PUNJABMAILUSA.COM

ਸਵਾ 43 ਵਰ੍ਹਿਆਂ ਮਗਰੋਂ ਬਠਿੰਡਾ ਦਾ ਥਰਮਲ ਪਲਾਂਟ ਰਸਮੀ ਤੌਰ ’ਤੇ ਬੰਦ

ਸਵਾ 43 ਵਰ੍ਹਿਆਂ ਮਗਰੋਂ ਬਠਿੰਡਾ ਦਾ ਥਰਮਲ ਪਲਾਂਟ ਰਸਮੀ ਤੌਰ ’ਤੇ ਬੰਦ

ਸਵਾ 43 ਵਰ੍ਹਿਆਂ ਮਗਰੋਂ ਬਠਿੰਡਾ ਦਾ ਥਰਮਲ ਪਲਾਂਟ ਰਸਮੀ ਤੌਰ ’ਤੇ ਬੰਦ
January 02
06:40 2018

ਬਠਿੰਡਾ 2 ਜਨਵਰੀ (ਪੰਜਾਬ ਮੇਲ)- ਬਠਿੰਡਾ ਦਾ ਥਰਮਲ ਪਲਾਂਟ ਸਵਾ 43 ਵਰ੍ਹਿਆਂ ਮਗਰੋਂ ਰਸਮੀ ਤੌਰ ’ਤੇ ਬੰਦ ਹੋ ਗਿਆ ਹੈ। ਥਰਮਲ ਪਲਾਂਟ ਦਾ ਪਹਿਲਾ ਯੂਨਿਟ 22 ਸਤੰਬਰ 1974 ਨੂੰ ਚਾਲੂ ਹੋਇਆ ਸੀ। ਭਾਵੇਂ ਥਰਮਲ ਮੁਲਾਜ਼ਮਾਂ ਨੇ ਦੋ ਸ਼ਿਫ਼ਟਾਂ ’ਚ ਡਿਊਟੀ ਤਾਂ ਨਿਭਾਈ ਪਰ ਇਨ੍ਹਾਂ ਮੁਲਾਜ਼ਮਾਂ ਨੂੰ ਆਉਂਦੇ ਦਿਨਾਂ ਅੰਦਰ ਨੇੜਲੀਆਂ ਥਾਵਾਂ ’ਤੇ ਬਦਲਿਆ ਜਾਣਾ ਹੈ। ਇਸੇ ਦੌਰਾਨ ਠੇਕਾ ਮੁਲਾਜ਼ਮਾਂ ਨੇ ਮਿਨੀ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ।
ਬਠਿੰਡਾ ਥਰਮਲ ਦੇ ਮੁੱਖ ਇੰਜਨੀਅਰ ਵੀਕੇ ਗਰਗ ਨੇ ਕਿਹਾ ਕਿ ਸਰਕਾਰੀ ਫ਼ੈਸਲੇ ਅਨੁਸਾਰ ਥਰਮਲ ਬੰਦ ਕਰ ਦਿੱਤਾ ਗਿਆ ਹੈ ਜਦਕਿ ਪਹਿਲਾਂ ਥਰਮਲ ‘ਨੋ ਡਿਮਾਂਡ’ ਕਾਰਨ ਬੰਦ ਸੀ ਅਤੇ ਹੁਣ ਇਸ ਦੇ ਮੁੜ ਚੱਲਣ ਦੀ ਕੋਈ ਸੰਭਾਵਨਾ ਨਹੀਂ ਬਚੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਫਿਲਹਾਲ ਥਰਮਲ ’ਚ ਹੀ ਤਾਇਨਾਤ ਰਹਿਣਗੇ ਜਿਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਨੇੜਲੀਆਂ ਥਾਵਾਂ ’ਤੇ ਤਬਦੀਲ ਕਰਨ ਦਾ ਪੱਤਰ ਆ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਥਰਮਲ ਲਈ ਰੈਗੂਲਰ ਖਰੀਦਿਆ ਜਾਣ ਵਾਲਾ ਸਾਜ਼ੋ-ਸਾਮਾਨ ਬੰਦ ਕਰ ਦਿੱਤਾ ਗਿਆ ਹੈ ਅਤੇ ਰੇਲਵੇ ਦੇ ਜੋ ਬਕਾਏ ਹਨ, ਉਨ੍ਹਾਂ ਦਾ ਕੇਸ ਟ੍ਰਿਬਿਊਨਲ ’ਚ ਚਲਾ ਗਿਆ ਹੈ।
ਦੂਜੇ ਪਾਸੇ ਥਰਮਲਜ਼ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਥਰਮਲ ਮੁਲਾਜ਼ਮਾਂ, ਔਰਤਾਂ, ਕਿਸਾਨਾਂ ਤੇ ਮਜ਼ਦੂਰਾਂ ਨੇ ਸਥਾਨਕ ਮਿੰਨੀ ਸਕੱਤਰੇਤ ਅੱਗੇ ‘ਥਰਮਲ ਬਚਾਓ ਮੋਰਚਾ’ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੇ ਸਕੱਤਰੇਤ ਨੇੜਲੇ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਐਂਪਲਾਈਜ਼ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮਾਂ ਦੀ ਕਮੇਟੀ ਦੀ ਅਗਵਾਈ ਵਿੱਚ ਥਰਮਲ ਗੇਟ ਤੋਂ ਮੁਲਾਜ਼ਮਾਂ ਦਾ ਪੈਦਲ ਮਾਰਚ ਸ਼ੁਰੂ ਹੋਇਆ ਸੀ। ਇਸੇ ਦੌਰਾਨ ਰੈਗੂਲਰ ਮੁਲਾਜ਼ਮਾਂ ਨੇ ਸ਼ਹਿਰ ’ਚ ਵੱਖ ਵੱਖ ਵਪਾਰੀ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀਆਂ ਤਾਂ ਜੋ ਆਉਂਦੇ ਦਿਨਾਂ ’ਚ ਰੋਸ ਵਜੋਂ ਬਾਜ਼ਾਰ ਬੰਦ ਕੀਤੇ ਜਾ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article