PUNJABMAILUSA.COM

ਸਰਕਾਰ ਦੇ ਯਤਨਾ ਸਦਕਾ ਨੌਜਵਾਨਾਂ ਵਿੱਚ ਨਸ਼ੇ ਛੱਡਣ ਦਾ ਰੁਝਾਨ 126 ਫੀਸਦ ਵਧਿਆ- ਮੁੱਖ ਮੰਤਰੀ

ਸਰਕਾਰ ਦੇ ਯਤਨਾ ਸਦਕਾ ਨੌਜਵਾਨਾਂ ਵਿੱਚ ਨਸ਼ੇ ਛੱਡਣ ਦਾ ਰੁਝਾਨ 126 ਫੀਸਦ ਵਧਿਆ- ਮੁੱਖ ਮੰਤਰੀ

ਸਰਕਾਰ ਦੇ ਯਤਨਾ ਸਦਕਾ ਨੌਜਵਾਨਾਂ ਵਿੱਚ ਨਸ਼ੇ ਛੱਡਣ ਦਾ ਰੁਝਾਨ 126 ਫੀਸਦ ਵਧਿਆ- ਮੁੱਖ ਮੰਤਰੀ
May 17
22:02 2018

* ਡੈਪੋ ਪ੍ਰੋਗਰਾਮ ਦਾ ਦੂਸਰਾ ਪੜਾਅ ਪੰਜਾਬ ਵਾਸੀਆਂ ਨੂੰ ਕੀਤਾ ਸਮਰਪਿਤ
* ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਜਟ ਵਿੱਚ ਵਾਧਾ ਕਰਨ ਦੀ ਤਜਵੀਜ

ਤਰਨਤਾਰਨ, 17 ਮਈ (ਪੰਜਾਬ ਮੇਲ)-ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਯਤਨਾ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਾ ਛੱਡਣ ਦਾ ਰੁਝਾਨ ਵਧਿਆ ਹੈ, ਜਿਸ ਕਾਰਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫੀਸਦੀ ਵਧੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਵਿਖੇ ‘ਡੈਪੋ’ ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 ‘ਓਟ’ ਕੇਂਦਰਾਂ ਅਤੇ ‘ਬੱਡੀ’ ਪ੍ਰੋਗਰਾਮ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2016 ਵਿੱਚ 1.82 ਲੱਖ ਨੌਜਵਾਨ ਨਸ਼ਾ ਛੱਡਣ ਲਈ ਹਸਪਤਾਲਾਂ ਵਿੱਚ ਪਹੁੰਚੇ ਜਦਕਿ 2017 ਵਿੱਚ 4.12 ਲੱਖ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ 5107 ਨਸ਼ੇ ਦੇ ਆਦੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ 17667 ਨੌਜਵਾਨ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਪਣਾ ਇਲਾਜ ਕਰਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਉੱਪਰ ਵੀ ਸਰਕਾਰ ਪੂਰੀ ਨਜ਼ਰ ਰੱਖ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮਲਿੰਗ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਵੇਚਣ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਵੀ ਛੇਤੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਸਾਡਾ ਧਿਆਨ ਰਾਜ ਨੂੰ ਨਸ਼ਾ ਮੁਕਤ ਕਰਨ ਉੱਤੇ ਹੈ ਉਥੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਕਿਉਂਕਿ ਪਿਛਲੇ ਸਾਲਾਂ ਦੌਰਾਨ ਸਿੱਖਿਆ ਦੇ ਘਟੀਏ ਮਿਆਰ ਨੇ ਨੌਜਵਾਨਾਂ ਵਿੱਚ ਨਾਂਹ-ਪੱਖੀ ਰੁਝਾਨ ਪੈਦਾ ਕਰਕੇ ਉਨ੍ਹਾਂ ਨੂੰ ਨਸ਼ਿਆਂ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁਝਾਅ ਹੈ ਕਿ ਹਰੇਕ ਵਿਭਾਗ ਦੇ ਬਜਟ ਉੱਤੇ 5 ਫੀਸਦੀ ਕਟੌਤੀ ਕਰਕੇ ਸਿੱਖਿਆ ਲਈ ਹੋਰ ਫੰਡ ਮੁਹੱਈਆ ਕਰਵਾਏ ਜਾਣ।
ਸਪੈਸ਼ਲ ਟਾਸਕ ਫੋਰਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ।
ਉਨ੍ਹਾਂ ਦੱਸਿਆ ਕਿ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੁਰੂ ਕੀਤਾ ਜਾ ਰਿਹਾ ‘ਬੱਡੀ’ ਪ੍ਰੋਗਰਾਮ ਤਹਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾ ਕੇ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਕਵਰ ਕੀਤੇ ਜਾਣਗੇ।
‘ਓਟ’ ਕਲੀਨਕਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ, ਮੋਗਾ ਅਤੇ ਅੰਮ੍ਰਿਤਸਰ ਵਿੱਚ 29 ਕਲੀਨਕ ਪਹਿਲਾਂ ਚੱਲ ਰਹੇ ਸਨ ਅਤੇ ਇਨ੍ਹਾਂ ਵਿੱਚ 4400 ਮਰੀਜ ਦਰਜ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਕਲੀਨਕ ਸਾਰੇ ਪੰਜਾਬ ਵਿੱਚ ਖੋਲੇ ਜਾ ਰਹੇ ਹਨ ਜਿਨ੍ਹਾਂ ਵਿੱਚ ਕੇਂਦਰੀ ਜੇਲਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਕ ਰੋਜ਼ ਖੁੱਲੇ ਰਹਿਣਗੇ ਅਤੇ ਇਸ ਲਈ 150 ਡਾਕਟਰ,160 ਕੌਂਸਲਰ ਅਤੇ ਨਰਸਾਂ ਨੂੰ ਸਿੱਖਿਅਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਕੇਂਦਰ ਵਿੱਚ ਐੱਚ.ਆਈ.ਵੀ ਅਤੇ ਟੀ.ਬੀ. ਦੇ ਟੈਸਟ ਦੀ ਸਹੂਲਤ ਵੀ ਦਿੱਤੀ ਗਈ ਹੈ।
ਉਨ੍ਹਾਂ ਲੋਕਾਂ ਵਲੋਂ ਮਿਲੇ ਹੁੰਗਾਰੇ ਦੀ ਸਿਫ਼ਤ ਕਰਦਿਆਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੋਂ ਆਸ ਹੈ ਕਿ ਪੰਜਾਬ ਛੇਤੀ ਨਸ਼ਾ ਮੁਕਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ ਵਿੱਚ 4.8 ਲੱਖ ਲੋਕ ਸਵੈ-ਇੱਛਾ ਨਾਲ ਨਸ਼ਾ ਮੁਕਤੀ ਦੇ ਖਾਤਮੇ ਲਈ ਅੱਗੇ ਆਏ ਹਨ ਜਿਸ ਵਿਚੋਂ 26000 ਇਕੱਲੇ ਜ਼ਿਲ੍ਹਾ ਤਰਨਤਾਰਨ ਵਿਚੋਂ ਹੀ ਹਨ। ਉਨ੍ਹਾਂ ਕਿਹਾ ਕਿ ਜਿਨੇ ਉਤਸ਼ਾਹ ਨਾਲ ਲੋਕ ਅੱਜ ਇਸ ਮੁਹਿੰਮ ਵਿੱਚ ਸ਼ਾਮਲ ਹੋਏ ਹਨ ਇਨ੍ਹਾਂ ਇਕੱਠ ਉਨ੍ਹਾਂ ਨੇ ਆਪਣੇ 57 ਸਾਲ ਦੇ ਰਾਜਸੀ ਜੀਵਨ ਵਿੱਚ ਨਹੀਂ ਦੇਖਿਆ।
‘ਡੈਪੋ’ ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 ‘ਓਟ’ ਕੇਂਦਰਾਂ ਅਤੇ ‘ਬੱਡੀ’ ਪ੍ਰੋਗਰਾਮ ਲਈ ਆਉਣ ਵਾਲੇ ਵਲੰਟੀਅਰਜ਼ ਦੀ ਸਹੂਲਤ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਦੀ ਅਗਵਾਈ ਹੇਠ ਕੀਤੇ ਪ੍ਰਬੰਧਾਂ ਦੀ ਸਰਾਹਨਾ ਕੀਤੀ।
ਇਸ ਤੋਂ ਪਹਿਲਾਂ ਹਲਕਾ ਤਰਨਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ ਨੇ ਮੁੱਖ ਮੰਤਰੀ ਨੂੰ ਤਰਨਤਾਰਨ ਵਿਖੇ ਆਉਣ ‘ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਐੱਸ.ਟੀ.ਐੱਫ ਵੱਲੋਂ ਨਸ਼ਿਆਂ ਪ੍ਰਤੀ ਲਾਮਬੱਧੀ ਲਈ ਤਿਆਰ ਕੀਤੀਆਂ ਵੀਡੀਓ ਫਿਲਮਾਂ ਵੱਡੀਆਂ ਐੱਲ.ਈ.ਡੀ. ਸਕਰੀਨਾਂ ‘ਤੇ ਦਿਖਾਈਆਂ ਗਈਆਂ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਸਿੱਖਿਆ ਮੰਤਰੀ ਓ.ਪੀ. ਸੋਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਧਰਮਵੀਰ ਅਗਨੀਹੋਤਰੀ, ਤਰਸੇਮ ਸਿੰਘ ਡੀ.ਸੀ, ਸੰਤੋਖ ਸਿੰਘ ਭਲਾਈਪੁਰ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਐੱਸ.ਟੀ.ਐੱਫ ਦੇ ਮੁੱਖੀ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ, ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾ ਸਕਦਾ ਹੈ ਅਮਰੀਕਾ

ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾ ਸਕਦਾ ਹੈ ਅਮਰੀਕਾ

Read Full Article
    ਅਮਰੀਕੀ ਮਹਿਲਾ ਭਾਰਤੀ ਚਾਹ ਦਾ ਦੇਸੀ ਸਵਾਦ ਵੇਚ ਕੇ ਬਣੀ ਕਰੋੜਪਤੀ

ਅਮਰੀਕੀ ਮਹਿਲਾ ਭਾਰਤੀ ਚਾਹ ਦਾ ਦੇਸੀ ਸਵਾਦ ਵੇਚ ਕੇ ਬਣੀ ਕਰੋੜਪਤੀ

Read Full Article
    ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਦਾ ਰਸਤਾ ਲਗਭਗ ਸਾਫ, ਅਗਲੇ ਅਫ਼ਤੇ ਹੋਵੇਗੀ ਵੋਟਿੰਗ

ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਦਾ ਰਸਤਾ ਲਗਭਗ ਸਾਫ, ਅਗਲੇ ਅਫ਼ਤੇ ਹੋਵੇਗੀ ਵੋਟਿੰਗ

Read Full Article
    ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਫ਼ਿਕਰਮੰਦੀ ਪ੍ਰਗਟਾਈ

ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਫ਼ਿਕਰਮੰਦੀ ਪ੍ਰਗਟਾਈ

Read Full Article
    ਭਾਰਤੀ ਮੂਲ ਦੇ ਅਮਰੀਕੀ ਐਮਪੀ ਐਮੀ ਬੇਰਾ ‘ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂ ਅਪ੍ਰਸਾਰ’ ਉਪ-ਕਮੇਟੀ ਦੇ ਪ੍ਰਧਾਨ ਬਣੇ

ਭਾਰਤੀ ਮੂਲ ਦੇ ਅਮਰੀਕੀ ਐਮਪੀ ਐਮੀ ਬੇਰਾ ‘ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂ ਅਪ੍ਰਸਾਰ’ ਉਪ-ਕਮੇਟੀ ਦੇ ਪ੍ਰਧਾਨ ਬਣੇ

Read Full Article
    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article