PUNJABMAILUSA.COM

ਸਹੁਰਾ ਪਰਿਵਾਰ ਤੋਂ ਤੰਗ ਨੌਜਵਾਨ ਵੱਲੋਂ ਫੇਸਬੁੱਕ ‘ਤੇ ਲਾਈਵ ਖ਼ੁਦਕੁਸ਼ੀ

ਸਹੁਰਾ ਪਰਿਵਾਰ ਤੋਂ ਤੰਗ ਨੌਜਵਾਨ ਵੱਲੋਂ ਫੇਸਬੁੱਕ ‘ਤੇ ਲਾਈਵ ਖ਼ੁਦਕੁਸ਼ੀ

ਸਹੁਰਾ ਪਰਿਵਾਰ ਤੋਂ ਤੰਗ ਨੌਜਵਾਨ ਵੱਲੋਂ ਫੇਸਬੁੱਕ ‘ਤੇ ਲਾਈਵ ਖ਼ੁਦਕੁਸ਼ੀ
January 11
21:22 2018

ਕਾਹਨੂੰਵਾਨ, 11 ਜਨਵਰੀ (ਪੰਜਾਬ ਮੇਲ)- ਪਿੰਡ ਨਾਨੋਵਾਲ ਜੀਂਦੜ ਦੇ ਇੱਕ ਨੌਜਵਾਨ ਨੇ ਆਪਣੇ ਘਰ ਵਿੱਚ ਫੇਸਬੁੱਕ ’ਤੇ ਲਾਈਵ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ਅਤੇ ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਅੰਮ੍ਰਿਤਸਰ ਵਿਆਹਿਆ ਹੋਇਆ ਸੀ ਅਤੇ ਬੀਤੀ 4 ਜਨਵਰੀ ਨੂੰ ਉਸ ਦੇ ਘਰ ਪੁੱਤਰ ਨੇ ਜਨਮ ਲਿਆ ਸੀ।
ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਅਤੇ ਭੈਣ ਅੰਮ੍ਰਿਤ ਕੌਰ ਨੇ ਦੱਸਿਆ ਕਿ ਪਰਮਜੀਤ ਸਿੰਘ ਕਰਨਾਟਕਾ ਵਿੱਚ ਕਰੇਨ ਅਪਰੇਟਰ ਸੀ। ਉਸ ਦੇ ਸਹੁਰਾ ਪਰਿਵਾਰ ਅਤੇ ਪਤਨੀ ਵੱਲੋਂ ਘਰ ਵਿੱਚ ਅਕਸਰ ਕਲੇਸ਼ ਵਾਲਾ ਮਾਹੌਲ ਬਣਾਇਆ ਜਾਂਦਾ ਸੀ। ਪਰਮਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਬੱਚਾ ਪੈਦਾ ਹੋਣ ਵਾਲਾ ਸੀ ਤਾਂ ਉਸ ਦੇ ਮਾਪੇ ਉਸ ਨੂੰ ਆਪਣੇ ਨਾਲ ਲੈ ਕੇ ਗਏ ਹੋਏ ਸਨ। ਬੀਤੇ ਕੱਲ੍ਹ ਪਰਮਜੀਤ ਸਿੰਘ ਆਪਣੀ ਪਤਨੀ ਅਤੇ ਬੱਚੇ ਕੋਲੋਂ ਘਰ ਪਰਤਿਆ ਸੀ, ਪਰ ਰਾਤ ਕਰੀਬ 10 ਵਜੇ ਉਸ ਨੇ ਆਪਣੇ ਕਮਰੇ ’ਚ ਹੀ ਫੇਸਬੁੱਕ ’ਤੇ ਲਾਈਵ ਹੋ ਕੇ ਫਾਹਾ ਲੈ ਲਿਆ। ਇਸ ਤੋਂ ਪਹਿਲਾਂ ਉਸ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਲਾਈਵ ਹੁੰਦਿਆਂ ਕਿਹਾ ਕਿ ਸਹੁਰਾ ਪਰਿਵਾਰ ਅਤੇ ਪਤਨੀ ਵੱਲੋਂ ਪਾਏ ਜਾ ਰਹੇ ਮਾਨਸਿਕ ਦਬਾਅ ਕਾਰਨ ਉਹ ਆਪਣੀ ਜ਼ਿੰਦਗੀ ਖ਼ਤਮ ਕਰਨ ਦਾ ਫ਼ੈਸਲਾ ਲੈ ਰਿਹਾ ਹੈ। ਜਾਣਕਾਰੀ ਮਿਲਣ ’ਤੇ ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਰਾਤ ਸਮੇਂ ਹੀ ਐੱਸਐੱਚਓ ਸਰਬਜੀਤ ਸਿੰਘ ਮੌਕੇ ’ਤੇ ਪਹੁੰਚੇ ਤੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕੀਤੀ। ਮ੍ਰਿਤਕ ਦੇ ਪਿਤਾ ਨੇ ਆਪਣੀ ਸ਼ਿਕਾਇਤ ਵਿੱਚ ਪਰਮਜੀਤ ਸਿੰਘ ਦੀ ਮੌਤ ਲਈ ਆਪਣੀ ਨੂੰਹ ਬਲਜੀਤ ਕੌਰ ਅਤੇ ਕੁੜਮ ਉਪਕਾਰ ਸਿੰਘ ਤੇ ਕੁੜਮਣੀ ਪਰਮਜੀਤ ਕੌਰ ਨੂੰ ਜ਼ਿੰਮੇਵਾਰ ਦੱਸਿਆ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ ਮ੍ਰਿਤਕ ਦੀ ਪਤਨੀ, ਸਹੁਰਾ ਤੇ ਸੱਸ ਖ਼ਿਲਾਫ਼ ਥਾਣਾ ਭੈਣੀ ਖਾਂ ਵਿੱਚ ਧਾਰਾ 306 ਤੇ 34 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article