PUNJABMAILUSA.COM

ਸਵਿਟਜ਼ਰਲੈਂਡ ‘ਚ ਬਰਫ ਦਾ ਤੂਫਾਨ

ਸਵਿਟਜ਼ਰਲੈਂਡ ‘ਚ ਬਰਫ ਦਾ ਤੂਫਾਨ

ਸਵਿਟਜ਼ਰਲੈਂਡ ‘ਚ ਬਰਫ ਦਾ ਤੂਫਾਨ
January 12
17:23 2019

ਮਿਊਨਿਖ, 12 ਜਨਵਰੀ (ਪੰਜਾਬ ਮੇਲ)- ਯੂਰਪ ਵਿਚ ਇਨ੍ਹੀਂ ਦਿਨੀਂ ਸਰਦੀ ਦਾ ਕਹਿਰ ਜਾਰੀ ਹੈ। ਆਮ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੈ। ਹਾਲਾਤ ਵ੍ਹਾਈਟ ਐਮਰਜੈਂਸੀ ਵਰਗੇ ਹਨ। ਇਨ੍ਹਾਂ ਸਭ ਦੇ ਦਰਮਿਆਨ ਸਵਿਟਜ਼ਰਲੈਂਡ ਵਿਚ ਤਾਂ ਵੱਖਰੀ ਹੀ ਘਟਨਾ ਸਾਹਮਣੇ ਆਈ ਹੈ। ਇਥੇ ਸਵਿਸ ਐਲਪਸ ਦੇ ਸੈਂਟਿਸ ਹੋਟਲ ਵਿਚ 300 ਮੀਟਰ ਚੌੜਾ ਬਰਫ ਦਾ ਤੂਫਾਨ ਹੋਟਲ ਦੀ ਕੰਧ ਤੋੜ ਕੇ ਅੰਦਰ ਦਾਖਲ ਹੋ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਲੋਕ ਰੈਸਟੋਰੈਂਟ ਵਿਚ ਬੈਠ ਕੇ ਖਾਣਾ ਖਾ ਰਹੇ ਸਨ।
ਬਰਫ ਦੇ ਤੋਦੇ ਹੋਟਲ ਦੇ ਗੇਟ ਅਤੇ ਖਿੜਕੀਆਂ ਤੋੜਦੇ ਹੋਏ ਰੈਸਟੋਰੈਂਟ ਤੱਕ ਪਹੁੰਚ ਗਏ। ਇਸ ਘਟਨਾ ਵਿਚ 25 ਤੋਂ ਜ਼ਿਆਦਾ ਗੱਡੀਆਂ ਬਰਫ ਵਿਚ ਦਬ ਗਈਆਂ ਜਦੋਂ ਕਿ ਤਿੰਨ ਲੋਕ ਜ਼ਖਮੀ ਹੋ ਗਏ। ਫੱਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਰਾਹਤ ਅਤੇ ਬਚਾਅ ਟੀਮ ਨੂੰ ਬੁਲਾਉਣਾ ਪਿਆ। ਸਵਿਟਜ਼ਰਲੈਂਡ ਵਿਚ 30 ਤੋਂ 40 ਸੈ.ਮੀ ਤੱਕ ਬਰਫਬਾਰੀ ਹੋਈ ਹੈ। ਜਰਮਨੀ ਅਤੇ ਆਸਟਰੀਆ ਵਿਚ ਬਰਫ ਕਾਰਨ ਹੋਏ ਹਾਦਸਿਆਂ ਵਿਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਸਟਰੀਆ ਵਿਚ ਬਰਫਬਾਰੀ ਅਤੇ ਤੂਫਾਨ ਕਾਰਨ ਕਈ ਇਲਾਕਿਆਂ ਵਿਚ ਦੋ ਮੀਟਰ ਮੋਟੀ ਬਰਫ ਜਮ੍ਹਾ ਹੋ ਗਈ ਹੈ। ਗ੍ਰੀਸ ਭਿਆਨਕ ਬਰਫਬਾਰੀ ਤੋਂ ਪ੍ਰੇਸ਼ਾਨ ਹੈ। ਫਲੋਰੀਨਾ ਵਿਚ ਪਾਰਾ ਰਿਕਾਰਡ ਮਨਫੀ 23 ਡਿਗਰੀ ਤੱਕ ਪਹੁੰਚ ਗਿਆ ਹੈ। ਆਲਮ ਇਹ ਹੈ ਕਿ ਕੈਸਟੋਰੀਆ ਲੇਕ ਵੀ ਜਮ ਚੁੱਕੀ ਹੈ।
ਰੂਸ ਵਿਚ ਵੀ ਤਸਵੀਰ ਅਜਿਹੀ ਹੀ ਨਜ਼ਰ ਆਉਂਦੀ ਹੈ, ਇਥੇ ਤਾਪਮਾਨ ਮਨਫੀ 60 ਡਿਗਰੀ ਪਹੁੰਚ ਗਿਆ ਹੈ। ਸਾਈਬੇਰੀਆ ਸਣੇ ਕਈ ਖੇਤਰਾਂ ਵਿਚ ਤਾਪਮਾਨ ਮਨਫੀ 60 ਡਿਗਰੀ ਤੱਕ ਪਹੁੰਚ ਗਿਆ ਹੈ। ਚੈਕ ਰਿਪਬਲਿਕ ਵਿਚ ਬਿਜਲੀ ਸੇਵਾ ਪ੍ਰਭਾਵਿਤ ਹੋਣ ਕਾਰਨ 9000 ਲੋਕ ਹਨੇਰੇ ਵਿਚ ਰਹਿਣ ਨੂੰ ਮਜਬੂਰ ਹਨ। ਹਾਲਾਤ ਨੂੰ ਦੇਖਦੇ ਹੋਏ ਚੈਮਨਿਜ਼ ਵਿਚ ਸਾਰੇ ਦਫਤਰਾਂ ਅਤੇ ਸਕੂਲ-ਕਾਲਜਾਂ ਵਿਚ ਸੋਮਵਾਰ ਤੱਕ ਛੁੱਟੀ ਕਰ ਦਿੱਤੀ ਗਈ ਹੈ। ਬਰਫਬਾਰੀ ਕਾਰਨ ਮਿਊਨਿਖ ਏਅਰਪੋਰਟ ‘ਤੇ 90 ਹੋਰ ਫ੍ਰੈਂਕਫਰਟ ਵਿਚ 120 ਉਡਾਨਾਂ ਰੱਦ ਕਰਨੀਆਂ ਪਈਆਂ ਹਨ। ਜਰਮਨੀ ਵੀ ਬਰਫੀਲੇ ਤੂਫਾਨ ਨੂੰ ਝੇਲ ਰਿਹਾ ਹੈ। ਉਥੋਂ ਦੇ ਗੇਰਾਲਡ ਵਿਚ ਬਰਫ ਹਟਾਉਣ ਲਈ ਫੌਜ ਬੁਲਾਉਣੀ ਪਈ ਹੈ। ਬਰਫ ਦੇ ਤੋਦੇ ਡਿੱਗਣ ਵਾਲੇ ਇਲਾਕਿਆਂ ਵਿਚ 4,265 ਫੁੱਟ ਦੀ ਉਚਾਈ ‘ਤੇ ਫਸੇ 12 ਤੋਂ ਜ਼ਿਆਦਾ ਸੈਲਾਨੀਆਂ ਨੂੰ ਫੌਜ ਨੇ ਸੁਰੱਖਿਅਤ ਕੱਢ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article