PUNJABMAILUSA.COM

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਸੰਗੀਤ ਕਾਲਜ ਦੀ ਇਮਾਰਤ ‘ਚ ਨਵੇਂ ਬਲਾਕ ਦਾ ਨੀੰਹ ਪੱਥਰ

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਸੰਗੀਤ ਕਾਲਜ ਦੀ ਇਮਾਰਤ ‘ਚ ਨਵੇਂ ਬਲਾਕ ਦਾ ਨੀੰਹ ਪੱਥਰ

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਸੰਗੀਤ ਕਾਲਜ ਦੀ ਇਮਾਰਤ ‘ਚ ਨਵੇਂ ਬਲਾਕ ਦਾ ਨੀੰਹ ਪੱਥਰ
June 23
09:17 2016

sdb 22 photo
ਪ੍ਰਪੱਕ ਗ੍ਰੰਥੀ ਸਿੰਘ ਤਿਆਰ ਕਰਨ ਲਈ ਕੋਰਸ ਜਲਦ ਸ਼ੁਰੂ ਹੋਵੇਗਾ
ਅੰਮ੍ਰਿਤਸਰ, 23 ਜੂਨ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜ਼ਿੰਗ ਟਰੱਸਟੀ ਡਾ. ਐੱਸ.ਪੀ.ਸਿੰਘ ਓਬਰਾਏ ਦੀ ਦੇਖ ਰੇਖ ਤੇ ਮਾਲੀ ਮਦਦ ਨਾਲ ਅਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਸ਼ਹੀਦ ਗੰਜ ਗੁਰਮਤਿ ਸੰਗੀਤ ਕਾਲਜ (ਰਜਿ:) ਵਿਖੇ ਪ੍ਰਪੱਕ ਗ੍ਰੰਥੀ ਸਿੰਘ ਤਿਆਰ ਕਰਨ ਲਈ ਲੋੜੀਂਦੀ ਇਮਾਰਤ ਦਾ ਨੀਂਹ ਪੱਥਰ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਗਿਆਨੀ ਬਲਦੇਵ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰੱਖਿਆ ਗਿਆ।
ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਅਹੁਦੇਦਾਰਾਂ ਅਤੇ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਵਿਖੇ ਚੱਲ ਰਹੇ ਗੁਰਮਤਿ ਸੰਗੀਤ ਕਾਲਜ ਦੇ ਸੰਚਾਲਕ ਜਥੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਡਾ. ਐੱਸ.ਪੀ.ਸਿੰਘ ਓਬਰਾਏ ਵੱਲੋਂ ਦਿੱਤੀ ਗਈ ਮਾਲੀ ਮਦਦ ਸਦਕਾ ਕਾਲਜ ਦੀ ਬਣੀ ਇਸ ਬਿਲਡਿੰਗ ਵਿੱਚ ਗੁਰਮਤਿ ਸੰਗੀਤ ਦੇ ਤਿੰਨ ਸਾਲਾ ਕੋਰਸ ਦਾ ਅਰੰਭ ੨੦੧੩ ਦੀ ਵਿਸਾਖੀ ਵਾਲੇ ਦਿਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਹਨਾਂ ਸਿਖਿਆਰਥੀਆਂ ਨੂੰ ਤਿੰਨ ਸਾਲਾਂ ਦੌਰਾਨ ਸੰਗੀਤ, ਤਬਲਾ, ਤੰਤੀ ਸਾਜ਼ਾਂ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਇਹ ਰਾਗੀ ਸ਼ੁੱਧ ਕੀਰਤਨ ਕਰਨ ਤੋਂ ਇਲਾਵਾ ਧਰਮ ਪ੍ਰਚਾਰ ਦੇ ਮਿਸ਼ਨ ਜਿਵੇਂ ਕਿ ਨੌਜਵਾਨਾਂ ਦੇ ਕੇਸ ਰਖਾਉਣੇ, ਨਸ਼ੇ ਛੁਡਾਉਣੇ, ਧੀਆਂ ਨੂੰ ਕੁੱਖ਼ ‘ਚ ਮਰਨੋਂ ਬਚਾਉਣਾ, ਪਾਖੰਡੀਆਂ ਤੋਂ ਸੰਗਤਾਂ ਨੂੰ ਸੁਚੇਤ ਕਰਕੇ ਗੁਰੂ ਗ੍ਰੰਥ ਤੇ ਪੰਥ ਨਾਲ ਜੋੜਨਾ ਆਦਿ ‘ਤੇ ਪਹਿਰਾ ਦੇਣ ਦਾ ਕਾਰਜ ਕਰ ਸਕਣ।
ਉਹਨਾਂ ਦੱਸਿਆ ਕਿ ਇਸ ਕਾਲਜ ਵਿੱਚ ਪ੍ਰਪੱਕ ਗ੍ਰੰਥੀ ਸਿੰਘਾਂ ਨੂੰ ਵੀ ਤਿਆਰ ਕਰਨ ਲਈ ਉੱਥੇ ਮੌਜੂਦ ਇਮਾਰਤ ਦਾ ਵਿਸਥਾਰ ਕਰਦਿਆਂ ਡਾ: ਓਬਰਾਏ ਦੇ ਯਤਨਾਂ ਅਤੇ ਟਰੱਸਟ ਵੱਲੋਂ ਵਿੱਤੀ ਮਦਦ ਨਾਲ ਨਵੇਂ ਬਲਾਕ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਕਲਾਸ-ਰੂਮਾਂ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ ਹੋਰ ਸਮਾਗਮਾਂ ਲਈ ਇੱਕ ਵੱਡ-ਆਕਾਰੀ ਹਾਲ ਕਮਰੇ ਦੀ ਉਸਾਰੀ ਵੀ ਕੀਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜਗਦੇਵ ਸਿੰਘ ਐਸ. ਡੀ. ਓ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ ਅਤੇ ਮੋਤਾ ਸਿੰਘ ਅਦਲੀਵਾਲ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article