PUNJABMAILUSA.COM

ਸ਼ਹੀਦ ਭਗਤ ਸਿੰਘ ਦੀ ਮੌਤ ਦਾ ਕੇਸ ਲਾਹੌਰ ਹਾਈ ਕੋਰਟ ਦੇ ਵੱਡੇ ਬੈਂਚ ਦੇ ਹਵਾਲੇ

ਸ਼ਹੀਦ ਭਗਤ ਸਿੰਘ ਦੀ ਮੌਤ ਦਾ ਕੇਸ ਲਾਹੌਰ ਹਾਈ ਕੋਰਟ ਦੇ ਵੱਡੇ ਬੈਂਚ ਦੇ ਹਵਾਲੇ

ਸ਼ਹੀਦ ਭਗਤ ਸਿੰਘ ਦੀ ਮੌਤ ਦਾ ਕੇਸ ਲਾਹੌਰ ਹਾਈ ਕੋਰਟ ਦੇ ਵੱਡੇ ਬੈਂਚ ਦੇ ਹਵਾਲੇ
February 04
06:56 2016

bhagat-singh-240x300
ਇਸਲਾਮਾਬਾਦ, 3 ਫਰਵਰੀ (ਪੰਜਾਬ ਮੇਲ)-ਭਾਰਤੀ ਆਜ਼ਾਦੀ ਲਹਿਰ ਦੇ ਹੀਰੋ ਭਗਤ ਸਿੰਘ ਨੂੰ ਬ੍ਰਿਟਿਸ਼ ਪੁਲਿਸ ਅਫ਼ਸਰ ਦੀ ਮੌਤ ਦੇ ਕੇਸ ਵਿੱਚ ਬੇਕਸੂਰ ਸਾਬਤ ਕਰਨ ਲਈ ਦਾਇਰ ਅਰਜ਼ੀ ਉੱਤੇ ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਦੇ ਚੀਫ਼ ਜਸਟਿਸ ਖੁਦ ਸੁਣਵਾਈ ਕਰਨਗੇ। ਭਗਤ ਸਿੰਘ ਨੂੰ ਫ਼ਾਸੀ ਦਿੱਤੇ ਜਾਣ ਤੋਂ 85 ਸਾਲ ਮਗਰੋਂ ਦਾਇਰ ਹੋਈ ਇਸ ਪਟੀਸ਼ਨ ਉੱਤੇ ਸੁਣਵਾਈ ਕਰਨ ਲਈ ਹਾਈ ਕੋਰਟ ਰਾਜ਼ੀ ਹੋ ਗਈ ਹੈ।
ਪਹਿਲਾਂ ਇਸ ਕੇਸ ਦੀ ਸੁਣਵਾਈ ਤਿੰਨ ਮੈਂਬਰੀ ਬੈਂਚ ਨੇ ਕਰਨੀ ਸੀ, ਪਰ ਦੋ ਮੈਂਬਰੀ ਬੈਂਚ ਹੀ ਇਸ ਉੱਤੇ ਸੁਣਵਾਈ ਕਰ ਰਿਹਾ ਸੀ। ਹੁਣ ਇਹ ਕੇਸ ਲਾਹੌਰ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਰੈਫਰ ਕਰ ਦਿੱਤਾ ਗਿਆ ਹੈ। ਲਾਹੌਰ ਹਾਈ ਕੋਰਟ ਦੇ ਚੀਫ਼ ਜਸਟਿਸ ਇਜਾਜੁਲ ਅਹਿਸਾਨ ਨੇ ਜਸਟਿਸ ਖਾਲਿਦ ਮਹਿਮੂਦ ਖਾਨ ਦੀ ਪ੍ਰਧਾਨਗੀ ਵਿੱਚ ਇਕ ਡਵੀਜਨ ਬੈਂਚ ਦਾ ਗਠਨ ਕੀਤਾ ਹੈ। ਇਸ ਪਟੀਸ਼ਨ ਉੱਤੇ ਆਖਰੀ ਵਾਰ ਸੁਣਵਾਈ ਮਈ 2013 ਵਿੱਚ ਜਸਟਿਸ ਸੁਜਾਤ ਅਲੀ ਖਾਨ ਨੇ ਕੀਤੀ ਸੀ ਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਚੀਫ ਜਸਟਿਸ ਦੇ ਕੋਲ ਭੇਜ ਦਿੱਤਾ ਸੀ।
ਭਗਤ ਸਿੰਘ ਮੈਮੋਰੀਅਲ ਫਾਊਡੇਸ਼ਨ ਦੇ ਮੁਖੀ ਅਤੇ ਵਕੀਲ ਇਤਿਆਜ਼ ਰਾਸ਼ਿਦ ਕੁਰੈਸ਼ੀ ਨੇ ਪਿਛਲੇ ਨਵੰਬਰ ਵਿੱਚ ਲਾਹੌਰ ਹਾਈ ਕੋਰਟ ਵਿੱਚ ਸੁਣਵਾਈ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕੁਰੈਸ਼ੀ ਨੇ ਕਿਹਾ ਸੀ ਕਿ ਭਗਤ ਸਿੰਘ ਆਜ਼ਾਦੀ ਸੰਗਰਾਮੀਆ ਸੀ ਅਤੇ ਉਸ ਨੇ ਅਣਵੰਡੇ ਭਾਰਤ ਦੇ ਲਈ ਜੰਗ ਲੜੀ ਸੀ। ਬ੍ਰਿਟਿਸ਼ ਪੁਲਿਸ ਅਫ਼ਸਰ ਜਾਨ ਪੀ ਸਾਂਡਰਸ ਦੇ ਕਤਲ ਦੇ ਦੋਸ਼ ਵਿੱਚ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੇ ਖਿਲਾਫ਼ ਕੇਸ ਦਰਜ਼ ਕੀਤਾ ਗਿਆ ਸੀ। ਬ੍ਰਿਟਿਸ਼ ਸ਼ਾਸਨ ਸਮੇਂ ਭਗਤ ਸਿੰਘ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਤੇ 23 ਮਾਰਚ 1931 ਨੂੰ 23 ਸਾਲ ਦੀ ਉਮਰ ਵਿੱਚ ਭਗਤ ਸਿੰਘ ਨੂੰ ਸਰਕਾਰ ਦੇ ਵਿਰੁੱਧ ਸਾਜਿਸ਼ ਰਚਣ ਦੇ ਦੋਸ਼ ਵਿੱਚ ਫ਼ਾਸੀ ਉੱਤੇ ਲਟਕਾ ਦਿੱਤਾ ਗਿਆ ਸੀ। ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਨੂੰ ਪਹਿਲਾਂ ਸਾਰੀ ਉਮਰ ਦੀ ਕੈਦ ਹੋਈ ਸੀ ਤੇ ਬਾਅਦ ਵਿੱਚ ਕਿਸੇ ਹੋਰ ਝੂਠੇ ਮਾਮਲੇ ਵਿੱਚ ਉਨ੍ਹਾਂ ਨੂੰ ਫ਼ਾਸੀ ਦੇ ਦਿੱਤੀ ਗਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article