PUNJABMAILUSA.COM

ਸਹਿਕਾਰਤਾ ਵਿਭਾਗ ਵੱਲੋਂ ਦਿਆਲ ਸਿੰਘ ਕੋਲਿਆਂਵਾਲੀ ਨੂੰ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ

ਸਹਿਕਾਰਤਾ ਵਿਭਾਗ ਵੱਲੋਂ ਦਿਆਲ ਸਿੰਘ ਕੋਲਿਆਂਵਾਲੀ ਨੂੰ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ

ਸਹਿਕਾਰਤਾ ਵਿਭਾਗ ਵੱਲੋਂ ਦਿਆਲ ਸਿੰਘ ਕੋਲਿਆਂਵਾਲੀ ਨੂੰ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ
May 09
17:49 2018

23 ਮਈ ਤੱਕ ਸਮਾਂ ਦਿੱਤਾ, ਰਕਮ ਜਮ੍ਹਾਂ ਨਾ ਕਰਵਾਉਣ ‘ਤੇ ਜਾਰੀ ਹੋਣਗੇ ਗ੍ਰਿਫਤਾਰੀ ਵਾਰੰਟ
ਸਹਿਕਾਰਤਾ ਮੰਤਰੀ ਵੱਲੋਂ ਰਿਕਵਰੀ ਦੇ ਆਦੇਸ਼ਾਂ ਤੋਂ ਬਾਅਦ ਜਗਦੀਸ਼ ਸਾਹਨੀ ਦੇ ਪਰਿਵਾਰ ਵੱਲੋਂ 20.90 ਲੱਖ ਰੁਪਏ ਜਮ੍ਹਾਂ ਕਰਵਾਏ ਗਏ
ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਸਹਿਕਾਰਤਾ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਦੇਣਦਾਰ ਵੱਡੇ ਕਿਸਾਨਾਂ ਤੋਂ ਰਿਕਵਰੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਕਾਰਵਾਈ ਆਰੰਭ ਦਿੱਤੀ ਹੈ। ਵਿਭਾਗ ਦੇ ਵੱਡੇ ਦੇਣਦਾਰ ਦਿਆਲ ਸਿੰਘ ਕੋਲਿਆਂਵਾਲੀ ਤੇ ਉਸ ਦੇ ਪਰਿਵਾਰ ਨੂੰ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਦੋਂ ਕਿ ਜਗਦੀਸ਼ ਰਾਜ ਸਾਹਨੀ ਤੇ ਉਸ ਦੇ ਪਰਿਵਾਰ ਵੱਲੋਂ ਕਰਜ਼ੇ ਦੀ ਰਕਮ ਦੇ 25 ਫੀਸਦੀ ਹਿੱਸੇ (20.90 ਲੱਖ ਰੁਪਏ) ਦੀ ਅਦਾਇਗੀ ਕਰ ਦਿੱਤੀ ਗਈ ਹੈ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਹਿਕਾਰਤਾ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਹਿਕਾਰੀ ਸਭਾਵਾਂ ਮਲੋਟ ਦੇ ਸਹਾਇਕ ਰਜਿਸਟਰਾਰ ਨੇ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੂਲ ਤੇ ਵਿਆਜ਼ ਦੀ ਰਕਮ ਮਿਲਾ ਕੇ ਕੁੱਲ 39,00,678 ਰੁਪਏ ਰਕਮ ਦੀ ਵਸੂਲੀ ਦਾ ਨੋਟਿਸ ਜਾਰੀ ਕੀਤਾ ਹੈ। ਇਸੇ ਤਰ੍ਹਾਂ ਦਿਆਲ ਸਿੰਘ ਕੋਲਿਆਂਵਾਲੀ ਦੀ ਪਤਨੀ ਅਮਰਜੀਤ ਕੌਰ ਵੱਲ ਮੂਲ ਤੇ ਵਿਆਜ਼ ਦੀ ਰਕਮ ਮਿਲਾ ਕੇ ਕੁੱਲ 35,57,021 ਰੁਪਏ ਰਕਮ ਦੀ ਵਸੂਲੀ ਅਤੇ ਪੁੱਤਰ ਪਰਮਿੰਦਰ ਸਿੰਘ ਵੱਲ ਮੂਲ ਤੇ ਵਿਆਜ਼ ਦੀ ਰਕਮ ਮਿਲਾ ਕੇ ਕੁੱਲ 4,62,717 ਰੁਪਏ ਰਕਮ ਦੀ ਵਸੂਲੀ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ 23 ਮਈ 2018 ਤੱਕ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਹੈ ਅਤੇ ਜੇਕਰ ਤੈਅ ਮਿਤੀ ਤੱਕ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਤਾਂ ਦੇਣਦਾਰਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕੋਲਿਆਂਵਾਲੀ ਤੇ ਉਸ ਦੇ ਪਰਿਵਾਰ ਵੱਲੋਂ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਨੋਟਿਸ ਨੂੰ ਉਨ੍ਹਾਂ ਦੇ ਘਰ ਦੇ ਗੇਟ ਉਤੇ ਚੌਂਕੀਦਾਰ ਦੀ ਹਾਜ਼ਰੀ ਵਿੱਚ ਚਸਪਾ ਕੀਤਾ।
ਬੁਲਾਰੇ ਨੇ ਅਗਾਂਹ ਦੱਸਿਆ ਕਿ ਸਹਿਕਾਰਤਾ ਮੰਤਰੀ ਵੱਲੋਂ ਰਿਕਵਰੀ ਲਈ ਦਿੱਤੇ ਨਿਰਦੇਸ਼ਾ ਤੋਂ ਬਾਅਦ ਗੁਰਦਾਸਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਦੇਣਦਾਰ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਦੇ ਪਰਿਵਾਰ ਵੱਲੋਂ 20,90,800 ਰੁਪਏ ਜਮ੍ਹਾਂ ਕਰਵਾ ਦਿੱਤੇ ਹਨ ਜੋ ਕਿ ਉਨ੍ਹਾਂ ਵੱਲ ਬਣਦੀ ਰਕਮ ਦਾ 25 ਫੀਸਦੀ ਹਿੱਸਾ ਬਣਦਾ ਹੈ। ਬੈਂਕ ਤੋਂ ਕਰਜ਼ਾ ਜਗਦੀਸ਼ ਰਾਜ ਸਾਹਨੀ ਦੀ ਪੁੱਤਰੀ ਅੰਬਿਕਾ ਖੰਨਾ ਵੱਲੋਂ ਲਿਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article