PUNJABMAILUSA.COM

ਸਭ ਤੋਂ ਵਧ ਕਮਾਈ ਵਾਲੇ ਖਿਡਾਰੀਆਂ ਦੀ ਸੂਚੀ ’ਚ ਵਿਰਾਟ ਕੋਹਲੀ ਸ਼ੁਮਾਰ

ਸਭ ਤੋਂ ਵਧ ਕਮਾਈ ਵਾਲੇ ਖਿਡਾਰੀਆਂ ਦੀ ਸੂਚੀ ’ਚ ਵਿਰਾਟ ਕੋਹਲੀ ਸ਼ੁਮਾਰ

ਸਭ ਤੋਂ ਵਧ ਕਮਾਈ ਵਾਲੇ ਖਿਡਾਰੀਆਂ ਦੀ ਸੂਚੀ ’ਚ ਵਿਰਾਟ ਕੋਹਲੀ ਸ਼ੁਮਾਰ
June 08
21:11 2017

ਨਿਊਯਾਰਕ, 8 ਜੂਨ (ਪੰਜਾਬ ਮੇਲ) – ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਫੋਰਬਸ ਦੀ ਦੁਨੀਆ ਦੇ ਸਭ ਤੋਂ ਵਧ ਕਮਾਈ ਵਾਲੇ 100 ਖਿਡਾਰੀਆਂ ਦੀ ਸੂਚੀ ਵਿੱਚ ਥਾਂ ਬਣਾਉਣ ਵਾਲਾ ਇਕੋਇਕ ਭਾਰਤੀ ਖਿਡਾਰੀ ਹੈ। ਫੁਟਬਾਲ ਖਿਡਾਰੀ ਕਿ੍ਰਟਿਆਨੋ ਰੋਨਾਲਡੋ ਸ਼ਿਖਰ ’ਤੇ ਹਨ।
ਫੋਰਬਸ ਦੀ 2017 ਦੀ ‘ਦੁਨੀਆਂ ਦੇ ਸਭ ਤੋਂ ਵਧ ਕਮਾਈ ਵਾਲੇ ਖਿਡਾਰੀਆਂ ’ ਦੀ ਸੂਚੀ ਵਿੱਚ 28 ਸਾਲਾ ਭਾਰਤੀ ਕਿ੍ਕਟਰ 2.30 ਕਰੋੜ ਡਾਲਰ ਦੀ ਕਮਾਈ ਨਾਲ 89ਵੇਂ ਸਥਾਨ ’ਤੇ ਹੈ। ਉਸ ਦੀ ਕੁੱਲ੍ਹ ਕਮਾਈ ਵਿੱਚ 30 ਲੱਖ ਡਾਲਰ ਦੀ ਤਨਖਾਹ ਅਤੇ ਇਨਾਮ ਤੋਂ ਇਲਾਵਾ 1.90 ਕਰੋੜ ਡਾਲਰ ਇਸ਼ਤਿਹਾਰ ਦੀ ਕਮਾਈ ਸ਼ਾਮਲ ਹੈ।
ਕੋਹਲੀ ਦੀ ਸ਼ਲਾਘਾ ਕਰਦਿਆਂ ਫੋਰਬਸ ਨੇ ਲਿਖਿਆ ਹੈ ਕਿ ਇਸ ਸੁਪਰਸਟਾਰ ਦੀ ਤੁਲਨਾ ਚੰਗੇ ਕਾਰਨਾਂ ਕਾਰਨ ਹੁਣ ਤੋਂ ਹੀ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਨਾਲ ਹੋਣ ਲੱਗੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕੋਹਲੀ ਲਗਾਤਾਰ ਰਿਕਾਰਡ ਤੋੜ ਰਿਹਾ ਹੈ ਅਤੇ 2015 ਵਿੱਚ ਉਸ ਨੂੰ ਭਾਰਤੀ ਕੌਮੀ ਟੀਮ ਦਾ ਕਪਤਾਨ ਬਣਾਇਆ ਗਿਆ, ਜਿਸ ਨਾਲ ਇਹ ਅਹੁਦਾ ਹਾਸਲ ਕਰਨ ਵਾਲਾ ਉਹ ਸਭ ਤੋਂ ਨੌਜਵਾਨ ਖਿਡਾਰੀ ਬਣਿਆ। ਮੈਗਜ਼ੀਨ ਅਨੁਸਾਰ ਕੋਹਲੀ ਨੇ ਪਿਛਲੇ ਵਰ੍ਹੇ ਕੌਮੀ ਟੀਮ ਵੱਲੋਂ ਖੇਡਦਿਆਂ ਤਨਖਾਹ ਅਤੇ ਮੈਚ ਫੀਸ ਵਜੋਂ 10 ਲੱਖ ਡਾਲਰ ਦੀ ਕਮਾਈ ਕੀਤੀ ਅਤੇ ਉਹ ਰਾਇਲ ਚੈਲੰਜਰਜ਼ ਬੰਗਲੌਰ ਤੋਂ ਮਿਲ ਰਹੇ 23 ਲੱਖ ਡਾਲਰ ਤਨਖਾਹ ਨਾਲ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਸਭ ਤੋਂ ਵਧ ਕਮਾਈ ਕਰਨ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਹੋ ਗਿਆ।
ਇਸ ਸੂਚੀ ਵਿੱਚ ਰੋਨਾਲਡੋ ਕੁਲ 9.30 ਕਰੋੜ ਡਾਲਰ ਦੀ ਕਮਾਈ ਨਾਲ ਸ਼ਿਖਰ ’ਤੇ ਹੈ। ਅਮਰੀਕਾ ਦਾ ਬਾਸਕਟਬਾਲ ਖਿਡਾਰੀ ਲਿਬ੍ਰੋਨ ਜੇਮਸ 8.62 ਕਰੋੜ ਡਾਲਰ ਨਾਲ ਦੂਜੇ ਜਦੋਂ ਕਿ ਅਰਜਨਟੀਨਾ ਦਾ ਫੁਟਬਾਲ ਖਿਡਾਰੀ ਲਿਓਨਲ ਮੇਸੀ 8 ਕਰੋੜ ਡਾਲਰ ਨਾਲ ਤੀਜੇ ਸਥਾਨ ’ਤੇ ਹੈ। ਟੈਨਿਸ ਸਟਾਰ ਰੋਜਰ ਫੈਡਰਰ 6.40 ਕਰੋੜ ਡਾਲਰ ਦੀ ਕਮਾਈ ਨਾਲ ਚੌਥੇ ਸਥਾਨ ’ਤੇ ਹੈ। ਇਸ ਸੂਚੀ ਤੋਂ ਲਿੰਗ ਅਸਮਾਨਤਾ ਦੀ ਜਾਣਕਾਰੀ ਵੀ ਮਿਲਦੀ ਹੈ ਕਿਉਂਕਿ ਸ਼ਿਖਰਲੇ 100 ਖਿਡਾਰੀਆਂ ਦੀ ਸੂਚੀ ਵਿੱਚ ਸਿਰਫ ਇਕ ਮਹਿਲਾ ਨੂੰ ਜਗ੍ਹਾ ਮਿਲੀ ਹੈ। ਟੈਨਿਸ ਸਟਾਰ ਸੇਰੇਨਾ ਵਿਲੀਅਮਜ਼ 2.70 ਕਰੋੜ ਡਾਲਰ ਦੀ ਕਮਾਈ ਨਾਲ 51ਵੇਂ ਸਥਾਨ ’ਤੇ ਹੈ। ਇਸ ਸੂਚੀ ਵਿੱਚ 21 ਮੁਲਕਾਂ ਦੇ ਖਿਡਾਰੀਆਂ ਨੂੰ ਥਾਂ ਮਿਲੀ ਹੈ ਪਰ ਇਸ ਵਿੱਚ ਅਮਰੀਕੀ ਗਲਬਾ ਸਾਫ਼ ਦੇਖਿਆ ਜਾ ਸਕਦਾ ਹੈ, ਜਿਸ ਦੇ 63 ਖਿਡਾਰੀਆਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article