ਸਹਾਇਕ ਲਾਈਨਮੈਨ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਅਧੀਨ ਅੱਜ ਜ਼ਿਲ•ਾ ਫ਼ਿਰੋਜ਼ਪੁਰ ਦੇ ਅਟਾਰੀ ਫ਼ੀਡਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ ਪ੍ਰੇਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਲਜ਼ਾਰ ਸਿੰਘ ਵਾਸੀ ਪਿੰਡ ਕਟੋਰਾ ਜ਼ਿਲ•ਾ ਫ਼ਿਰੋਜ਼ਪੁਰ ਨੇ ਵਿਜਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਘਰ ਦਾ ਬਿਜਲੀ ਕੁਨੈਕਸ਼ਨ ਬਿੱਲ ਨਾ ਭਰਨ ਕਰਕੇ ਕੱਟ ਗਿਆ ਸੀ ਅਤੇ ਉਸ ਨੂੰ ਦੁਬਾਰਾ ਚਾਲੂ ਕਰਨ ਬਦਲੇ ਉਕਤ ਦੋਸ਼ੀ ਉਸ ਤੋਂ 5,000 ਰੁਪਏ ਦੀ ਰਿਸ਼ਵਤ ਮੰਗ ਕਰ ਰਿਹਾ ਹੈ।
ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸਹਾਇਕ ਲਾਈਨਮੈਨ ਨੂੰ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ ਫ਼ਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ।