PUNJABMAILUSA.COM

ਸਰਬੱਤ ਖ਼ਾਲਸਾ ਵਾਲੇ ਜਥੇਦਾਰਾਂ ਵੱਲੋਂ ਵਿਸਾਖੀ ਮੌਕੇ ‘ਪੰਥਕ ਕਾਨਫ਼ਰੰਸ’ ਕਰਨ ਦਾ ਐਲਾਨ

ਸਰਬੱਤ ਖ਼ਾਲਸਾ ਵਾਲੇ ਜਥੇਦਾਰਾਂ ਵੱਲੋਂ ਵਿਸਾਖੀ ਮੌਕੇ ‘ਪੰਥਕ ਕਾਨਫ਼ਰੰਸ’ ਕਰਨ ਦਾ ਐਲਾਨ

ਸਰਬੱਤ ਖ਼ਾਲਸਾ ਵਾਲੇ ਜਥੇਦਾਰਾਂ ਵੱਲੋਂ ਵਿਸਾਖੀ ਮੌਕੇ ‘ਪੰਥਕ ਕਾਨਫ਼ਰੰਸ’ ਕਰਨ ਦਾ ਐਲਾਨ
April 03
20:39 2016

sar
ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਮੇਲ)- ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਵਿਸਾਖੀ ਮੌਕੇ ਤਲਵੰਡੀ ਸਾਬੋ ਵਿੱਚ ‘ਪੰਥਕ ਕਾਨਫ਼ਰੰਸ’ ਕਰ ਕੇ ਤਖ਼ਤਾਂ, ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਵਿੱਢਣ ਦੇ ਨਾਲ-ਨਾਲ ਅਗਲੇ ਸਰਬੱਤ ਖ਼ਾਲਸਾ ਦੀ ਮਿਤੀ ਅਤੇ ਸਥਾਨ ਦਾ ਵੀ ਐਲਾਨ ਕੀਤਾ ਜਾਵੇਗਾ।
ਸਰਬੱਤ ਖ਼ਾਲਸਾ ਦੀਆਂ ਧਿਰਾਂ ਦੇ ਐਲਾਨ ਨਾਲ ਪੰਜਾਬ ਦੇ ਸਿਆਸੀ ਮੰਚ ਦੇ ਸਮੀਕਰਨ ਬਦਲਣ ਦੇ ਆਸਾਰ ਵੀ ਬਣਦੇ ਜਾਪਦੇ ਹਨ। ਦੇਸ਼ਧਰੋਹ ਦੇ ਦੋਸ਼ਾਂ ਤਹਿਤ ਲੰਬਾਂ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਰਿਹਾਅ ਹੋਏ ਸਰਬੱਤ ਖ਼ਾਲਸਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਬਲਜੀਤ ਸਿੰਘ ਦਾਦੂਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਅਮਰੀਕ ਸਿੰਘ ਅਜਨਾਲਾ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰ ਕੇ ਦੱਸਿਆ ਕਿ 13 ਅਪਰੈਲ ਨੂੰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਦੀ ਥਾਂ ਪੰਥਕ ਕਾਨਫ਼ਰੰਸ ਕੀਤੀ ਜਾਵੇਗੀ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤੇ ਜਾਣ ਕਾਰਨ ਸਰਬੱਤ ਖ਼ਾਲਸਾ ਦੀ ਤਿਆਰੀ ਲਈ ਸਮਾਂ ਥੋੜਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਕਾਨਫ਼ਰੰਸ ਦੌਰਾਨ ਜਿਥੇ ਅਗਲੇ ਸਰਬੱਤ ਖ਼ਾਲਸਾ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ ਉਥੇ ਤਖ਼ਤਾਂ, ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਸਮੇਤ ਸਮੁੱਚੀਆਂ ਧਾਰਮਿਕ ਸੰਸਥਾਵਾਂ ਨੂੰ ‘ਬਾਦਲਾਂ’ ਤੋਂ ਆਜ਼ਾਦ ਕਰਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਇਸ ਵੇਲੇ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ। ਸ਼ਾਂਤਮਈ ਢੰਗ ਨਾਲ ਸਰਬੱਤ ਖ਼ਾਲਸਾ ਸੱਦਣ ਵਾਲਿਆਂ ’ਤੇ ਦੇਸ਼ਧਰੋਹ ਦੇ ਕੇਸ ਦਰਜ ਕਰ ਕੇ ਪਿਛਲੇ ਸਾਰੇ ਜ਼ੁਲਮਾਂ ਨੂੰ ਮਾਤ ਪਾ ਦਿੱਤੀ ਗਈ ਹੈ। ਸਰਕਾਰ ਵਾਰ-ਵਾਰ ਰਿਹਾਈਆਂ ਤੋਂ ਬਾਅਦ ਨਵੇਂ ਕੇਸ ਦਰਜ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਹੀ ਕੱਲ੍ਹ ਜੇਲ੍ਹ ਵਿੱਚੋਂ ਰਿਹਾਅ ਹੋਏ ਜਥੇਦਾਰ ਮੰਡ ਉਪਰ ਇੱਕ ਹੋਰ ਕੇਸ ਪਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ।
ਦੋਵੇਂ ਜਥੇਦਾਰਾਂ ਨੇ ਬਾਦਲ ਅਤੇ ਮਜੀਠੀਆ ਪਰਿਵਾਰਾਂ ਨੂੰ ਛੱਡ ਕੇ ਅਕਾਲੀ ਦਲ, ਕਾਂਗਰਸ, ਭਾਜਪਾ, ਬਸਪਾ, ਆਮ ਆਦਮੀ ਪਾਰਟੀ ਆਦਿ ਸਿਆਸੀ ਪਾਰਟੀਆਂ ਵਿਚਲੇ ਪੰਜਾਬ ਹਿਤੈਸ਼ੀਆਂ ਨੂੰ ਕਾਨਫ਼ਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸਿੱਖੀ ਦਾ ਘਾਣ ਕਰਨ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਥਿਤ ਤੌਰ ’ਤੇ ਨਸ਼ਿਆਂ ਨਾਲ ਸਬੰਧਤ ਹੋਣ ਕਾਰਨ ਇਨ੍ਹਾਂ ਦੋਵਾਂ ਪਰਿਵਾਰਾਂ ਨੂੰ ਕਾਨਫ਼ਰੰਸ ਲਈ ਸੱਦਾ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਕਾਨਫ਼ਰੰਸ ਦੌਰਾਨ ਕਿਸਾਨੀ ਨੂੰ ਖ਼ੁਦਕੁਸ਼ੀਆਂ ਅਤੇ ਜਵਾਨੀ ਨੂੰ ਪਤਿਤਪੁਣੇ ਤੋਂ ਬਚਾਉਣ, ਬੰਦੀ ਸਿੱਖਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਬਹਿਬਲ ਕਲਾਂ ਵਿੱਚ ਸਿੱਖਾਂ ਉਪਰ ਗੋਲੀਆਂ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਸਮੇਤ ਪੰਜਾਬ ’ਚ ਹਿੰਦੂ, ਸਿੱਖ, ਮੁਸਲਮਾਨ, ਇਸਾਈ, ਬੋਧੀ, ਜੈਨੀ ਆਦਿ ਧਰਮਾਂ ਦੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਮਜ਼ਬੂਤ ਕਰਨ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਜਾਵੇਗਾ। ਜਥੇਦਾਰ ਦਾਦੂਵਾਲ ਨੇ ਦੋਸ਼ ਲਾਇਆ ਕਿ ਖ਼ੁਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਬੱਤ ਖ਼ਾਲਸਾ ਸਬੰਧੀ ਗ਼ਲਤ ਬਿਆਨਬਾਜ਼ੀ ਕਰ ਕੇ ਪੰਜਾਬ ਦੀ ਅਮਨ ਤੇ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਘੜ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article