PUNJABMAILUSA.COM

ਸਰਵੇ – ਯੂਪੀ, ਪੰਜਾਬ ਅਤੇ ਗੋਆ ਵਿਚ ਕਿਸੇ ਨੂੰ ਬਹੁਮਤ ਨਹੀਂ, ਉਤਰਾਖੰਡ ‘ਚ ਭਾਜਪਾ ਸਰਕਾਰ

ਸਰਵੇ – ਯੂਪੀ, ਪੰਜਾਬ ਅਤੇ ਗੋਆ ਵਿਚ ਕਿਸੇ ਨੂੰ ਬਹੁਮਤ ਨਹੀਂ, ਉਤਰਾਖੰਡ ‘ਚ ਭਾਜਪਾ ਸਰਕਾਰ

ਸਰਵੇ – ਯੂਪੀ, ਪੰਜਾਬ ਅਤੇ ਗੋਆ ਵਿਚ ਕਿਸੇ ਨੂੰ ਬਹੁਮਤ ਨਹੀਂ, ਉਤਰਾਖੰਡ ‘ਚ  ਭਾਜਪਾ ਸਰਕਾਰ
January 27
21:52 2017

vote `1
ਨਵੀਂ ਦਿੱਲੀ, 27 ਜਨਵਰੀ (ਪੰਜਾਬ ਮੇਲ)- ਉਤਰ ਪ੍ਰਦੇਸ਼, ਪੰਜਾਬ ਅਤੇ ਗੋਆ ਵਿਚ ਹੋਣ ਵਾਲੀ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ ਹੈ। ਉਤਰਾਖੰਡ ਵਿਚ ਭਾਰਤੀ ਜਨਤਾ ਪਾਰਟੀ ਨੂੰ ਸਪਸ਼ਟ ਬਹੁਮਤ ਮਿਲਣ ਦੀ ਉਮੀਦ ਹੈ। ਇਹ ਦਾਅਵਾ ਜਾਰੀ ਕੀਤੇ ਗਏ ਇਕ ਓਪੀਨੀਅਲ ਪੋਲ ‘ਚ ਕੀਤਾ ਗਿਆ। ਦ ਵੀਕ-ਹੰਸਾ ਰਿਸਰਚ ਦੇ ਓਪੀਨੀਅਲ ਪੋਲ ਦੇ ਮੁਤਾਬਕ ਉਤਰ ਪ੍ਰਦੇਸ਼ ਅਤੇ ਗੋਆ ਵਿਚ ਬੀਜੇਪੀ ਸਭ ਤੋਂ ਵੱਡੇ ਦਲ ਦੇ ਰੂਪ ਵਿਚ ਸਾਹਮਣੇ ਆਵੇਗੀ। ਪੰਜਾਬ ਵਿਚ ਕਾਂਗਰਸ ਨੂੰ ਸਭ ਤੋਂ ਜ਼ਿਆਦਾ ਸੀਟਾਂ ਮਿਲ ਸਕਦੀਆਂ ਹਨ। ਓਪੀਨੀਅਨ ਪੋਲ ਦੇ ਨਤੀਜਿਆਂ ਵਿਚ ਕਿਹਾ ਗਿਆ, ਉਤਰ ਪ੍ਰਦੇਸ਼ ਵਿਚ 403 ਸੀਟਾਂ ਵਿਚੋਂ ਬੀਜੇਪੀ ਨੂੰ 192 ਤੋਂ 196 ਸੀਟਾਂ ਮਿਲ ਸਕਦੀਆਂ ਹਨ। ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦਾ ਗੱਠਜੋੜ ਇਸ ਤੋਂ ਜ਼ਿਆਦਾ ਪਿੱਛੇ ਨਹੀਂ ਰਹੇਗਾ ਅਤੇ ਉਹ 178-182 ਚੋਣ ਖੇਤਰਾਂ ਵਿਚ ਜਿੱਤ ਦਰਜ ਕਰ ਸਕਦਾ ਹੈ। ਬਹੁਜਨ ਸਮਾਜ ਪਾਰਟੀ ਸਿਰਫ 20 ਤੋਂ 24 ਸੀਟਾਂ ਦੇ ਨਾਲ ਬਹੁਤ ਪਿੱਛੇ ਤੀਜੇ ਸਥਾਨ ‘ਤੇ ਰਹੇਗੀ। ਹੋਰਾਂ ਨੂੰ 5-9 ਸੀਟਾਂ ਮਿਲ ਸਕਦੀਆਂ ਹਨ। ਪੋਲ ਦੇ ਨਤੀਜਿਆਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਕਾਂਗਰਸ ਸਭ ਤੋਂ ਵੱਡੇ ਦਲ ਦੇ ਰੂਪ ਵਿਚ ਸਾਹਮਣੇ ਆਵੇਗੀ ਅਤੇ ਇਸ ਨੂੰ 49-51 ਸੀਟਾਂ ਮਿਲ ਸਕਦੀਆਂ ਹਨ। 117 ਮੈਂਬਰਾਂ ਦੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ 30-35 ਸੀਟਾਂ ਦੇ ਨਾਲ ਦੂਜੇ ਨੰਬਰ ‘ਤੇ ਰਹੇਗੀ। ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦਾ ਗਠਜੋੜ ਸਿਰਫ 28-30 ਸੀਟਾਂ ਜਿੱਤ ਸਕੇਗਾ। ਹੋਰਾਂ ਨੂੰ 3 ਤੋਂ 5 ਸੀਟਾਂ ਮਿਲ ਸਕਦੀਆਂ ਹਨ।
ਇਨ੍ਹਾਂ ਚਾਰ ਸੂਬਿਆਂ ਵਿਚੋਂ ਸਪਸ਼ਟ ਬਹੁਮਤ ਦਾ ਅਨੁਮਾਨ ਸਿਰਫ ਉਤਰਾਖੰਡ ਦੇ ਬਾਰੇ ਵਿਚ ਜਤਾਇਆ ਗਿਆ ਹੈ ਅਤੇ ਕਿਹਾ ਗਿਆ ਕਿ ਬੀਜੇਪੀ ਨੂੰ 70 ਮੈਂਬਰਾਂ ਵਾਲੀ ਵਿਧਾਨ ਸਭਾ ਵਿਚ 37-39 ਸੀਟਾਂ ਮਿਲ ਸਕਦੀਆਂ ਹਨ। ਪੋਲ ਵਿਚ ਕਿਹਾ ਗਿਆ ਹੈ ਕਿ ਉਤਰਾਖੰਡ ਵਿਚ ਸੱਤਾਧਾਰੀ ਕਾਂਗਰਸ ਨੂੰ 27-29 ਸੀਟਾਂ ਮਿਲ ਸਕਦੀਆਂ ਹਨ। ਬੀਐਸਪੀ 1 ਤੋਂ 3 ਸੀਟਾਂ ‘ਤੇ ਜਿੱਤ ਦਰਜ ਕਰ ਸਕਦੀ ਹੈ, ਛੋਟੇ ਦਲਾਂ ਨੂੰ 1 ਤੋਂ 3 ਸੀਟਾਂ ਮਿਲ ਸਕਦੀਆਂ ਹਨ।
ਪੋਲ ਮੁਤਾਬਕ ਗੋਆ ਦੀ 40 ਸੀਟਾਂ ਵਿਚੋਂ ਸੱਤਾਧਾਰੀ ਬੀਜੇਪੀ 17-19 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉਭਰ ਸਕਦੀ ਹੈ ਅਤੇ ਉਸ ਤੋਂ ਬਾਅਦ ਦੂਜੇ ਨੰਬਰ ‘ਤੇ ਕਾਂਗਰਸ ਰਹੇਗੀ, ਜਿਸ ਨੂੰ 11 ਤੋਂ 13 ਸੀਟਾਂ ਮਿਲ ਸਕਦੀਆਂ ਹਨ। ਆਮ ਆਦਮੀ ਪਾਰਟੀ ਨੂੰ ਸਿਰਫ ਦੋ ਤੋਂ ਚਾਰ ਸੀਟਾਂ ਮਿਲ ਸਕਦੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article