ.ਐਸ.ਪੀ. ਬਟਾਲਾ ਨੂੰ ਲਿਖਤ ਸ਼ਿਕਾਇਤ ਦਿੱਤੀ ਹੈ ਤੇ ਮੁਲਜ਼ਿਮ ਦੇ ਖਿਲਾਫ਼ ਕੇਸ ਦਰਜ ਕਰਨ ਲਈ ਕਿਹਾ ਹੈ।
ਉਧਰ ਸਲਾਰੀਆ ਨੇ ਪਠਾਨਕੋਟ ਦੀ ਇਕ ਪ੍ਰੈਸ ਕਾਨਫਰੰਸ ਵਿਚ ਆਪਣੇ ਖਿਲਾਫ਼ ਲੱਗ ਰਹੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਹੁਣ ਕੋਈ ਵੀ ਅਪਰਾਧਿਕ ਮਾਮਲਾ ਪੈਂਡਿੰਗ ਨਹੀਂ ਹੈ। ਇਸ ਲਈ ਚੋਣ ਕਮਿਸ਼ਨ ਦੇ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਦਿੱਤੇ ਗਏ ਆਪਣੇ ਐਫੀਡੈਵਿਟ ‘ਚ ਕਥਿਤ ਰੇਪ ਜਾਂ ਕਿਸੇ ਹੋਰ ਮਾਮਲੇ ਨੂੰ ਲੁਕਾਏ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸਲਾਰੀਆ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ‘ਚ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ‘ਤੇ ਫੇਲ ਹੋਈ ਹੈ ਤੇ ਲੋਕਾਂ ਦੇ ਸਾਹਮਣੇ ਇਹ ਕਿਸੇ ਵੀ ਮੁੱਦੇ ‘ਤੇ ਜਵਾਬ ਦੇਣ ਦੀ ਸਥਿਤੀ ‘ਚ ਨਹੀਂ ਹਨ। ਇਸ ਲਈ ਕਾਂਗਰਸ ਪਾਰਟੀ ਘਟੀਆ ਪੱਧਰ ‘ਤੇ ਉਤਰ ਆਈ ਹੈ ਤੇ ਇਸ ਤਰ੍ਹਾਂ ਦੇ ਮੁੱਦੇ ਉਛਾਲਣ ‘ਚ ਜੁਟੀ ਹੋਈ ਹੈ, ਜਿਨ੍ਹਾ ਦਾ ਜਨਤਾ ਦੇ ਵਿਕਾਸ ਤੇ ਕਲਿਆਣ ਨਾਲ ਕੋਈ ਸਬੰਧ ਨਹੀਂ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ‘ਚ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਸਵਰਨ ਸਲਾਰੀਆ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਉਨ੍ਹਾਂ ਦੇ ਖਿਲਾਫ਼ ਦਰਜ ਬਲਾਤਕਾਰ ਮਾਮਲੇ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਨਤਾ ਹੁਣ ਕੋਈ ਵੀ ਫੈਸਲਾ ਸਾਰੇ ਪੱਖਾਂ ‘ਤੇ ਵਿਚਾਰ ਕਰਨ ਤੋਂ ਬਾਅਦ ਹੀ ਲੈਂਦੀ ਹੈ, ਜੋ ਸਾਡੇ ਸੱਭਿਆਚਾਰ ਦੇ ਤਾਣੇ-ਬਾਣੇ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੇ ਕਾਰਨਾਮਿਆਂ ‘ਚ ਸ਼ਾਮਲ ਲੋਕਾਂ ਨੂੰ ਪੰਜਾਬੀਆਂ ਨੂੰ ਜਵਾਬਦੇਹ ਹੋਣਾ ਪਏਗਾ, ਕਿਉਂਕਿ ਅਜਿਹੇ ਲੋਕਾਂ ਨਾਲ ਪੰਜਾਬੀਆਂ ਦੇ ਮਾਣਭਰੇ ਸੱਭਿਆਚਾਰ ਨੂੰ ਠੇਸ ਲੱਗ ਰਹੀ ਹੈ।
ਜਨਤਾ ਨੂੰ ਆਪਣੀ ਵੋਟ ਸੂਝਬੂਝ ਨਾਲ ਦੇਣ ਦਾ ਸੱਦਾ ਦਿੰਦਿਆਂ ਜਾਖੜ ਨੇ ਕਿਹਾ ਕਿ ਕਿਸੇ ਵੀ ਸੰਸਥਾ ਲਈ ਅਜਿਹੇ ਅਨੈਤਿਕ ਕਿਰਦਾਰ ਵਾਲੇ ਲੋਕਾਂ ਨੂੰ ਨਾ ਚੁਣਿਆ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਕੁੱਝ ਦਿਨਾਂ ਤੋਂ ਸ਼ਰਮਨਾਕ ਵੀਡੀਓਜ਼ ਵਾਇਰਲ ਹੋਣ ਨਾਲ ਹੁਣ ਲੋਕ ਸਾਰੇ ਸਿਆਸਤਦਾਨਾਂ ਨੂੰ ਨਫ਼ਰਤ ਦੀ ਨਿਗ੍ਹਾ ਨਾਲ ਦੇਖਣ ਲੱਗ ਪਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article