PUNJABMAILUSA.COM

ਸਰਕਾਰ ਬਣਨ ’ਤੇ ਅੰਮ੍ਰਿਤਸਰ ਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨੇਗੀ ‘ਆਪ’ : ਕੇਜਰੀਵਾਲ

ਸਰਕਾਰ ਬਣਨ ’ਤੇ ਅੰਮ੍ਰਿਤਸਰ ਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨੇਗੀ ‘ਆਪ’ : ਕੇਜਰੀਵਾਲ

ਸਰਕਾਰ ਬਣਨ ’ਤੇ  ਅੰਮ੍ਰਿਤਸਰ ਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨੇਗੀ ‘ਆਪ’ : ਕੇਜਰੀਵਾਲ
September 09
21:16 2016

kajri
ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ’ਤੇ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਬਣਾਇਆ ਜਾਵੇਗਾ।
ਚਾਰ ਰੋਜ਼ਾ ਪੰਜਾਬ ਦੌਰੇ ’ਤੇ ਆਏ ਸ੍ਰੀ ਕੇਜਰੀਵਾਲ ਨੇ ਆਪਣੇ ਪ੍ਰੋਗਰਾਮ ਵਿੱਚ ਬਦਲਾਅ ਕਰਦਿਆਂ ਅੱਜ ਸਵੇਰੇ ਅਚਨਚੇਤੀ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਬਣਾਇਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜ਼ਰੂਰ ਆਉਂਦੇ ਹਨ। ਉਨ੍ਹਾਂ ਨੂੰ ਇਸ ਰੂਹਾਨੀ ਅਸਥਾਨ ’ਤੇ ਆ ਕੇ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਬਣਨ ’ਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਬਣਾਇਆ ਜਾਵੇਗਾ। ਖਾਸ ਕਰਕੇ ਚਾਰਦੀਵਾਰੀ ਵਾਲੇ ਪੁਰਾਤਨ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਸ਼ਰਾਬ, ਤੰਬਾਕੂ, ਸਿਗਰੇਟ, ਮੀਟ ਅਤੇ ਨਸ਼ੇ ਆਦਿ ਵਰਜਿਤ ਕੀਤੇ ਜਾਣਗੇ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਨੂੰ ਵੀ ਪਵਿੱਤਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ‘ਆਪ’ ਸਰਕਾਰ ਪੂਰਾ ਕਰੇਗੀ।
ਅੱਜ ਦੇ ਦੌਰੇ ਸਬੰਧੀ ਉਨ੍ਹਾਂ ਆਖਿਆ ਕਿ ‘ਆਪ’ ਵੱਲੋਂ ਪੰਜਾਬ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਲੜਾਈ ਹੁਣ ਨਿਰਣਾਇਕ ਮੋੜ ’ਤੇ ਆ ਚੁੱਕੀ ਹੈ। ਉਨ੍ਹਾਂ ਆਖਿਆ ਕਿ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਉਨ੍ਹਾਂ ਨੂੰ ਬਲ ਬਖਸ਼ੇ ਤਾਂ ਜੋ ਪੰਜਾਬ ਨੂੰ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਸ਼ੁਰੂ ਕੀਤੀ ਗਈ ਲੜਾਈ ਵਿੱਚ ਜਿਤ ਪ੍ਰਾਪਤ ਹੋ ਸਕੇ।
ਇਸ ਮਗਰੋਂ ਸ੍ਰੀ ਕੇਜਰੀਵਾਲ ਨੇ ਸ੍ਰੀ ਦੁਰਗਿਆਣਾ ਮੰਦਿਰ ਮੱਥਾ ਟੇਕਣ ਲਈ ਵੀ ਜਾਣਾ ਸੀ ਪਰ ਅਚਨਚੇਤੀ ਉਨ੍ਹਾਂ ਨੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ। ਇਸ ਮੌਕੇ ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਸੰਸਦ ਮੈਂਬਰ ਭਗਵੰਤ ਮਾਨ, ਐਡਵੋਕੇਟ ਐਚ.ਐਸ. ਫੂਲਕਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਜਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ। ਇਸ ਦੌਰਾਨ ਵਾਰਡ ਨੰਬਰ 43 ਤੋਂ ਆਜ਼ਾਦ ਕੌਂਸਲਰ ਅਮਰਜੀਤ ਸਿੰਘ ਭਾਟੀਆ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ‘ਆਪ’ ਤੋਂ ਵੱਖ ਹੋਏ ਸੁੱਚਾ ਸਿੰਘ ਛੋਟੇਪੁਰ ਨੇ ਸ੍ਰੀ ਕੇਜਰੀਵਾਲ ਨੂੰ ਸਿੱਖ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਸੀ, ਜਿਸ ਨਾਲ ਪਾਰਟੀ ਦੀ ਸਿੱਖਾਂ ਪ੍ਰਤੀ ਸਾਖ਼ ਨੂੰ ਢਾਹ ਲੱਗੀ ਸੀ। ਅੱਜ ਅਚਨਚੇਤੀ ਪ੍ਰੋਗਰਾਮ ਵਿੱਚ ਬਦਲਾਅ ਕਰਕੇ ਸ੍ਰੀ ਕੇਜਰੀਵਾਲ ਨੇ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਅਤੇ ਅੰਮ੍ਰਿਤਸਰ ਤੇ ਆਨੰਦਪੁਰ ਨੂੰ ਪਵਿੱਤਰ ਸ਼ਹਿਰ ਬਣਾਉਣ ਦਾ ਐਲਾਨ ਕਰਕੇ ਆਪਣੀ ਸਿੱਖਾਂ ਪ੍ਰਤੀ ਸਾਖ਼ ਨੂੰ ਮੁੜ ਉਭਾਰਨ ਦਾ ਯਤਨ ਕੀਤਾ ਹੈ।
ਕੇਜਰੀਵਾਲ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ’ਚ ਟਕਰਾਈਆਂ
ਜਲੰਧਰ - ਇੱਥੇ ਪੀ.ਏ.ਪੀ ਚੌਕ ਨੇੜੇ ਅਰਵਿੰਦ ਕੇਜਰੀਵਾਲ ਦੇ ਕਾਫਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਅ ਜਾਣ ਕਾਰਨ ਗੱਡੀਆਂ ਨੁਕਸਾਨੀਆਂ ਗਈਆਂ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਅੱਜ ਸਵੇਰੇ ਕੇਜਰੀਵਾਲ ‘ਆਪ’ ਦੇ ਆਗੂਆਂ ਨਾਲ ਲੁਧਿਆਣਾ ਤੋਂ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਕਿ ਫਲਾਈਉਵਰ ਨੇੜੇ ਪਾਇਲਟ ਜੀਪ ਦੇ ਚਾਲਕ ਵੱਲੋਂ ਜੀਪ ਦੀ ਰਫਤਾਰ ਘੱਟ ਕਰ ਦੇਣ ਕਾਰਨ ਕੇਜਰੀਵਾਲ ਦੀ ਇਨੋਵਾ ਜੀਪ ਵਿੱਚ ਜਾ ਟਕਰਾਈ। ਹਾਦਸੇ ਦੌਰਾਨ ਦੋਵੇਂ ਵਾਹਨ ਨੁਕਸਾਨੇ ਗਏ ਪਰ ਵਾਹਨਾਂ ਵਿਚ ਕਿਸੇ ਵੀ ਸਵਾਰ ਵਿਅਕਤੀਆਂ ਦੇ ਸੱਟਾਂ ਨਹੀਂ ਲੱਗੀਆਂ। ਘਟਨਾ ਤੋਂ ਬਾਅਦ ਕੇਜਰੀਵਾਲ ਹੋਰ ਕਾਰ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਲਈ ਰਵਾਨਾ ਹੋਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article