PUNJABMAILUSA.COM

ਸਰਵਣ ਸਿੰਘ ਫਿਲੌਰ ਨੇ ਤੱਕੜੀ ਛੱਡ ਕਾਂਗਰਸ ਦਾ ਫੜਿਆ ਹੱਥ

ਸਰਵਣ ਸਿੰਘ ਫਿਲੌਰ ਨੇ ਤੱਕੜੀ ਛੱਡ ਕਾਂਗਰਸ ਦਾ ਫੜਿਆ ਹੱਥ

ਸਰਵਣ ਸਿੰਘ ਫਿਲੌਰ ਨੇ ਤੱਕੜੀ ਛੱਡ ਕਾਂਗਰਸ ਦਾ ਫੜਿਆ ਹੱਥ
November 18
21:28 2016

sarwan
ਚੰਡੀਗੜ੍ਹ, 18 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਆਪਣੇ 16 ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੁਲਾਰਾ ਮਿਲੇਗਾ।
ਅੱਜ ਇਥੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਅਦ ਸ੍ਰੀ ਫਿਲੌਰ ਨੇ ਕਿਹਾ ਕਿ ਹਕੀਕਤ ਵਿੱਚ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਹੀ ਪੰਜਾਬ ਸਰਕਾਰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਕੇਸ ’ਚ ਭੋਲਾ ਦੇ ਨਾਲ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਫਸਾਇਆ ਗਿਆ ਪਰ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੇ ਸ੍ਰੀ ਮਜੀਠੀਆ ਨੂੰ ਮੁੱਖ ਦੋਸ਼ੀ ਦੱਸਿਆ ਹੈ ਪਰ ਰਾਜ ਸਰਕਾਰ ਉਸ ਨੂੰ ਬਚਾਉੁਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਕੇਸ ਦੀ ਚਾਰਜਸ਼ੀਟ ਵਿੱਚ ਨਾ ਉਸ ਦਾ ਅਤੇ ਨਾ ਹੀ ਉਸ ਦੇ ਬੇਟੇ ਦਾ ਨਾਂ ਹੈ। ਇਸ ਤੋਂ ਸਪੱਸ਼ਟ ਹੈ ਇਸ ਕੇਸ ’ਚ ਉਨ੍ਹਾਂ ਨੂੰ ਫਸਾਇਆ ਗਿਆ ਸੀ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਉਸ ਤੇ ਉਸ ਦੇ ਬੇਟੇ ਨੂੰ ਕਿਸੇ ਹੋਰ ਕੇਸ ਵਿੱਚ ਫਸਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ 40 ਸਾਲ ਅਕਾਲੀ ਦਲ ਦੀ ਸੇਵਾ ਕੀਤੀ ਪਰ ਬਿਕਰਮ ਮਜੀਠੀਆ ਨੂੰ ਇਹ ਪਸੰਦ ਨਹੀਂ ਕਿ ਕੋਈ ਦਲਿਤ ਆਗੂ ਪਾਰਟੀ ਦੀਆਂ ਮੂਹਰਲੀਆਂ ਸਫਾਂ ਵਿੱਚ ਆਵੇ। ਇਸ ਲਈ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਧਾਂਤ ਵਿਸਾਰ ਕੇ ਹੁਣ ਸੁਖਬੀਰ ਤੇ ਮਜੀਠੀਆ ਦਲ ਬਣ ਚੁੱਕਾ ਹੈ। ਸ੍ਰੀ ਫਿਲੌਰ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਸਰਗਨਾ ਰਾਜਾ ਕੰਧੋਲਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਫਿਲੌਰ ਅਤੇ ਉਨ੍ਹਾਂ ਦੇ ਬੇਟੇ ਦਾ ਨਾਂ ਨਸ਼ੀਲੇ ਪਦਾਰਥਾਂ ਦੇ ਧੰਦੇ ਨਾਲ ਜੁੜਨ ਬਾਅਦ ਉਨ੍ਹਾਂ ਨੇ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ ਸੀ।
ਫਿਲੌਰ ਦੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਨਾਲ ਦੋਆਬੇ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਪਰ ਕਾਂਗਰਸ ਪਾਰਟੀ ਵਿੱਚ ਟਿਕਟ ਦੇ ਹੋਰ ਦਾਅਵੇਦਾਰਾਂ ਦਾ ਨਿਰਾਸ਼ ਹੋਣਾ ਸੁਭਾਵਿਕ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਅਕਾਲੀ ਦਲ ਛੱਡ ਕੇ ਆਉਣ ਵਾਲੇ ਆਗੂਆਂ ਨੂੰ ਟਿਕਟਾਂ ਦੇਣ ਦਾ ਵਿਰੋਧ ਕਰ ਚੁੱਕੇ ਹਨ। ਆਪ ਆਦਮੀ ਪਾਰਟੀ ਦੇ ਟਰੇਡ, ਇੰਡਸਟਰੀ ਤੇ ਟਰਾਂਸਪੋਰਟ ਸੈੱਲ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਰਿਆਤ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਅਦ ਕਿਹਾ ਕਿ ਉਨ੍ਹਾਂ ਦਾ ਪਿਛਲੇ ਛੇ ਮਹੀਨਿਆਂ ਦਾ ਤਜਰਬਾ ਦਰਸਾਉਂਦਾ ਹੈ ਕਿ ‘ਆਪ’ ਪੰਜਾਬ ਅਤੇ ਪੰਜਾਬੀਅਤ ਦੇ ਖ਼ਿਲਾਫ਼ ਹੈ। ਇਸ ਦੌਰਾਨ ਐਸਜੀਪੀਸੀ ਦੇ ਸਾਬਕਾ ਮੈਂਬਰ ਸਰੂਪ ਸਿੰਘ ਢੇਸੀ, ਐਸਸੀ ਵਿੰਗ ਦੇ ਜੂਨੀਅਰ ਮੀਤ ਪ੍ਰਧਾਨ ਹੰਸ ਰਾਜ ਰਾਣਾ, ਫਿਲੌਰ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ, ਮਾਰਕੀਟ ਕਮੇਟੀ ਫਿਲੌਰ ਦੇ ਸਾਬਕਾ ਚੇਅਰਮੈਨ ਅਜੈਬ ਸਿੰਘ, ਨਿਰਪਾਲ ਸਿੰਘ, ਹਰਭਜਨ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ ਮੋਤੀਪੁਰ, ਰਾਣਾ ਇਕਬਾਲ ਸਿੰਘ, ਰਣਜੀਤ ਸਿੰਘ ਪੋਲਾ, ਸੁਖਪਾਲਵੀਰ ਸਿੰਘ ਰੂਬੀ, ਕਮਲਜੀਤ ਸਿੰਘ ਘੁੰਮਣ, ਹਰਨੇਕ ਸਿੰਘ ਗਰੇਵਾਲ, ਲਖਵੀਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਪੀਤਾ, ਰਾਮਪਾਲ ਕਾਲੀ ਅਤੇ ਹਰਮੇਸ਼ ਕੁਮਾਰ ਕਾਲਾ ਕਾਂਗਰਸ ਵਿੱਚ ਸ਼ਾਮਲ ਹੋਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article