ਸਮਾਜਵਾਦੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ‘ਚ 14 ਨੂੰ ਰੋਸ ਮੁਜ਼ਾਹਰੇ ਦਾ ਐਲਾਨ

320
Share

ਭਾਜਪਾ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ: ਅਖਿਲੇਸ਼ ਯਾਦਵ
ਲਖਨਊੁ, 11 ਦਸੰਬਰ (ਪੰਜਾਬ ਮੇਲ)- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਭਾਜਪਾ ‘ਤੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ‘ਨਿਰਦਈ ਵਤੀਰਾ’ ਅਪਣਾਉਣ ਦੋਸ਼ ਲਾਇਆ ਅਤੇ ਕਿਹਾ ਕਿ ਇਸ ਨਾਲ ਵਿਸ਼ਵ ਪੱਧਰ ‘ਤੇ ਭਾਰਤ ਦੀ ਸਾਖ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਦੀ ਹੈ। ਯਾਦਵ ਨੇ ਟਵੀਟ ਕੀਤਾ, ‘ਭਾਜਪਾ ਸਰਕਾਰ ਸੜਕਾਂ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਪ੍ਰਤੀ ‘ਨਿਰਦਈ ਰਵੱਈਆ’ ਅਖ਼ਤਿਆਰ ਕਰਦਿਆਂ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਨਾਲ ਵਿਸ਼ਵ ਪੱਧਰ ‘ਤੇ ਭਾਰਤ ਦੀ ਜਮਹੂਰੀ ਸਾਖ ਨੂੰ ‘ਵੱਡੀ ਸੱਟ’ ਵੱਜੀ ਹੈ।’ ਸਮਾਜਵਾਦੀ ਪਾਰਟੀ ਵੱਲੋਂ ਇੱਥੇ ਜਾਰੀ ਇੱਕ ਬਿਆਨ ‘ਚ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ 14 ਦਸੰਬਰ ਨੂੰ ਕਿਸਾਨਾਂ ਦੇ ਹੱਕ ‘ਚ ਜ਼ਿਲ੍ਹਾ ਹੈੱਡਕੁਆਰਟਰ ‘ਤੇ ਸ਼ਾਂਤਮਈ ਰੋਸ ਮੁਜ਼ਾਹਰਾ ਕਰਨਗੇ।


Share