PUNJABMAILUSA.COM

ਸਰਬੱਤ ਦਾ ਭਲਾ ਟਰੱਸਟ ਸਿਆਟਲ ਵੱਲੋਂ ਮਨੁੱਖਤਾ ਤੇ ਸਮਾਜ ਭਲਾਈ ਕਾਰਜਾਂ ਲਈ ਸਮਾਗਮ ਕਰਵਾਇਆ

ਸਰਬੱਤ ਦਾ ਭਲਾ ਟਰੱਸਟ ਸਿਆਟਲ ਵੱਲੋਂ ਮਨੁੱਖਤਾ ਤੇ ਸਮਾਜ ਭਲਾਈ ਕਾਰਜਾਂ ਲਈ ਸਮਾਗਮ ਕਰਵਾਇਆ

ਸਰਬੱਤ ਦਾ ਭਲਾ ਟਰੱਸਟ ਸਿਆਟਲ ਵੱਲੋਂ ਮਨੁੱਖਤਾ ਤੇ ਸਮਾਜ ਭਲਾਈ ਕਾਰਜਾਂ ਲਈ ਸਮਾਗਮ ਕਰਵਾਇਆ
December 28
10:33 2016

10
ਸਿਆਟਲ, 28 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ ਅਨੁਸਾਰ 26 ਨਵੰਬਰ ਨੂੰ ਜਲੰਧਰ ‘ਚ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਦੇਸ਼-ਵਿਦੇਸ਼ ਤੋਂ 150 ਤੋਂ ਵੱਧ ਮਾਣ-ਮੱਤੀਆਂ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਸਮਾਜ ਭਲਾਈ ਕਾਰਜਾਂ ਤੇ ਮਨੁੱਖਤਾ ਦੇ ਭਲੇ ਲਈ ਓਬਰਾਏ ਸਾਹਿਬ ਵੱਲੋਂ ਆਰੰਭੇ ਕਾਰਜਾਂ ਵਿਚ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸਮਾਜ ਦੇ ਭਲੇ ਲਈ ਕੰਮ ਕਰ ਰਹੀਆਂ ਮਾਣਯੋਗ ਸ਼ਖਸੀਅਤਾਂ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ (ਪਦਮ ਸ਼੍ਰੀ), ਬਾਬਾ ਬਲਬੀਰ ਸਿੰਘ ਜੀ ਸੀਚੇਵਾਲ (ਪਦਮ ਸ਼੍ਰੀ), ਵਿਸ਼ਵ ਚੈਂਪੀਅਨ ਕਰਤਾਰ ਸਿੰਘ ਪਹਿਲਵਾਨ (ਪਦਮ ਸ਼੍ਰੀ), ਜਨਰਲ ਜੇ.ਐੱਸ. ਢਿੱਲੋਂ, ਸ਼੍ਰੋਮਣੀ ਸਾਹਿਤਕ ਅਵਾਰਡੀ ਡਾ. ਵਰਿਆਮ ਸਿੰਘ ਸੰਧੂ, ਰਮਨ ਕੁਮਾਰ ਟੀ.ਵੀ. ਨਿਊਜ਼ ਰੀਡਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਐੱਸ.ਪੀ. ਸਿੰਘ ਓਬਰਾਏ ਨੇ ਆਪਣੇ ਭਾਸ਼ਣ ਵਿਚ ਮਨੁੱਖਤਾ ਤੇ ਸਮਾਜ ਭਲਾਈ ਲਈ ਆਰੰਭੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਆਪਣੇ-ਆਪਣੇ ਇਲਾਕੇ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਸਹਿਯੋਗ ਦੇਣ ਦੀ ਮੰਗ ਕੀਤੀ। ਸਮਾਗਮ ਦੇ ਸ਼ੁਰੂ ਵਿਚ ਐੱਸ.ਪੀ. ਸਿੰਘ ਓਬਰਾਏ ਨੇ ਸਿਆਟਲ ਤੋਂ ਸਰਬੱਤ ਦਾ ਭਲਾ ਕਾਰਜਾਂ ਲਈ ਪਹਿਲਕਦਮੀ ਕਰਨ ‘ਤੇ ਸਿਆਟਲ ਤੋਂ ਪਹੁੰਚੇ ਮੈਂਬਰਾਂ ਤੇ ਅਹੁਦੇਦਾਰਾਂ ਦਇਆਬੀਰ ਸਿੰਘ ਪਿੰਟੂ ਬਾਠ, ਮਨਮੋਹਣ ਸਿੰਘ ਧਾਲੀਵਾਲ, ਹਰਦੀਪ ਸਿੰਘ ਗਿੱਲ, ਬਲਬੀਰ ਸਿੰਘ ਮੈਰੀਸਵੈਲ, ਗੁਰਦੀਪ ਸਿੰਘ ਸਿੱਧੂ, ਮਨਜੀਤ ਸਿੰਘ ਸੰਧਾਵਾਲੀਆ, ਸੰਨੀ ਰਾਜ, ਪ੍ਰੀਤ, ਅਸ਼ੋਕ ਹੋਠੀ, ਰਮਨ ਚੌਧਰੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਸਮੇਂ ਪੰਜਾਬ ਮੇਲ ਦੇ ਚੀਫ ਅਡੀਟਰ ਗੁਰਜਤਿੰਦਰ ਸਿੰਘ ਰੰਧਾਵਾ, ਅਜੀਤ ਸਿੰਘ ਸੰਧੂ ਕਮਿਸ਼ਨਰ ਲੈਥਰੋਪ, ਨਿਊਯਾਰਕ ਤੋਂ ਬਲਵਿੰਦਰ ਸਿੰਘ ਬਾਜਵਾ ਤੇ ਪ੍ਰੀਤਮ ਸਿੰਘ ਨਾਰੰਗਪੁਰ ਨੇ ਸੰਬੋਧਨ ਕਰਦਿਆਂ ਐੱਸ.ਪੀ. ਸਿੰਘ ਓਬਰਾਏ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਵੱਲੋਂ ਆਰੰਭੇ ਕਾਰਜਾਂ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ. ਓਬਰਾਏ ਵੱਲੋਂ 17 ਪੰਜਾਬੀਆਂ ਨੂੰ ਕਰੋੜਾਂ ਰੁਪਏ ਪੱਲਿਓਂ ਪਾ ਕੇ ਮੌਤ ਦੀ ਸਜ਼ਾ ਤੇ ਉਮਰ ਕੈਦ ਕੱਟ ਰਹੇ, ਨੂੰ ਛੁਡਵਾਇਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਾਰਤ ਦੇ ਵੱਖ-ਵੱਖ ਥਾਵਾਂ ‘ਤੇ ਜ਼ਰੂਰਤਮੰਦਾਂ ਦੀ ਮਦਦ ਅਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ‘ਚ ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ, ਗਰੀਬ ਲੜਕੀਆਂ ਦੇ ਵਿਆਹ, ਅੰਗਹੀਣ ਲੋਕਾਂ ਲਈ ਰਹਿਣ ਦਾ ਇੰਤਜ਼ਾਮ, ਮੰਦਬੁੱਧੀ ਬੱਚਿਆਂ ਲਈ ਸਕੂਲ, ਕੰਪਿਊਟਰ ਸੈਂਟਰ, ਸਾਫ ਪਾਣੀ ਦਾ ਇੰਤਜ਼ਾਮ ਤੋਂ ਇਲਾਵਾ ਕਈ ਹੋਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਕੰਮਾਂ ਵਾਸਤੇ ਓਬਰਾਏ ਸਾਹਿਬ ਕੋਈ ਉਗਰਾਹੀ ਨਹੀਂ ਕਰਦੇ, ਸਗੋਂ ਵਿਸ਼ਵ ਭਰ ਵਿਚ ਪੰਜਾਬੀ ਭਾਈਚਾਰੇ ਨੂੰ ਜਾਗ੍ਰਿਤ ਕਰਨ ਲਈ ਵੱਖ-ਵੱਖ ਦੇਸ਼ਾਂ ਦਾ ਦੌਰਾ ਕਰਕੇ ਮਨੁੱਖਤਾ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਪ੍ਰੇਰਿਤ ਤੇ ਉਤਸ਼ਾਹਿਤ ਕਰਦੇ ਹਨ। ਸਿਆਟਲ ਟਰੱਸਟ ਦੇ ਮੁਖੀ ਦਇਆਬੀਰ ਸਿੰਘ ਪਿੰਟੂ ਬਾਠ ਨੇ 15 ਲੱਖ ਰੁਪਏ ਦੀਆਂ ਤਿੰਨ ਡਾਈਲੇਸ਼ੇਸ ਮਸ਼ੀਨਾਂ ਭੇਂਟ ਕੀਤੀਆਂ। ਧਰਮ ਸਿੰਘ ਮੈਰੀਪੁਰ ਆਪਣੇ ਪਿੰਡ ਗੁਰਦਵਾਰੇ ਮੈਰੀਪੁਰ ‘ਚ 35 ਲੱਖ ਰੁਪਏ ਦਾ ਹਾਲ ਉਸਾਰ ਕੇ ਦੇ ਰਹੇ ਹਨ। ਮਨਮੋਹਨ ਸਿੰਘ ਧਾਲੀਵਾਲ, ਹਰਦੀਪ ਸਿੰਘ ਗਿੱਲ ਤੇ ਬਲਬੀਰ ਸਿੰਘ ਵੀ ਸਮਾਜ ਭਲਾਈ ਲਈ ਆਪਣਾ-ਆਪਣਾ ਯੋਗਦਾਨ ਪਾ ਰਹੇ ਹਨ। ਜਲੰਧਰ ਵਿਚ ਸਮਾਗਮ ਬਹੁਤ ਸਫਲ ਰਿਹਾ, ਜਿੱਥੇ ਸਿਆਟਲ ਸਰਬੱਤ ਦੇ ਭਲੇ ਦੇ ਟਰੱਸਟ ਵਲੋਂ ਮਨੁੱਖਤਾ ਤੇ ਸਮਾਜ ਭਲਾਈ ਕਾਰਜਾਂ ਲਈ ਵੱਡਮੁੱਲਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ, ਜਿਸ ਦੀ ਪਹੁੰਚੇ ਦਰਸ਼ਕਾਂ ਨੇ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article