PUNJABMAILUSA.COM

ਸਰੀ ਵਿੱਚ ਵਾਹਨ ਦੀ ਟੱਕਰ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਸਰੀ ਵਿੱਚ ਵਾਹਨ ਦੀ ਟੱਕਰ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਸਰੀ ਵਿੱਚ ਵਾਹਨ ਦੀ ਟੱਕਰ ਕਾਰਨ ਪੰਜਾਬੀ ਨੌਜਵਾਨ ਦੀ ਮੌਤ
September 28
21:41 2017

ਵੈਨਕੂਵਰ, 28 ਸਤੰਬਰ (ਪੰਜਾਬ ਮੇਲ)- ਸਰੀ ਵਿੱਚ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਪੰਜਾਬ ਵਿੱਚ ਬਿਆਸ ਨੇੜਲੇ ਪਿੰਡ ਬੁਤਾਲੇ ਦਾ ਅਵਤਾਰ ਸਿੰਘ ਬੱਲ (26) ਮਹੀਨਾ ਕੁ ਪਹਿਲਾਂ ਇੱਥੇ ਆਇਆ ਸੀ। ਕਈ ਸਾਲ ਅਬੂਧਾਬੀ ਰਹਿਣ ਤੋਂ ਬਾਅਦ ਉਸ ਨੇ ਇੱਥੋਂ ਦਾ ਵਰਕ ਪਰਮਿਟ ਲਿਆ ਸੀ। ਸਵੇਰ ਸਾਰ ਉਹ ਸਰੀ ਦੇ ਗਿਲਫਰਡ ਖੇਤਰ ਵਿੱਚ ਸੜਕ ਕੰਢੇ ਪੈਦਲ ਜਾ ਰਿਹਾ ਸੀ ਕਿ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਫਰਾਰ ਹੋ ਗਿਆ ਤੇ ਬੁਰੀ ਤਰ੍ਹਾਂ ਜ਼ਖ਼ਮੀ ਅਵਤਾਰ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਪੁਲੀਸ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਹਾਸਲ ਕਰ ਰਹੀ ਹੈ ਤਾਂ ਜੋ ਵਾਹਨ ਦੀ ਪਛਾਣ ਕੀਤੀ ਜਾ ਸਕੇ। ਪੁਲੀਸ ਨੇ ਲੋਕਾਂ ਨੂੰ ਵੀ ਸਹਿਯੋਗ ਕਰਨ ਲਈ ਕਿਹਾ ਹੈ।
ਹਾਦਸੇ ਵਾਲੀ ਥਾਂ ਨੇੜੇ ਰਹਿੰਦੇ ਬਿਕਰਮ ਸਿੰਘ ਨੰਦਾ ਨੇ ਦੱਸਿਆ ਕਿ ਅਵਤਾਰ ਸਿੰਘ ਕਿਸੇ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਸੜਕ ਤੋਂ 10-12 ਫੁੱਟ ਦੂਰ ਉਸ ਦੇ ਘਰ ਮੂਹਰੇ ਆ ਕੇ ਡਿੱਗਿਆ, ਉਸ ਦਾ ਸਿਰ ਸੜਕ ਉਤੇ ਵੱਜਣ ਕਾਰਨ ਨੱਕ ਵਿੱਚੋਂ ਖ਼ੂਨ ਵਗ ਰਿਹਾ ਸੀ। ਬਿਕਰਮ ਨੇ ਉਸ ਨੂੰ ਬਨਾਉਟੀ ਸਾਹ ਦੇਣਾ ਜਾਰੀ ਰੱਖਿਆ, ਜਿਸ ਕਾਰਨ ਐਂਬੂਲੈਂਸ ਪਹੁੰਚਣ ਤੱਕ ਉਸ ਦੀ ਬੰਦ ਨਬਜ਼ ਚੱਲਣ ਲੱਗ ਪਈ ਸੀ। ਐਂਬੂਲੈਂਸ ਅਮਲੇ ਨੇ ਵੀ ਬਿਕਰਮ ਦੀ ਪ੍ਰਸੰਸਾ ਕੀਤੀ ਕਿ ਉਸ ਨੇ ਜ਼ਖ਼ਮੀ ਨੂੰ ਬਚਾਉਣ ਦੀ ਪੂਰੀ ਵਾਹ ਲਾਈ ਪਰ ਦਿਮਾਗ ਦੀ ਡੂੰਘੀ ਸੱਟ ਦੀ ਤਾਬ ਨਾ ਝਲਦਿਆਂ ਅਵਤਾਰ ਸਿੰਘ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਰਿਸ਼ਤੇਦਾਰ ਕੁਲਵਿੰਦਰ ਅਨੁਸਾਰ ਅਵਤਾਰ ਮਹੀਨਾ ਕੁ ਪਹਿਲਾਂ ਹੀ ਕੈਨੇਡਾ ਆਇਆ ਸੀ ਤੇ ਅੱਜ ਸਵੇਰੇ ਟਰੱਕ ਡਰਾਈਵਰ ਦੇ ਲਾਇਸੈਂਸ ਲਈ ਰੋਡ ਟੈਸਟ ਦੇਣ ਘਰੋਂ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article