PUNJABMAILUSA.COM

ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈਨਿਰਭਰ ਬਣਾਉਣ ਲਈ ਯੋਜਨਾ ਦਾ ਮੁੱਢਲਾ ਖਰੜਾ ਤਿਆਰ – ਡੀ.ਪੀ. ਰੈਡੀ

ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈਨਿਰਭਰ ਬਣਾਉਣ ਲਈ ਯੋਜਨਾ ਦਾ ਮੁੱਢਲਾ ਖਰੜਾ ਤਿਆਰ – ਡੀ.ਪੀ. ਰੈਡੀ

ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈਨਿਰਭਰ ਬਣਾਉਣ ਲਈ ਯੋਜਨਾ ਦਾ ਮੁੱਢਲਾ ਖਰੜਾ ਤਿਆਰ – ਡੀ.ਪੀ. ਰੈਡੀ
February 28
18:37 2018

ਚੰਡੀਗੜ੍ਹ, 28 ਫਰਵਰੀ (ਪੰਜਾਬ ਮੇਲ)- ਪੰਜਾਬ ਦੀਆਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੁੜ ਸੁਰਜੀਤੀ ਅਤੇ ਗੰਨੇ ਦੀ ਖੇਤੀ ਨੂੰ ਹੋਰ ਲਾਹੇਬੰਦ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇਕ ਯੋਜਨਾਂ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਰਾਜ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੁੜ ਸੁਰਜੀਤੀ ਅਤੇ ਆਧੂਨੀਕੀਕਰਨ ਸਬੰਧੀ ਸੁਝਾਅ ਦੇਣ ਲਈ ਮਾਹਿਰਾਂ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਅੱਜ ਇਥੇ ਆਯੋਜਿਤ ਇਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ਼੍ਰੀ ਰੈਡੀ ਨੇ ਦੱਸਿਆ ਕਿ ਗੰਨਾ ਉਤਪਾਦਕਾਂ ਦੇ ਹਿਤਾਂ ਦੀ ਰਾਖੀ ਲਈ ਮਾਹਿਰਾਂ ਦੀ ਕਮੇਟੀ ਛੇਤੀ ਹੀ ਪੰਜਾਬ ਸਰਕਾਰ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ, ਜਿਸ ਨੂੰ ਬਾਅਦ ਵਿੱਚ ਕੈਬਨਿਟ ਸਬ-ਕਮੇਟੀ ਕੋਲ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਮੇਟੀ ਦੀਆਂ ਪਿਛਲੀਆਂ ਮੀਟਿੰਗਾਂ ਵਿਚ ਮਾਹਿਰਾਂ ਨੇ ਇਨ੍ਹਾਂ ਖੰਡ ਮਿਲਾਂ ਦੀਆਂ ਕਈ ਸਮਸਿਆਵਾਂ ‘ਤੇ ਵਿਚਾਰ-ਚਰਚਾ ਕੀਤੀ ਹੈ। ਮਾਹਰਾਂ ਵਲੋਂ ਦੇਸ਼ ਵਿੱਚ ਖੰਡ ਉਦਯੋਗ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਖੰਡ ਮਿਲਾਂ ਨੂੰ ਆਰਥਿਕ ਰੂਪ ਵਿਚ ਸਵੈ-ਨਿਰਭਰ ਬਣਾਉਣ ਲਈ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ ਹਨ।
ਵਧੀਕ ਮੁੱਖ ਸਕੱਤਰ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਰਾਜ ਵਿਚਲੀਆਂ ਘਾਟੇ ਵਿੱਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਵਿੱਚ ਸੁਧਾਰ ਕਰਨ ਲਈ ਇਨ੍ਹਾਂ ਦੇ ਅਧੁਨਿਕੀਕਰਨ, ਡਿਸਟਿਲਰੀ ਸਥਾਪਿਤ ਕਰਕੇ ਇਥਾਨੋਲ ਦਾ ਉਤਪਾਦਨ ਅਤੇ ਕੋ-ਜਨਰੇਸ਼ਨ ਪਲਾਂਟ ਲਗਾਉਣ ਆਦਿ ਸਬੰਧੀ ਯੋਜਨਾਂ ਤਿਆਰ ਕੀਤੀ ਜਾ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਮਾਹਿਰਾਂ ਵੱਲੋਂ ਪੰਜਾਬ ਵਿੱਚ ਗੰਨੇ ਦੀ ਖੇਤੀ ਸਬੰਧੀ ਸੁਝਾਅ ਦਿੱਤੇ ਗਏ ਜਿਨ੍ਹਾਂ ਵਿੱਚ ਗੰਨੇ ਦੀਆਂ ਵੱਧ ਝਾੜ ਅਤੇ ਖੰਡ ਦੀ ਮਾਤਰਾ ਵਾਲੀਆਂ ਕਿਸਮਾਂ ਉਪਲੱਬਧ ਕਰਵਾਉਣ, ਗੰਨਾ ਕਾਸ਼ਤਕਾਰਾਂ ਨੂੰ ਵਧੀਆ ਕਿਸਮ ਦਾ ਬੀਜ਼ ਉਪਲੱਬਧ ਕਰਵਾਉਣ, ਗੰਨੇ ਦੀ ਕਟਾਈ ਅਤੇ ਲੇਬਰ ਸਬੰਧੀ ਆਉਂਦੀਆਂ ਮੁਸਕਲਾਂ ਸ਼ਾਮਲ ਹਨ।
ਮੀਟਿੰਗ ਦੌਰਾਨ ਸ਼੍ਰੀ ਰੈਡੀ ਨੇ ਗੰਨੇ ਦੀ ਫਸਲ ਦੀ ਬਿਜਾਈ, ਕਟਾਈ ਅਤੇ ਸੰਭਾਲ ਵਿੱਚ ਆਧੁਨਿਕ ਤਕਤੀਕਾਂ ਅਪਣਾਉਣ ਨਾਲ ਗੰਨੇ ਦੇ ਝਾੜ ਅਤੇ ਖੰਡ ਦੀ ਮਾਤਰਾ ਵਿੱਚ ਵਾਧੇ ਲਈ ਪੇਸ਼ ਕੀਤੀਆਂ ਤਜਵੀਜਾਂ ਤੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਸਬੰਧੀ ਉਪਰਾਲੇ ਕਰਨ ਸਬੰਧੀ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਗੰਨਾ ਕਮਿਸ਼ਨਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਇਸ ਸਬੰਧੀ ਵਿਆਪਕ ਯੋਜਨਾ ਤਿਆਰ ਕਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਸਰਕਾਰ ਨੂੰ ਜਲਦੀ ਹੀ ਪੇਸ਼ ਕੀਤੀ ਜਾਵੇਗੀ।
ਮੀਟਿੰਗ ਵਿਚ ਖੰਡ ਉਦਯੋਗ ਦੇ ਕੌਮੀ ਪੱਧਰ ਦੇ ਮਾਹਰਾਂ ਤੋਂ ਇਲਾਵਾ, ਰਜਿਸਟਰਾਰ ਸਹਿਕਾਰੀ ਸਭਾਵਾਂ ਏ.ਐਸ.ਬੈਂਸ, ਵਿਸ਼ੇਸ਼ ਸਕੱਤਰ ਸਹਿਕਾਰਤਾ ਗਗਨਦੀਪ ਸਿੰਘ ਬਰਾੜ, ਐਮ.ਡੀ ਸ਼ੂਗਰਫੈਡ ਅਰੁਨ ਸੇਖੜੀ, ਗੰਨਾ ਕਮਿਸ਼ਨਰ ਜਸਵੰਤ ਸਿੰਘ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਿਰ ਅਤੇ ਵੱਖ-ਵੱਖ ਸਹਿਕਾਰੀ ਖੰਡ ਮਿੱਲਾਂ ਦੇ ਨੁਮਾਇਦੇ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article