PUNJABMAILUSA.COM

ਸਵਿਟਜ਼ਰਲੈਂਡ ਦੀ ਸਰਕਾਰ ਨੇ ਬੈਂਕਾਂ ਵਿੱਚ ਪੈਸਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਭਾਰਤ ਨੂੰ ਸੌਪੀ

ਸਵਿਟਜ਼ਰਲੈਂਡ ਦੀ ਸਰਕਾਰ ਨੇ ਬੈਂਕਾਂ ਵਿੱਚ ਪੈਸਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਭਾਰਤ ਨੂੰ ਸੌਪੀ

ਸਵਿਟਜ਼ਰਲੈਂਡ ਦੀ ਸਰਕਾਰ ਨੇ ਬੈਂਕਾਂ ਵਿੱਚ ਪੈਸਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਭਾਰਤ ਨੂੰ ਸੌਪੀ
October 07
21:33 2019

ਚੰਡੀਗੜ੍ਹ, 7 ਅਕਤੂਬਰ (ਪੰਜਾਬ ਮੇਲ)- ਵਿਦੇਸ਼ੀ ਧਰਤੀ ਤੋਂ ਕਾਲੇ ਧਨ ਦੀ ਜਾਣਕਾਰੀ ਮਿਲਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਵਿਟਜ਼ਰਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਬੈਂਕਾਂ ਵਿੱਚ ਪੈਸਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਸੌਂਪ ਦਿੱਤੀ ਹੈ। ਭਾਰਤ ਕੁਝ ਹੀ ਚੋਣਵੇਂ ਦੇਸ਼ਾਂ ਵਿੱਚ ਸ਼ਾਮਲ ਹੈ, ਜਿਨ੍ਹਾਂ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਵਿਟਜ਼ਰਲੈਂਡ ਦੇ ਟੈਕਸ ਵਿਭਾਗ ਮੁਤਾਬਕ ਭਾਰਤ ਸਰਕਾਰ ਨੂੰ 2020 ਵਿੱਚ ਅਗਲੀ ਜਾਣਕਾਰੀ ਸੌਂਪੀ ਜਾਏਗੀ। ਜਾਣਕਾਰੀ ਮੁਤਾਬਕ ਸਵਿਟਜ਼ਰਲੈਂਡ ਵਿੱਚ ਦੁਨੀਆ ਭਰ ਦੇ 75 ਦੇਸ਼ਾਂ ਦੇ ਕਰੀਬ 31 ਲੱਖ ਖ਼ਾਤੇ ਹਨ, ਜਿਨ੍ਹਾਂ ਵਿੱਚ ਭਾਰਤ ਦੇ ਵੀ ਕਈ ਖਾਤੇ ਸ਼ਾਮਲ ਹਨ। ਵਿਕਾਸਸ਼ੀਲ ਦੇਸ਼ਾਂ ਵੱਲੋਂ ਟੈਕਸ ਤੋਂ ਬਚਣ ਲਈ ਤੇ ਗੈਰਕਾਨੂੰਨੀ ਵਸੀਲਿਆਂ ਨਾਲ ਬਣਾਈ ਰਾਸ਼ੀ ਨੂੰ ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਰੱਖਣ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਤੇ ਇਨ੍ਹਾਂ ਖਾਤਾਧਾਰਕਾਂ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦਬਾਅ ਦੇ ਚਲਦਿਆਂ ਆਟੋਮੈਟਿਕ ਐਕਸਚੈਂਜ ਆਫ ਇਨਫੋਰਮੇਸ਼ਨ ਨੀਤੀ ਤਹਿਤ ਸਵਿਟਜ਼ਰਲੈਂਡ ਦੇ ਫੈਡਰਲ ਟੈਕਸ ਐਡਮਿਨਿਸਟਰੇਸ਼ਨ (ਐਫਟੀਏ) ਵੱਲੋਂ 75 ਦੇਸ਼ਾਂ ਨਾਲ ਖਾਤਾਧਾਰਕਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਨ੍ਹਾਂ 75 ਦੇਸ਼ਾਂ ਵਿੱਚ ਭਾਰਤ ਦਾ ਨਾਂ ਵੀ ਸ਼ਾਮਲ ਹੈ। ਇਹ ਸਾਰੀ ਜਾਣਕਾਰੀ ਐਫਟੀਏ ਦੇ ਬੁਲਾਰੇ ਵੱਲੋਂ ਦਿੱਤੀ ਗਈ ਹੈ। ਇਹ ਪਹਿਲੀ ਵਾਰ ਹੈ ਜਦੋਂ ਇਸ ਨਵੀਂ ਨੀਤੀ ਅਧੀਨ ਭਾਰਤ ਨੂੰ ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਖਾਤਾਧਾਰਕ ਭਾਰਤੀ ਨਾਗਰਿਕਾਂ ਦੀ ਜਾਣਕਾਰੀ ਮਿਲੀ ਹੈ। ਇਸ ਨੀਤੀ ਅਧੀਨ ਹੁਣ ਮੌਜੂਦਾ ਸਮੇਂ ਚੱਲ ਰਹੇ ਖਾਤਿਆਂ ਤੇ 2018 ਵਿੱਚ ਬੰਦ ਹੋਏ ਖਾਤਿਆਂ ਦੀ ਜਾਣਕਾਰੀ ਸਾਂਝੀ ਕਰਨ ਦੀ ਮਦ ਹੈ। ਐਫਟੀਏ ਦੇ ਬੁਲਾਰੇ ਨੇ ਦੱਸਿਆ ਕਿ ਅਜਿਹੀ ਅਗਲੀ ਸੂਚੀ ਸਤੰਬਰ 2020 ਵਿੱਚ ਸਾਂਝੀ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article