PUNJABMAILUSA.COM

‘ਸਰਬੱਤ ਖਾਲਸਾ’ ਵੱਲੋਂ ਥਾਪੇ ਜਥੇਦਾਰ ਮੁੱੜ ਗ੍ਰਿਫਤਾਰ

‘ਸਰਬੱਤ ਖਾਲਸਾ’ ਵੱਲੋਂ ਥਾਪੇ ਜਥੇਦਾਰ ਮੁੱੜ ਗ੍ਰਿਫਤਾਰ

‘ਸਰਬੱਤ ਖਾਲਸਾ’ ਵੱਲੋਂ ਥਾਪੇ ਜਥੇਦਾਰ ਮੁੱੜ ਗ੍ਰਿਫਤਾਰ
May 09
21:11 2016

MAND-580x362
ਅੰਮ੍ਰਿਤਸਰ, 9 ਮਈ (ਪੰਜਾਬ ਮੇਲ)- ‘ਸਰਬੱਤ ਖਾਲਸਾ’ ਵੱਲੋਂ ਥਾਪੇ ਗਏ ਤਖਤ ਸਹਿਬਾਨ ਦੇ ਜਥੇਦਾਰਾਂ ਦੀ ਸਰਗਰਮੀ ਨੇ ਸੱਤਾਧਾਰੀ ਅਕਾਲੀ ਦਲ ਦੇ ਹੋਸ਼ ਉਡਾ ਦਿੱਤੇ ਹਨ। ਸਰਕਾਰ ਜਥੇਦਾਰਾਂ ਦਾ ਮਿਸ਼ਨ ਫੇਲ੍ਹ ਕਰਨ ਵਿੱਚ ਜੁਟ ਗਈ ਹੈ। ਇਸੇ ਦੇ ਚੱਲਦਿਆਂ ਧਿਆਨ ਸਿੰਘ ਮੰਡ ਤੇ ਹੋਰ ਸਿੱਖ ਆਗੂਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਦਰਅਸਲ ਕੱਲ੍ਹ ਇਨ੍ਹਾਂ ਸਾਰੇ ਜਥੇਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਉਣਾ ਸੀ। ਇਸ ਲਈ ਇਨ੍ਹਾਂ ਨੂੰ ਅੱਜ ਹੀ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
ਬੀਤੇ ਦਿਨੀਂ ਜੇਲ੍ਹ ਵਿੱਚੋਂ ਪੈਰੋਲ ‘ਤੇ ਰਿਹਾਅ ਕੀਤੇ ਗਏ ਦੋ ਸਿੱਖ ਕੈਦੀ ਦਵਿੰਦਰਪਾਲ ਸਿੰਘ ਭੁੱਲਰ ਤੇ ਗੁਰਦੀਪ ਸਿੰਘ ਖਹਿਰਾ ਨਾਲ ਮੁਲਾਕਾਤ ਕਰਨ ਪੁੱਜੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਸੀ ਕਿ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਜਲਦ ਹੀ ਆਪਣਾ ਕੰਮਕਾਜ ਸ਼ੁਰੂ ਕਰ ਦੇਣਗੇ। ਸਿੱਖ ਪੰਥ ਨਾਲ ਜੁੜੇ ਮਸਲਿਆਂ ਨੂੰ ਵਿਚਾਰਨ ਤੇ ਉਨ੍ਹਾਂ ਸਬੰਧੀ ਆਦੇਸ਼, ਨਿਰਦੇਸ਼ ਜਾਰੀ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਨੇੜੇ ਹੀ ਇੱਕ ਨਵਾਂ ਸਕੱਤਰੇਤ ਵੀ ਸਥਾਪਤ ਕੀਤਾ ਜਾਵੇਗਾ।
ਦਾਦੂਵਾਲ ਵੱਲੋਂ ਨਵਾਂ ਸਕੱਤਰੇਤ ਸਥਾਪਤ ਕਰਨ ਦੇ ਬਿਆਨ ਤੋਂ ਬਾਅਦ ਜਿੱਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਭੰਬਲਭੂਸੇ ਵਿੱਚ ਪੈ ਗਈ ਸੀ, ਉੱਥੇ ਹੀ ਸੁਰੱਖਿਆ ਏਜੰਸੀਆਂ ਵੀ ਹੈਰਾਨ ਹਨ ਕਿ ਇਹ ਦਫਤਰ ਆਖਰ ਕਿੱਥੇ ਖੋਲ੍ਹਿਆ ਜਾ ਰਿਹਾ ਹੈ। ਇਸ ਬਾਰੇ ਹਾਲੇ ਤੱਕ ਕਿਸੇ ਨੇ ਵੀ ਖੁਲਾਸਾ ਨਹੀਂ ਕੀਤਾ ਕਿ ਇਹ ਦਫਤਰ ਕਿੱਥੇ ਤੇ ਕਦੋਂ ਖੁੱਲ੍ਹੇਗਾ। ਇਸ ਦੇ ਨਾਲ ਹੀ ਦਾਦੂਵਾਲ ਨੇ ਇਹ ਵੀ ਕਿਹਾ ਸੀ ਕਿ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਪੰਜਾਬ ਦੇ ਤਖਤਾਂ ‘ਤੇ ਨਤਮਸਤਕ ਹੋਣ ਮਗਰੋਂ ਇਸ ਦਫਤਰ ਵਿੱਚ ਬੈਠ ਕੇ ਪਹਿਲੀ ਮੀਟਿੰਗ ਵੀ ਕਰਨਗੇ।
ਇਸੇ ਕੜੀ ਤਹਿਤ ਕੱਲ੍ਹ ਜਥੇਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਾ ਸੀ। ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਕਿਸੇ ਨੂੰ ਵੀ ਅਜਿਹੀ ਕੋਈ ਕਾਰਵਾਈ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਅਜਿਹਾ ਕਰਨਾ ਪੰਥਕ ਪ੍ਰੰਪਰਾਵਾਂ ਤੇ ਰਿਵਾਇਤਾਂ ਦੇ ਖਿਲਾਫ਼ ਹੈ।
ਪੁਲਿਸ ਵੱਲੋਂ ਇਨ੍ਹਾਂ ਪੰਥਕ ਆਗੂਆਂ ਨੂੰ ਇਸ ਲਈ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਤਾਂ ਜੋ ਕੱਲ੍ਹ ਕਿਸੇ ਤਰ੍ਹਾਂ ਦੇ ਟਕਰਾਅ ਦੀ ਹਾਲਤ ਨਾ ਪੈਦਾ ਹੋਵੇ। ਜੇਕਰ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਅਕਾਲ ਤਖ਼ਤ ਦੇ ਵੱਖਰੇ ਸਕੱਤਰੇਤ ਖੋਲ੍ਹਣ ਵਰਗੀ ਕਿਸੇ ਕਾਰਵਾਈ ਨੂੰ ਅੰਜਾਮ ਦਿੰਦੇ ਹਨ ਤਾਂ ਸ਼੍ਰੋਮਣੀ ਕਮੇਟੀ ਤੇ ਪੰਥਕ ਆਗੂਆਂ ਵਿਚਾਲੇ ਝੜਪ ਵੀ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article