PUNJABMAILUSA.COM

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ 67 ਬਾਲ ਘਰਾਂ ਦੀ ਚੈਕਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ 67 ਬਾਲ ਘਰਾਂ ਦੀ ਚੈਕਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ 67 ਬਾਲ ਘਰਾਂ ਦੀ ਚੈਕਿੰਗ
August 10
17:50 2018

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਨਿਰਦੇਸ਼ਾਂ ਉਤੇ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢਦਿਆਂ ਸੂਬੇ ਵਿੱਚ ਸਥਿਤ 67 ਬਾਲ ਸੰਭਾਲ ਸੰਸਥਾਵਾਂ ਦੀ ਅਹਿਤਿਆਤ ਵਜੋਂ ਚੈਕਿੰਗ ਕੀਤੀ ਗਈ ਜਿਸ ਵਿੱਚ ਸਭ ਕੁੱਝ ਠੀਕ ਪਾਇਆ ਗਿਆ ਅਤੇ ਕੋਈ ਵੀ ਵੱਡੀ ਸ਼ਿਕਾਇਤ, ਬੱਚਿਆਂ ਦੀ ਸੁਰੱਖਿਆ ਵਿੱਚ ਖਾਮੀ ਸਾਹਮਣੇ ਨਹੀਂ ਆਈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਸਬੰਧੀ ਕੁਝ ਕੁ ਕਮੀਆਂ ਅਤੇ ਬਾਲ ਘਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਸੁਝਾਅ ਸਾਹਮਣੇ ਆਏ। ਇਸ ਤੋਂ ਇਲਾਵਾ ਬਾਲਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਦੋ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ ਜਿਨ੍ਹਾਂ ਉਤੇ ਕੋਈ ਵੀ ਵਿਅਕਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਬੱਚਿਆਂ ਤੇ ਇਸਤਰੀਆਂ ਦੀ ਸੁਰੱਖਿਆ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਜਿਸ ਲਈ ਵਿਭਾਗ ਵੱਲੋਂ ਬਾਲ ਨਿਆਂ (ਬਾਲਾਂ ਦੀ ਸੰਭਾਲ ਤੇ ਸੁਰੱਖਿਆ) ਕਾਨੂੰਨ 2015 ਦੀ ਧਾਰਾ 54 ਤਹਿਤ ਬਾਲ ਸੰਭਾਲ ਘਰਾਂ ਦੀ ਚੈਕਿੰਗ ਲਈ ਪਹਿਲਾਂ ਹੀ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਤੇ ਬਿਹਾਰ ਦੇ ਬਾਲ ਘਰਾਂ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਨੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਜਿਸ ਕਾਰਨ ਇਸ ਸੰਵੇਦਨਸ਼ੀਲ ਮੁੱਦੇ ‘ਤੇ ਵਿਭਾਗ ਵੱਲੋਂ ਹੋਰ ਵੀ ਇਹਤਿਆਤ ਵਰਤਣ ਦਾ ਫੈਸਲਾ ਕਰਦਿਆਂ ਰੁਟੀਨ ਚੈਕਿੰਗਾਂ ਤੋਂ ਇਲਾਵਾਂ ਸੂਬਾ ਪੱਧਰ ‘ਤੇ ਉਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਟੀਮਾਂ ਬਣਾ ਕੇ ਵਿਸ਼ੇਸ਼ ਚੈਕਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਚੈਕਿੰਗ ਟੀਮਾਂ ਦੀ ਰਿਪੋਰਟ ‘ਤੇ ਤਸੱਲੀ ਪ੍ਰਗਟਾਉਂਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਕਰੇਗੀ। ਇਸ ਤੋਂ ਇਲਾਵਾ ਜੋ ਥੋੜੀਆਂ ਬਹੁਤੀਆਂ ਕਮੀਆਂ ਸਾਹਮਣੇ ਆਈਆਂ, ਉਨ੍ਹਾਂ ਨੂੰ ਤੁਰੰਤ ਦੂਰ ਕਰਨ ਅਤੇ ਵਿਸ਼ੇਸ਼ ਜਾਂਚ ਟੀਮਾਂ ਦੇ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਸਮਾਜਿਕ ਸਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ.ਸਿੱਧੂ ਨੇ ਦੱਸਿਆ ਕਿ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੇਸ਼ ਵਿੱਚ ਬੱਚਿਆਂ ਖਿਲਾਫ ਸਾਹਮਣੇ ਆ ਰਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਢਣ ਦੀ ਹਦਾਇਤ ਕੀਤੀ ਸੀ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਦੀ ਡਾਇਰੈਕਟਰ ਦੀ ਅਗਵਾਈ ਹੇਠ ਸੂਬਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਵੱਲੋਂ ਚੈਕਿੰਗ ਕੀਤੀ ਗਈ। ਸ੍ਰੀ ਸਿੱਧੂ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਜਿੱਥੇ ਸਭ ਕੁਝ ਠੀਕ ਪਾਏ ਜਾਣ ‘ਤੇ ਤਸੱਲੀ ਪ੍ਰਗਟਾਈ ਜਾ ਰਹੀ ਹੈ ਉਥੇ ਹੋਰ ਬਿਹਤਰ ਬਣਾਉਣ ਲਈ ਸੁਝਾਅ ਮਿਲੇ ਹਨ ਜਿਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਟੀਮਾਂ ਵੱਲੋਂ ਦੋ ਦਿਨਾਂ ਵਿੱਚ ਸੂਬੇ ਦੇ 14 ਜ਼ਿਲ੍ਹਿਆਂ ਦੇ 67 ਬਾਲ ਸੰਭਾਲ ਸੰਸਥਾਵਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਸੰਸਥਾਵਾਂ ਵਿੱਚੋਂ 19 ਸਰਕਾਰੀ ਅਤੇ 48 ਗੈਰ ਸਰਕਾਰੀ ਸੰਸਥਾਵਾਂ ਹਨ। ਇਹ ਉਹ ਬਾਲ ਸੰਭਾਲ ਘਰ ਹਨ ਜਿਨ੍ਹਾਂ ਵਿੱਚ ਅਨਾਥ, ਗੁੰਮਸ਼ੁਦਾ, ਵਿਸ਼ੇਸ਼ ਲੋੜਾਂ ਵਾਲੇ ਬੱਚੇ ਜਾਂ ਬਾਲ ਸੁਧਾਰ ਘਰਾਂ ਵਾਲੇ ਬੱਚੇ ਰਹਿੰਦੇ ਹਨ। ਦੋ ਰੋਜ਼ਾ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਪਹਿਲੇ ਦਿਨ 36 ਅਤੇ ਅੱਜ ਦੂਜੇ ਦਿਨ 31 ਸੰਸਥਾਵਾਂ ਦੇਖੀਆਂ ਗਈਆਂ।
ਸ੍ਰੀਮਤੀ ਕਵਿਤਾ ਸਿੰਘ ਨੇ ਕਿਹਾ ਕਿ ਇਹ ਹਰ ਕਮੇਟੀ ਵਿੱਚ ਵਿਭਾਗ ਦਾ ਮੁੱਖ ਦਫਤਰ ਤੋਂ ਸੀਨੀਅਰ ਅਧਿਕਾਰੀ ਜਾਂ ਡਿਪਟੀ ਕਮਿਸ਼ਨਰ ਮੁਖੀ ਸੀ ਜਿਸ ਦੀ ਅਗਵਾਈ ਹੇਠ ਚੈਕਿੰਗ ਦੌਰਾਨ ਬਾਲ ਸੰਭਾਲ ਸੰਸਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਵਿੱਚ ਸਭ ਠੀਕ ਪਾਇਆ ਗਿਆ ਅਤੇ ਬਾਕੀ ਜਾਣਕਾਰੀ ਪੂਰੀ ਵਿਸਥਾਰਤ ਰਿਪੋਰਟਾਂ ਵਿੱਚ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗ ਵੱਲੋਂ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਮੋਬਾਈਲ ਨੰਬਰ 70872-23325 ਉਤੇ 24X7 ਅਤੇ ਵਿਭਾਗ ਦੇ ਮੁੱਖ ਦਫਤਰ ਦੇ ਨੰਬਰ 0172-2608746 ਉਤੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੋਈ ਵੀ ਵਿਅਕਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਮਹਿਲਾਵਾਂ ਤੇ ਬਜ਼ੁਰਗਾਂ ਨਾਲ ਮਾੜੇ ਵਿਵਹਾਰ ਜਾਂ ਹੋਰ ਕੋਈ ਅਤਿਆਚਾਰ ਬਾਰੇ ਉਕਤ ਹੈਲਪਲਾਈਨ ਨੰਬਰਾਂ ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article