PUNJABMAILUSA.COM

ਸਰਕਾਰ ਅਸਹਿਣਸ਼ੀਲਤਾ ਮੁੱਦੇ ‘ਤੇ ਬਹਿਸ ਲਈ ਤਿਆਰ

ਸਰਕਾਰ ਅਸਹਿਣਸ਼ੀਲਤਾ ਮੁੱਦੇ ‘ਤੇ ਬਹਿਸ ਲਈ ਤਿਆਰ

ਸਰਕਾਰ ਅਸਹਿਣਸ਼ੀਲਤਾ ਮੁੱਦੇ ‘ਤੇ ਬਹਿਸ ਲਈ ਤਿਆਰ
November 26
06:20 2015

sar
ਮੋਦੀ ਨੇ ਜੀ.ਐਸ.ਟੀ. ਬਿੱਲ ਲਈ ਸਾਰੀਆਂ ਪਾਰਟੀਆਂ ਤੋਂ ਸਹਿਯੋਗ ਮੰਗਿਆ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਮੇਲ)- ਸੰਸਦ ਦੇ ਸਰਦ ਰੁੱਤ ਦੇ ਇਜਲਾਸ ਤੋਂ ਪਹਿਲਾਂ ਸੱਦੀ ਸਰਬ ਪਾਰਟੀ ਮੀਟਿੰਗ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣ ਲਈ ਵਿਰੋਧੀ ਧਿਰ ਨੂੰ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ। ਸੰਸਦ ਦਾ ਇਹ ਇਜਲਾਸ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਅਹਿਮ ਬਿੱਲ ਜੀ.ਐੱਸ.ਟੀ. ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਖਜ਼ਾਨਾ ਮੰਤਰੀ ਅਰੁਣ ਜੇਤਲੀ ਅਪ੍ਰੈਲ, 2016 ਤੱਕ ਜੀ.ਐੱਸ.ਟੀ. ਨੂੰ ਦੇਸ਼ ਭਰ ‘ਚ ਲਾਗੂ ਕਰਨਾ ਚਾਹੁੰਦੇ ਹਨ, ਜਿਸ ਲਈ ਕੱਲ੍ਹ ਤੋਂ ਸ਼ੁਰੂ ਹੋ ਰਹੇ ਇਜਲਾਸ ‘ਚ ਬਿੱਲ ਦਾ ਪਾਸ ਹੋਣਾ ਜ਼ਰੂਰੀ ਹੈ। ਦੱਸਣਯੋਗ ਹੈ ਕਿ ਮਾਨਸੂਨ ਇਜਲਾਸ ‘ਚ ਵਿਰੋਧੀ ਧਿਰ ਵੱਲੋਂ ਲਲਿਤ ਮੋਦੀ ਮੁੱਦੇ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਕਾਰਨ ਸੰਸਦ ‘ਚ ਕੋਈ ਕੰਮਕਾਜ ਨਹੀਂ ਹੋ ਸਕਿਆ। ਸਰਦ ਰੁੱਤ ਦਾ ਇਜਲਾਸ ਵੀ ਹੰਗਾਮੇਦਾਰ ਹੋਣ ਦੀ ਪੇਸ਼ੀਨਗੋਈ ਨੂੰ ਧਿਆਨ ‘ਚ ਰੱਖਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਵੈਂਕਈਆ ਨਾਇਡੂ ਨੇ ਵਿਰੋਧੀ ਧਿਰ ਨੂੰ ਪਿਛਲੇ ਇਜਲਾਸ ਦੀ ਕੜਵਾਹਟ ਨੂੰ ਭੁੱਲ ਕੇ ਅੱਗੇ ਵਧਣ ਦੀ ਅਪੀਲ ਕੀਤੀ। ਵਿਰੋਧੀ ਧਿਰ ਨੂੰ ਸੰਸਦ ਦਾ ਕੰਮ-ਕਾਜ ਚੱਲ ਲੈਣ ਦੇਣ ਅਤੇ ਜੀ.ਐੱਸ.ਟੀ. ਬਿੱਲ ਪਾਸ ਕਰਵਾਉਣ ਲਈ ਸਰਕਾਰ ਵੱਲੋਂ ਮੋਦੀ ਮੰਤਰੀ ਮੰਡਲ ਦੇ 5 ਨੇਤਾ ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ‘ਚ ਲੱਗੇ ਹੋਏ ਹਨ, ਜਿਨ੍ਹਾਂ ‘ਚ ਅਰੁਣ ਜੇਤਲੀ, ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਮਨੋਹਰ ਪਾਰੀਕਰ ਅਤੇ ਵੈਂਕਈਆ ਨਾਇਡੂ ਦਾ ਨਾਂਅ ਸ਼ਾਮਿਲ ਹੈ। ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਪਿਛਲੇ ਕੁਝ ਬਿਆਨਾਂ ‘ਚ ਇਸ ਦੇ ਖੁੱਲ੍ਹੇ ਸੰਕੇਤ ਦਿੰਦਿਆਂ ਕਿਹਾ ਹੈ ਕਿ ਸਰਕਾਰ ਇਸ ਸਬੰਧੀ ਲੋੜ ਪੈਣ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉੱਪ-ਪ੍ਰਧਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਨੂੰ ਤਿਆਰ ਹੈ।
ਜੀ.ਐੱਸ.ਟੀ. ਬਿੱਲ ਨੂੰ ਆਜ਼ਾਦੀ ਤੋਂ ਬਾਅਦ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਟੈਕਸ ਸੁਧਾਰ ਮੰਨਿਆ ਜਾ ਰਿਹਾ ਹੈ। ਪਰ ਜੀ.ਐੱਸ.ਟੀ. ਮੁੱਦੇ ‘ਤੇ ਕਾਂਗਰਸ ਸਮੇਤ ਹੋਰ ਪਾਰਟੀਆਂ ਕੁਝ ‘ਬਦਲਾਅ’ ਦੀ ਮੰਗ ਕਰ ਰਹੀਆਂ ਹਨ। ਜੀ.ਐੱਸ.ਟੀ. ਤੋਂ ਇਲਾਵਾ ਸਰਕਾਰ ਨੂੰ ਅਸਹਿਣਸ਼ੀਲਤਾ ਦੇ ਵਿਵਾਦਿਤ ਮੁੱਦੇ ‘ਤੇ ਵੀ ਵਿਰੋਧੀ ਧਿਰ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਸ੍ਰੀ ਨਾਇਡੂ ਨੇ ਕਿਹਾ ਕਿ ਸਰਕਾਰ ਅਸਹਿਣਸ਼ੀਲਤਾ ਦੇ ਮੁੱਦੇ ‘ਤੇ ਬਹਿਸ ਲਈ ਤਿਆਰ ਹੈ। ਬੈਠਕ ਤੋਂ ਬਾਅਦ ਜਨਤਾ ਦਲ (ਯੂ.) ਦੇ ਸ਼ਰਦ ਯਾਦਵ ਅਤੇ ਸੀਤਾ ਰਾਮ ਯੇਚੁਰੀ ਨੇ ਸਰਕਾਰ ਨੂੰ ਅਸਹਿਣਸ਼ੀਲਤਾ ਦੇ ਮੁੱਦੇ ‘ਤੇ ਮਤਾ ਆਉਣ ਅਤੇ ਹਾਲ ‘ਚ ਵਾਪਰੀਆਂ ਘਟਨਾਵਾਂ ਦੀ ਨਿਖੇਧੀ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਨੇਤਾਵਾਂ ਨੇ ਸ਼੍ਰੋਮਣੀ ਕਮੇਟੀ ਅਧਿਨਿਯਮ ‘ਚ ਸੋਧ ਦੀ ਵਕਾਲਤ ਕੀਤੀ ਅਤੇ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਇਸ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ 26 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸਰਦ ਰੁੱਤ ਦੇ ਇਜਲਾਸ ‘ਚ 3 ਆਰਡੀਨੈਂਸਾਂ-ਨੈਗੋਸ਼ੀਏਬਲ ਇੰਸਟੁਰੂਮੈਂਟ ਤਰਮੀਮੀ ਬਿੱਲ, ਕਮਰਸ਼ੀਅਲ ਡਵੀਜ਼ਨ ਐਂਡ ਕਮਰਸ਼ੀਅਲ ਅਪੀਲੈਂਟ ਡਵੀਜ਼ਨ ਆਫ਼ ਹਾਈਕੋਰਟਸ ਐਂਡ ਕਮਰਸ਼ੀਅਲ ਬਿੱਲ ਅਤੇ ਆਰਬੀਟ੍ਰਿਸ਼ਨ ਐਂਡ ਕੰਸੀਲਿਏਸ਼ਨ ਤਰਮੀਮੀ ਬਿੱਲ-ਨੂੰ ਸਰਕਾਰ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕਰੇਗੀ। ਮਾਨਸੂਨ ਇਜਲਾਸ ‘ਚ ਕੋਈ ਕਾਰਵਾਈ ਨਾ ਹੋਣ ਕਾਰਨ 8 ਬਿੱਲ ਲੋਕ ਸਭਾ ਅਤੇ 11 ਬਿੱਲ ਰਾਜ ਸਭਾ ‘ਚ ਬਕਾਇਆ ਹਨ। ਸ੍ਰੀ ਨਾਇਡੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ 7 ਨਵੇਂ ਬਿੱਲਾਂ ਨਾਲ ਕੁੱਲ 38 ਬਿੱਲ ਪੇਸ਼ ਕਰੇਗਾ। ਹਾਲਾਂਕਿ ਸਰਦ ਰੁੱਤ ਦੇ ਇਜਲਾਸ ਦੇ ਪਹਿਲੇ 2 ਦਿਨ ਸਰਕਾਰ ਅਤੇ ਵਿਰੋਧੀ ਧਿਰ ਦਾ ਟਕਰਾਅ ਨਾ ਹੋਣ ਦੀ ਸੰਭਾਵਨਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੀ 125ਵੀਂ ਵਰ੍ਹੇ ਗੰਢ ਕਾਰਨ ਇਜਲਾਸ ਦੇ ਪਹਿਲੇ ਦੋ ਦਿਨ ਸੰਵਿਧਾਨ ‘ਤੇ ਚਰਚਾ ਕੀਤੀ ਜਾਵੇਗੀ। ਸੋਮਵਾਰ 30 ਨਵੰਬਰ ਤੋਂ ਸਰਕਾਰ ਨੂੰ ਵਿਰੋਧੀ ਧਿਰ ਦੇ ਤਿੱਖੇ ਤੇਵਰਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article