PUNJABMAILUSA.COM

ਸਰਕਾਰੀਆ ਦੇ ਨਿਰਦੇਸ਼ਾਂ ਤੋਂ ਬਾਅਦ ਤਹਿਸੀਲਾਂ ‘ਚ ਲਾਏ ਦਸਤਾਵੇਜ਼ਾਂ ਦੀ ਲਿਖਾਈ ਫੀਸ ਬਾਰੇ ਬੋਰਡ

ਸਰਕਾਰੀਆ ਦੇ ਨਿਰਦੇਸ਼ਾਂ ਤੋਂ ਬਾਅਦ ਤਹਿਸੀਲਾਂ ‘ਚ ਲਾਏ ਦਸਤਾਵੇਜ਼ਾਂ ਦੀ ਲਿਖਾਈ ਫੀਸ ਬਾਰੇ ਬੋਰਡ

ਸਰਕਾਰੀਆ ਦੇ ਨਿਰਦੇਸ਼ਾਂ ਤੋਂ ਬਾਅਦ ਤਹਿਸੀਲਾਂ ‘ਚ ਲਾਏ ਦਸਤਾਵੇਜ਼ਾਂ ਦੀ ਲਿਖਾਈ ਫੀਸ ਬਾਰੇ ਬੋਰਡ
December 06
17:25 2018

ਮਾਲ ਵਿਭਾਗ ਦਾ ਇਕ ਹੋਰ ਲੋਕ-ਪੱਖੀ ਫ਼ੈਸਲਾ:
ਬੋਰਡਾਂ ਦੀ ਚੈਕਿੰਗ ਲਈ ਤਹਿਸੀਲਾਂ ਵਿੱਚ ਮਾਰੇ ਜਾਣਗੇ ਛਾਪੇ: ਐਮ.ਪੀ. ਸਿੰਘ
ਚੰਡੀਗੜ੍ਹ, 6 ਦਸੰਬਰ (ਪੰਜਾਬ ਮੇਲ)- ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਹੋਰ ਕਦਮ ਚੁੱੱਕਦਿਆਂ ਪੰਜਾਬ ਦੇ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਤੋਂ ਇਲਾਵਾ ਤਹਿਸੀਲ ਪੱਧਰ ‘ਤੇ ਵਰਤੋਂ ਵਿੱਚ ਆਉਣ ਵਾਲੇ ਦਸਤਾਵੇਜ਼ਾਂ ਦੀ ਨਿਰਧਾਰਤ ਕੀਤੀ ਲਿਖਾਈ ਫੀਸ ਦੇ ਬੋਰਡ ਲਗਾ ਦਿੱਤੇ ਹਨ ਤਾਂ ਜੋ ਲੋਕਾਂ ਤੋਂ ਕੋਈ ਵਾਧੂ ਫੀਸ ਨਾ ਵਸੂਲ ਸਕੇ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਤਹਿਸੀਲਾਂ ਵਿੱਚ ਸਬ-ਰਜਿਸਟਰਾਰ ਦਫ਼ਤਰਾਂ ਅਤੇ ਵਸੀਕਾ ਨਵੀਸਾਂ ਦੇ ਦਫ਼ਤਰਾਂ ਬਾਹਰ ਦਸਤਾਵੇਜ਼ਾਂ ਦੀ ਲਿਖਾਈ ਫੀਸ ਦਰਸਾਉਂਦੇ ਬੋਰਡ ਲਾਉਣ ਦੇ ਆਦੇਸ਼ ਦਿੱਤੇ ਸਨ।
ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ ਨੇ ਦੱਸਿਆ ਕਿ ਮਾਲ ਮੰਤਰੀ ਦੇ ਹੁਕਮ ਬਾਅਦ ਵਿਭਾਗ ਵੱਲੋਂ ਫੀਸ ਬਾਰੇ ਬੋਰਡ ਲਗਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤਹਿਸੀਲਾਂ ਵਿੱਚ ਲਾਏ ਗਏ ਬੋਰਡਾਂ ਦੀ ਚੈਕਿੰਗ ਲਈ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇ ਵੀ ਮਾਰੇ ਜਾਣਗੇ।
ਸ੍ਰੀ ਐਮ.ਪੀ. ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਖੱਜਲ-ਖੁਆਰੀ ਅਤੇ ਲੁੱਟ-ਖਸੁੱਟ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ ਕਿਉਂਕਿ ਕਈ ਥਾਈਂ ਲੋਕਾਂ ਤੋਂ ਇਨ੍ਹਾਂ ਦਸਤਾਵੇਜ਼ਾਂ ਦੀ ਨਿਰਧਾਰਤ ਫੀਸ ਤੋਂ ਵੱਧ ਕੀਮਤ ਵਸੂਲੇ ਜਾਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹੁਣ ਇਨ੍ਹਾਂ ਬੋਰਡਾਂ ਦੇ ਲੱਗ ਜਾਣ ਨਾਲ ਲੋਕ ਜਾਗਰੂਕ ਹੋਣਗੇ।
ਤਹਿਸੀਲਾਂ ਵਿੱਚ ਰਜਿਸਟਰੇਸ਼ਨ ਤੋਂ ਇਲਾਵਾ ਹੋਰ ਵਰਤੋਂ ਵਿੱਚ ਆਉਣ ਵਾਲੇ ਦਸਤਾਵੇਜ਼ਾਂ ਦੀ ਫੀਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦਰਖ਼ਾਸਤ ਅਧੀਨ ਸੈਕਸ਼ਨ-72 ਦੀ ਫੀਸ 100 ਰੁਪਏ, ਮਾਲੀਅਤ ਦਰਜ ਕੀਤੇ ਦਸਤਾਵੇਜ਼ ਜਿਵੇਂ- ਬੈਨਾਮਾ/ਰਹਿਣਨਾਮਾ/ਸੀ.ਡੀ./ਪੱਟਾਨਾਮਾ ਸਬੰਧੀ ਪਹਿਲੀ ਕਾਪੀ ਲਿਖਣ ਦੀ ਫੀਸ 500 ਰੁਪਏ (ਉਕਤ ਦਸਤਾਵੇਜ਼ ਦੀ ਨਕਲ-ਸੈਕਿੰਡ ਕਾਪੀ- ਦੀ ਫੀਸ 50 ਰੁਪਏ ਹੈ), ਤਤੀਮਾਨਾਮਾ, ਇਕਰਾਰਨਾਮਾ, ਮੁਖਤਿਆਰਨਾਮਾ ਖਾਸ ਦੀ ਫੀਸ 200 ਰੁਪਏ, ਮੁਖਤਿਆਰਨਾਮਾ ਆਮ, ਵਸੀਅਤਨਾਮਾ, ਗੋਦਨਾਮਾ ਦੀ ਫੀਸ 200 ਰੁਪਏ ਅਤੇ 25-1 ਇੰਡੀਅਨ ਸਟੈਂਪ ਐਕਟ 1899 ਅਧੀਨ ਲਿਖੀ ਦਰਖ਼ਾਸਤ ਦੀ ਫੀਸ 200 ਰੁਪਏ ਹੈ।
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਦੀ ਜੇਕਰ ਕਿਤੇ ਵੀ ਕੋਈ ਵੱਧ ਕੀਮਤ ਵਸੂਲੇਗਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਸੀਕਾ ਨਵੀਸਾਂ ਕੋਲੋਂ ਰਸੀਦ ਲੈਣ ਅਤੇ ਜੇਕਰ ਕੋਈ ਵੀ ਵਸੀਕਾ-ਨਵੀਸ ਜਾਂ ਹੋਰ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਦਸਤਾਵੇਜ਼ਾਂ ਦੀ ਨਿਰਧਾਰਤ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਇਸ ਬਾਰੇ ਸ਼ਿਕਾਇਤ ਕੀਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ