PUNJABMAILUSA.COM

ਸਰਵੇ – ਪੰਜਾਬ ‘ਚ ਫਿਰ ਬਣ ਸਕਦੀ ਹੈ ਗਠਬੰਧਨ ਸਰਕਾਰ

ਸਰਵੇ – ਪੰਜਾਬ ‘ਚ ਫਿਰ ਬਣ ਸਕਦੀ ਹੈ ਗਠਬੰਧਨ ਸਰਕਾਰ

ਸਰਵੇ – ਪੰਜਾਬ ‘ਚ ਫਿਰ ਬਣ ਸਕਦੀ ਹੈ ਗਠਬੰਧਨ ਸਰਕਾਰ
January 05
20:45 2017

badal
ਨਵੀਂ ਦਿੱਲੀ, 5 ਜਨਵਰੀ (ਪੰਜਾਬ ਮੇਲ)- ਠੀਕ ਇਕ ਮਹੀਨੇ ਬਾਅਦ ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੈਦਾਨ ‘ਚ ਉਤਰੀ ਹੈ, ਜਿਸ ਨਾਲ ਮੁਕਾਬਲਾ ਤਿਕੋਣਾ ਹੋਣ ਦੇ ਆਸਾਰ ਹਨ। ਬੇਸ਼ੱਕ ਕੁੱਝ ਮਹੀਨੇ ਪਹਿਲਾਂ ਦੇ ਸਰਵੇਖਣਾਂ ‘ਚ ਆਮ ਆਦਮੀ ਪਾਰਟੀ ਦੀ ਚੜ•ਾਈ ਸੀ ਪਰ ਹੁਣ ਏਬੀਪੀ ਨਿਊਜ਼-ਲੋਕਨੀਤੀ-ਸੀਐਸਡੀਐਮ ਦੇ ਤਾਜ਼ਾ ਸਰਵੇ ਦੀ ਮੰਨੀਏ ਤਾਂ ਪੰਜਾਬ ‘ਚ ਹੈਰਾਨ ਕਰਨ ਵਾਲੇ ਨਤੀਜੇ ਹੋ ਸਕਦੇ ਹਨ। ਸਰਵੇ ਮੁਤਾਬਿਕ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਲਗਾਤਾਰ ਤੀਜੀ ਵਾਰ ਸਰਕਾਰ ਬਣਾ ਸਕਦਾ ਹੈ। ਕੇਜਰੀਵਾਲ ਦੀ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹਿ ਸਕਦੀ ਹੈ। ਸਰਵੇ 10 ਤੋਂ 18 ਦਸੰਬਰ ਵਿਚਾਲੇ 48 ਵਿਧਾਨ ਸਭਾ ਖੇਤਰਾਂ ‘ਚ ਕੀਤਾ ਗਿਆ ਹੈ। ਪੰਜਾਬ ‘ਚ ਕੁਲ 117 ਵਿਧਾਨ ਸਭਾ ਸੀਟਾਂ ਹਨ ਜਿਥੇ 4 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਨਤੀਜੇ 11 ਮਾਰਚ ਨੂੰ ਆਉਣਗੇ। ਸਰਵੇ ਮੁਤਾਬਿਕ ਅਕਾਲੀ-ਭਾਜਪਾ ਗਠਜੋੜ ਆਪਣੀ ਸਰਕਾਰ ਬਚਾਉਂਦੀ ਦਿਖ ਰਹੀ ਹੈ। ਗਠਜੋੜ ਨੂੰ ਸੱਭ ਤੋਂ ਵੱਧ 50 ਤੋਂ 58 ਸੀਟਾਂ ਮਿਲ ਸਕਦੀਆਂ ਹਨ। ਸਰਕਾਰ ਬਣਾਉਣ ਲਈ ਘੱਟ ਤੋਂ ਘੱਟ 59 ਸੀਟਾਂ ਦੀ ਲੋੜ ਹੈ। ਸਰਵੇ ਮੁਤਾਬਿਕ ਅਕਾਲੀ-ਭਾਜਪਾ ਗਠਜੋੜ ਨੂੰ 34 ਫੀਸਦੀ ਵੋਟਾਂ ਮਿਲ ਸਕਦੀਆਂ ਹਨ। ਆਮ ਆਦਮੀ ਪਾਰਟੀ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੈਦਾਨ ‘ਚ ਉਤਰੀ ਹੈ। ਪਰ ਸਰਵੇ ‘ਚ ਉਸ ਨੂੰ ਵੱਡਾ ਝਟਕਾ ਲਗਦਾ ਦਿਖ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ‘ਚ 4 ਲੋਕ ਸਭਾ ਮੈਂਬਰ ਹਨ ਜੋ ਇਕਜੁੱਟ ਨਹੀਂ ਹਨ। ਸਰਵੇ ਮੁਤਾਬਿਕ ਵਿਧਾਨ ਸਭਾ ਚੋਣਾਂ ‘ਚ ਉਸ ਨੂੰ 12 ਤੋਂ 18 ਸੀਟਾਂ ਮਿਲਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਆਪ ਨੂੰ 21 ਫ਼ੀਸਦੀ ਵੋਟਾਂ ਮਿਲ ਸਕਦੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਚੋਣਾਂ ‘ਚ ਆਪਣੀ ਪੂਰੀ ਤਾਕਤ ਲਾ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਉਨ•ਾਂ ਦੀ ਪਾਰਟੀ ਦੇ ਤਮਾਮ ਨੇਤਾ ਪੰਜਾਬ ‘ਚ ਧੂੰਆਂਧਾਰ ਚੋਣ ਪ੍ਰਚਾਰ ਕਰ ਰਹੇ ਹਨ। ਸਰਵੇ ਦੇ ਨਤੀਜੇ ਕਾਂਗਰਸ ਲਈ ਵੀ ਵੱਡੇ ਝਟਕੇ ਵਾਂਗ ਹਨ। 10 ਸਾਲਾਂ ਬਾਅਦ ਸੱਤਾ ‘ਚ ਵਾਪਸੀ ਦਾ ਸੁਪਨਾ ਦੇਖ ਰਹੀ ਕਾਂਗਰਸ ਨੂੰ 41 ਤੋਂ 49 ਸੀਟਾਂ ‘ਤੇ ਸਬਰ ਕਰਨਾ ਪੈ ਸਕਦਾ ਹੈ। ਕਾਂਗਰਸ ਨੂੰ 31 ਫ਼ੀਸਦੀ ਵੋਟਾਂ ਮਿਲਣ ਦਾ ਅੰਦਾਜ਼ਾ ਹੈ। ਹਾਲਾਂਕਿ ਸਰਵੇ ‘ਚ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਅਹੁਦੇ ਲਈ ਵੋਟਰਾਂ ਦੀ ਪਹਿਲੀ ਪਸੰਦ ਹਨ। ਮੁੱਖ ਮੰਤਰੀ ਅਹੁਦੇ ਲਈ ਕੈਪਟਨ ਅਮਰਿੰਦਰ ਸਿੰਘ 29 ਫ਼ੀਸਦੀ ਵੋਟਰਾਂ ਦੀ ਪਸੰਦ ਹਨ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ 20 ਫੀਸਦੀ ਵੋਟਰ ਮੁੱਖ ਮੰਤਰੀ ਦੇ ਤੌਰ ‘ਤੇ ਪਸੰਦ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਲਈ 8 ਫੀਸਦੀ ਲੋਕਾਂ ਦੀ ਪਸੰਦ ਹਨ। ਇਸੇ ਸਰਵੇ ‘ਚ ਉਤਰਾਖੰਡ ‘ਚ ਭਾਜਪਾ ਦੀ ਸਰਕਾਰ ਬਣਨ ਦਾ ਅੰਦਾਜ਼ਾ ਲਾਇਆ ਗਿਆ ਹੈ, ਜਦੋਂਕਿ ਉੱਤਰ ਪ੍ਰਦੇਸ਼ ‘ਚ ਕਿਸੇ ਨੂੰ ਵੀ ਬਹੁਮਤ ਮਿਲਦਾ ਨਹੀਂ ਦਿਸ ਰਿਹਾ। ਉੱਤਰ ਪ੍ਰਦੇਸ਼ ‘ਚ ਜੇ ਸਪਾ ਇਕਜੁੱਟ ਰਹੀ ਤਾਂ ਸੱਭ ਤੋਂ ਵੱਡੀ ਪਾਰਟੀ ਦੇ ਤੌਰ ‘ਤੇ ਉਭਰ ਸਕਦੀ ਹੈ ਪਰ ਉਹ ਬਹੁਮਤ ਤੋਂ ਦੂਰ ਰਹੇਗੀ। ਸਪਾ ‘ਚ ਵਿਵਾਦ ਦਾ ਸੱਭ ਤੋਂ ਵੱਧ ਫਾਇਦਾ ਭਾਜਪਾ ਨੂੰ ਹੋਣ ਦਾ ਅੰਦਾਜ਼ਾ ਹੈ। ਜੇ ਮੁਲਾਇਮ ਸਿੰਘ ਅਤੇ ਅਖਿਲੇਸ਼ ਵੱਖ ਹੋਏ ਤਾਂ ਯੂਪੀ ‘ਚ ਭਾਜਪਾ ਸੱਭ ਤੋਂ ਵੱਡੀ ਪਾਰਟੀ ਦੇ ਤੌਰ ‘ਤੇ ਉਭਰ ਸਕਦੀ ਹੈ, ਹਾਲਾਂਕਿ ਉਦੋਂ ਵੀ ਉਹ ਬਹੁਮਤ ਤੋਂ ਦੂਰ ਰਹਿ ਸਕਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article