PUNJABMAILUSA.COM

ਸਰੀ ਦੇ ਪੰਜਾਬੀ ਨੂੰ ਮਾਂ ਦੇ ਕਤਲ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ 11 ਸਾਲਾਂ ਦੀ ਸਜ਼ਾ

ਸਰੀ ਦੇ ਪੰਜਾਬੀ ਨੂੰ ਮਾਂ ਦੇ ਕਤਲ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ 11 ਸਾਲਾਂ ਦੀ ਸਜ਼ਾ

ਸਰੀ ਦੇ ਪੰਜਾਬੀ ਨੂੰ ਮਾਂ ਦੇ ਕਤਲ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ 11 ਸਾਲਾਂ ਦੀ ਸਜ਼ਾ
January 22
15:24 2018

ਸਰੀ, 22 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਸਰੀ ‘ਚ ਰਹਿਣ ਵਾਲੇ ਪੰਜਾਬੀ ਵਿਅਕਤੀ ਸੁਖਵੀਰ ਸਿੰਘ ਬਦੇਸ਼ਾ ਨੂੰ ਆਪਣੀ ਮਾਂ ਦਾ ਕਤਲ ਕਰਨ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਸਾਢੇ 11 ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਕੈਨੇਡਾ ‘ਚ ਰਿਸ਼ਤੇ ਤਾਰ-ਤਾਰ ਹੋਣ ਦੀ ਇਹ ਘਟਨਾ 20 ਮਾਰਚ, 2016 ‘ਚ ਵਾਪਰੀ ਸੀ ਤੇ ਹੁਣ ਦੋਸ਼ੀ ਨੂੰ ਸਜ਼ਾ ਸੁਣਾਈ ਗਈ ਹੈ।
ਸੂਤਰਾਂ ਮੁਤਾਬਕ ਸੁਖਵੀਰ ਨੇ ਆਪਣੀ ਮਾਂ ਦਰਸ਼ਨ ਬਦੇਸ਼ਾ ਨੂੰ ਲੱਤਾਂ ਅਤੇ ਹੱਥਾਂ ਨਾਲ ਕੁੱਟ-ਕੁੱਟ ਕੇ ਮੌਤ ਦੇ ਹਵਾਲੇ ਕਰ ਦਿੱਤਾ ਸੀ ਅਤੇ ਆਪਣੀ ਪਤਨੀ ਪ੍ਰਿਤਪਾਲ ਬਦੇਸ਼ਾ ਨੂੰ ਕੰਪਿਊਟਰ ਦੀ ਤਾਰ ਨਾਲ ਬੰਨ੍ਹ ਕੇ ਕੁੱਟਿਆ ਸੀ। ਪਿਛਲੇ ਹਫਤੇ ਬ੍ਰਿਟਿਸ਼ ਕੋਲੰਬੀਆ ਦੀ ਸੂਬਾ ਅਦਾਲਤ ਅਲੈਗਜ਼ੈਂਡਰ ਵੋਲਫ ਨੇ ਸੁਖਵੀਰ ਨੂੰ ਸਾਢੇ 11 ਸਾਲਾਂ ਦੀ ਸਜ਼ਾ ਸੁਣਾਈ। ਸੁਖਵੀਰ ਨੂੰ ਆਪਣੀ ਮਾਂ ਦਾ ਕਤਲ ਕਰਨ ਦੇ ਦੋਸ਼ ‘ਚ 10 ਸਾਲਾਂ ਦੀ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਡੇਢ ਸਾਲ ਦੀ ਸਜ਼ਾ ਸੁਣਾਈ ਗਈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਉਸ ਨੇ ਜੋ ਜ਼ੁਰਮ ਕੀਤਾ ਹੈ, ਉਸ ਨੂੰ ਉਸ ਦੀ ਸਜ਼ਾ ਭੁਗਤਣੀ ਹੀ ਪਵੇਗੀ।
ਸੁਖਵੀਰ ਦਾ ਵਿਆਹ ਭਾਰਤ ‘ਚ ਹੋਇਆ ਸੀ ਅਤੇ 2006 ‘ਚ ਉਹ ਆਪਣੀ ਪਤਨੀ ਪ੍ਰਿਤਪਾਲ ਨਾਲ ਕੈਨੇਡਾ ਆਇਆ। ਉਸ ਦੀ ਮਾਂ ਪਰਿਵਾਰ ਨਾਲ ਰਹਿਣ ਦੇ ਚਾਅ ‘ਚ ਕੈਨੇਡਾ ਆਈ ਸੀ ਪਰ ਉਹ ਨਹੀਂ ਜਾਣਦੀ ਸੀ ਕਿ ਇਕ ਸਾਲ ਬਾਅਦ ਉਸ ਦਾ ਪੁੱਤ ਹੀ ਉਸ ਨੂੰ ਮੌਤ ਦੇ ਘਾਟ ਉਤਾਰ ਦੇਵੇਗਾ। ਜਾਂਚ ਮਗਰੋਂ ਪਤਾ ਲੱਗਾ ਕਿ ਸੁਖਵੀਰ ਨੇ ਆਪਣੀ ਮਾਂ ਅਤੇ ਪਤਨੀ ‘ਤੇ ਤਸ਼ੱਦਦ ਢਾਹੁਣ ਤੋਂ 4 ਦਿਨ ਪਹਿਲਾਂ ਤੋਂ ਹੀ ਬਹੁਤ ਜ਼ਿਆਦਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ ਸੀ। ਕਤਲ ਕਰਨ ਸਮੇਂ ਵੀ ਉਹ ਸ਼ਰਾਬ ਦੇ ਨਸ਼ੇ ‘ਚ ਟੱਲੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article