PUNJABMAILUSA.COM

ਸਰਬੱਤ ਖ਼ਾਲਸਾ ‘ਚ ਅਸਿੱਧੇ ਢੰਗ ਨਾਲ ਖਾਲਿਸਤਾਨ ਦਾ ਸਮਰਥਨ

ਸਰਬੱਤ ਖ਼ਾਲਸਾ ‘ਚ ਅਸਿੱਧੇ ਢੰਗ ਨਾਲ ਖਾਲਿਸਤਾਨ ਦਾ ਸਮਰਥਨ

ਸਰਬੱਤ ਖ਼ਾਲਸਾ ‘ਚ ਅਸਿੱਧੇ ਢੰਗ ਨਾਲ ਖਾਲਿਸਤਾਨ ਦਾ ਸਮਰਥਨ
November 11
12:42 2015

14
ਚੱਬਾ (ਅੰਮ੍ਰਿਤਸਰ), 11 ਨਵੰਬਰ (ਪੰਜਾਬ ਮੇਲ)- ਸਿੱਖ ਜਥੇਬੰਦੀਆਂ ਵੱਲੋਂ ਪਿੰਡ ਚੱਬਾ ‘ਚ ਕਰਵਾਏ ਗਏ ਸਰਬੱਤ ਖ਼ਾਲਸਾ ਵਿਚ ਸਿੱਧੇ ਤੌਰ ‘ਤੇ ਖਾਲਿਸਤਾਨ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ 26 ਜਨਵਰੀ 1986 ਨੂੰ ਹੋਏ ਸਰਬੱਤ ਖ਼ਾਲਸਾ ਦੇ ਮਤਿਆਂ ਦੀ ਪ੍ਰੋੜ੍ਹਤਾ ਕਰ ਕੇ ਖਾਲਿਸਤਾਨ ਦਾ ਸਮਰਥਨ ਕੀਤਾ ਗਿਆ। ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਜਿਥੇ ਪੰਜਾਬ ਤੇ ਵਿਦੇਸ਼ ਤੋਂ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਉਥੇ ਅਮਨ ਅਮਾਨ ਵੀ ਬਣਿਆ ਰਿਹਾ। ਤਰਨ ਤਾਰਨ ਰੋਡ ਤੋਂ ਢਾਈ ਕਿਲੋਮੀਟਰ ਦੂਰ ਸਥਿਤ ਪਿੰਡ ਦੇ ਰਾਹ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਿੱਖ ਭਾਈਚਾਰੇ ਦੇ ਮੁੱਦਿਆਂ ਨੂੰ ਹੱਲ ਕਰਨ ਵਿਚ ਅਸਫ਼ਲਤਾ, ਆਮ ਲੋਕਾਂ ਨਾਲ ਹੋਈਆਂ ਜ਼ਿਆਦਤੀਆਂ ਦੇ ਵੱਡੇ ਪੋਸਟਰ ਲੱਗੇ ਹੋਏ ਸਨ। ਇਸ ਇਕੱਠ ਵਿਚ ਨੀਲੀਆਂ, ਕਾਲੀਆਂ ਤੇ ਕੇਸਰੀ ਪੱਗਾਂ ਹੀ ਚਾਰੇ ਪਾਸੇ ਨਜ਼ਰ ਆ ਰਹੀਆਂ ਸਨ ਅਤੇ ਲੋਕਾਂ ਦੇ ਹੱਥਾਂ ਵਿਚ ਕੇਸਰੀ ਝੰਡੀਆਂ ਲਹਿਰਾ ਰਹੀਆਂ ਸਨ। ਸਰਬੱਤ ਖ਼ਾਲਸਾ ਦੇ ਦਾਖ਼ਲੇ ਵਾਲੇ ਗੇਟ ਨੇੜੇ ਜਿਥੇ ਲੰਗਰ ਲੱਗੇ ਹੋਏ ਸਨ, ਉਥੇ ਰਾਹ ਵਿਚ ਸ਼ਰਧਾਲੂਆਂ ਵੱਲੋਂ ਬਿਸਕੁਟ ਅਤੇ ਪਾਣੀ ਦੇ ਪੈਕੇਟ ਵੰਡੇ ਜਾ ਰਹੇ ਸਨ। ਤਰਨ ਤਾਰਨ ਰੋਡ ਤੋਂ ਪਿੰਡ ਵੱਲ ਮੁੜਦੀ ਸੜਕ ‘ਤੇ ਜੂਨ 1984 ‘ਚ ਦਰਬਾਰ ਸਾਹਿਬ ‘ਤੇ ਹੋਏ ਹਮਲੇ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਬਿਆਨ ਕਰਦੇ, ਸਿੱਖਾਂ ‘ਤੇ ਹੋਏ ਪੁਲਿਸ ਲਾਠੀਚਾਰਜ, ਕਿਸਾਨਾਂ ਦੀ ਮੰਡੀਆਂ ਵਿਚ ਰੁਲਦੀ ਜਿਣਸ, ਸੂਰਤ ਸਿੰਘ ਖ਼ਾਲਸਾ ਦੇ ਸੰਘਰਸ਼ ਨੂੰ ਬਿਆਨ ਕਰਦੇ ਵੱਡੇ-ਵੱਡੇ ਪੋਸਟਰ ਲੱਗੇ ਹੋਏ ਸਨ। ਇਕ ਪੋਸਟਰ ਵਿਚ ਦਮਦਮੀ ਟਕਸਾਲ ਦੇ ਮੁਖੀ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਤਸਵੀਰ ਸੀ, ਜਿਸ ਵਿਚ ਸ਼੍ਰੀ ਬਾਦਲ ਕੁਰਸੀ ‘ਤੇ ਬੈਠੇ ਸਨ, ਜਦਕਿ ਟਕਸਾਲ ਮੁਖੀ ਨੇ ਆਪਣੇ ਹੱਥ ਸ਼੍ਰੀ ਬਾਦਲ ਦੇ ਗੋਡਿਆਂ ‘ਤੇ ਰੱਖੇ ਹੋਏ ਸਨ। ਪੰਡਾਲ ਨੇੜੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਪੋਸਟਰ ਵੀ ਲੱਗੇ ਹੋਏ ਸਨ। ਭਿੰਡਰਾਂਵਾਲਿਆਂ ਅਤੇ ਸੁਬੇਗ ਸਿੰਘ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ, ਬਾਪੂ ਸੂਰਤ ਸਿੰਘ ਦੀਆਂ ਤਸਵੀਰਾਂ ਵਾਲੇ ਵੱਡੇ-ਵੱਡੇ ਪੋਸਟਰ ਨੌਜਵਾਨਾਂ ਤੇ ਬਜ਼ੁਰਗਾਂ ਨੇ ਗਲਾਂ ਵਿਚ ਪਾਏ ਹੋਏ ਸਨ। ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪੋਸਟਰ ਵੀ ਬਜ਼ੁਰਗਾਂ ਨੇ ਗਲਾਂ ਵਿਚ ਪਾਏ ਹੋਏ ਸਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਗਤਾਰ ਸਿੰਘ ਹਵਾਰਾ ਨੂੰ ਜਥੇਦਾਰ ਬਣਾਇਆ ਜਾਵੇ। ਇੰਟਰਨੈਸ਼ਨਲ ਯੂਨਾਈਟਿਡ ਗੁਰਮਤਿ ਗ੍ਰੰਥੀ ਸਭਾ ਦੇ ਕਨਵੀਨਰ ਭਾਈ ਪਰਮਜੀਤ ਸਿੰਘ ਦੀ ਅਗਵਾਈ ਵਿਚ ਆਏ ਜਥੇ ਦੇ ਨੌਜਵਾਨਾਂ ਨੇ ਹੱਥਾਂ ਵਿਚ ਡੰਡੇ ਫੜੇ ਹੋਏ ਸਨ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਬਰਨਾਲੇ ਤੋਂ ਆਏ ਹਨ ਅਤੇ ਗੁਰਦੁਆਰਿਆਂ ਦੇ ਬਾਹਰ ਰਾਤ ਨੂੰ ਪਹਿਰਾ ਦਿੰਦੇ ਹਨ ਤਾਂ ਜੋ ਕੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਕਰ ਸਕੇ। ਉਹ ਘਰ ਜਾਣ ਦੀ ਬਜਾਏ ਗੁਰਦੁਆਰੇ ਤੋਂ ਸਿੱਧੇ ਹੀ ਸਰਬੱਤ ਖ਼ਾਲਸਾ ਵਿਚ ਸ਼ਾਮਲ ਹੋਣ ਆ ਗਏ। ਸਟੇਜ ਤੋਂ ਬੁਲਾਰਿਆਂ ਨੇ ਅਕਾਲੀ ਸਰਕਾਰ ਤੇ ਵਿਸ਼ੇਸ਼ ਕਰ ਕੇ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਭੜਾਸ ਕੱਢੀ।
ਸਿੱਖ ਵਾਲੰਟੀਅਰ, ਜਿਹੜੇ ਪੰਡਾਲ ਵਿਚ ਸੁਰੱਖਿਆ ਲਈ ਖੜ੍ਹੇ ਸਨ, ਨੂੰ ਜਥੇਬੰਦੀਆਂ ਦੇ ਸਟੇਜ ‘ਤੇ ਬੈਠਣ ਲਈ ਅੱਗੇ ਵਧ ਰਹੇ ਪ੍ਰਤੀਨਿਧੀਆਂ ਨੂੰ ਰੋਕਣ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਬੰਧਕਾਂ ਦਾ ਦਾਅਵਾ ਸੀ ਕਿ ਪੰਜ ਸੌ ਜਥੇਬੰਦੀਆਂ ਦੇ ਨੁਮਾਇੰਦੇ ਦੇਸ਼-ਵਿਦੇਸ਼ ਤੋਂ ਪੁੱਜੇ ਹਨ। ਇਸ ਮੌਕੇ ਖਾਲਿਸਤਾਨ ਦੇ ਨਾਅਰੇ ਨਹੀਂ ਲੱਗੇ ਪਰ ਇਕੱਠ ਵੱਲੋਂ 26 ਜਨਵਰੀ 1986 ਦੇ ਸਰਬੱਤ ਖ਼ਾਲਸਾ ਦੇ ਗੁਰਮਤਿਆਂ ਨਾਲ ਵਚਨਬੱਧਤਾ ਪ੍ਰਗਟਾਈ ਗਈ, ਜਿਸ ਵਿਚ ਖਾਲਿਸਤਾਨ ਦੀ ਸਥਾਪਤੀ ਬਾਰੇ ਗੱਲ ਕੀਤੀ ਗਈ ਸੀ। ਇਸ ਤੋਂ ਇਲਾਵਾ ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਦ੍ਰਿੜ੍ਹਤਾ, ਏਕਤਾ ਤੇ ਅਨੁਸ਼ਾਸਨ ਨਾਲ ਜਿੱਤ ਤਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਅਤੇ ਦਫ਼ਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਸਰਬੱਤ ਖ਼ਾਲਸਾ ਵਿਚ ਸੰਗਤ ਦੀ ਗਿਣਤੀ ਦੋ ਲੱਖ ਤੋਂ ਵੱਧ ਸੀ। ਇੰਟੈਲੀਜੈਂਸ ਏਜੰਸੀ ਦੇ ਅਧਿਕਾਰੀ ਦਾ ਮੰਨਣਾ ਹੈ ਕਿ ਸੰਗਤ ਦੀ ਗਿਣਤੀ ਡੇਢ ਲੱਖ ਤੋਂ ਵੱਧ ਸੀ।
ਪੁਲਿਸ ਵੱਲੋਂ ਸੰਗਤ ਨੂੰ ਰੋਕਣ ਦੀ ਕੋਸ਼ਿਸ਼
ਸਿੱਖ ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਕਈ ਥਾਵਾਂ ਤੋਂ ਆਉਣ ਵਾਲੀਆਂ ਲਗਪਗ 300 ਬੱਸਾਂ ਨੂੰ ਇਥੇ ਨਹੀਂ ਆਉਣ ਦਿੱਤਾ। ਜੇ ਉਹ ਵੀ ਪੁੱਜ ਜਾਂਦੀਆਂ ਤਾਂ ਗਿਣਤੀ ਕਈ ਗੁਣਾਂ ਵੱਧ ਜਾਣੀ ਸੀ। ਜ਼ਿਕਰਯੋਗ ਹੈ ਕਿ ਸਰਬੱਤ ਖ਼ਾਲਸਾ ਵਿਚ ਮਾਲਵੇ ਦੀ ਸੰਗਤ ਵੱਡੀ ਗਿਣਤੀ ਵਿਚ ਪੁੱਜੀ। ਤਿੰਨ ਵਾਰ ਮੀਂਹ ਪੈਣ ਦੇ ਬਾਵਜੂਦ ਸੰਗਤ ਬੈਠੀ ਰਹੀ। ਅੰਮ੍ਰਿਤਸਰ-ਜਲੰਧਰ ਜੀਟੀ ਰੋਡ ਤੋਂ ਤਰਨ ਤਾਰਨ ਰੋਡ ‘ਤੇ ਬਾਈਪਾਸ ਤਕ ਅਤੇ ਅੱਗਿਓਂ ਪਿੰਡ ਚੱਬਾ ਨੇੜੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਸੁਲਤਾਨਵਿੰਡ ਰੋਡ ‘ਤੇ ਪੁਲਿਸ ਨੇ ਸਵੇਰੇ ਸਾਢੇ 8 ਵਜੇ ਬੈਰੀਕੇਡ ਲਾ ਕੇ ਆਵਾਜਾਈ ਰੋਕ ਦਿੱਤੀ ਸੀ। ਇਸੇ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਆਪ ਹੀ ਬੈਰੀਕੇਡ ਹਟਾ ਦਿੱਤੇ। ਉਨ੍ਹਾਂ ਨੇ ਪੁਲਿਸ ਨੂੰ ਰੋਕ ਲਾਉਣ ਬਾਰੇ ਪੁੱਛਿਆ ਪਰ ਕਿਸੇ ਨੇ ਕੋਈ ਜਵਾਬ ਨਹੀਂ ਦਿੱਤਾ।
ਬਾਅਦ ਵਿਚ ਪੁਲਿਸ ਨੇ ਰੋਕਾਂ ਲਾਉਣ ਦੀ ਕੋਸ਼ਿਸ਼ ਕੀਤੀ ਪਰ ਸੰਗਤ ਦੀ ਵੱਡੀ ਗਿਣਤੀ ਕਾਰਨ ਉਹ ਸਫ਼ਲ ਨਾ ਹੋ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article