PUNJABMAILUSA.COM

ਸ਼੍ਰੋਮਣੀ ਕਮੇਟੀ ਦੀ ‘ਸੇਵਾ’ ਲਈ ਇਸ ਵਾਰ ਕਿਸ ਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ?

ਸ਼੍ਰੋਮਣੀ ਕਮੇਟੀ ਦੀ ‘ਸੇਵਾ’ ਲਈ ਇਸ ਵਾਰ ਕਿਸ ਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ?

ਸ਼੍ਰੋਮਣੀ ਕਮੇਟੀ ਦੀ ‘ਸੇਵਾ’ ਲਈ ਇਸ ਵਾਰ ਕਿਸ ਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ?
November 27
08:11 2017

ਅੰਮਿ੍ਤਸਰ, 27 ਨਵੰਬਰ (ਪੰਜਾਬ ਮੇਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 42ਵੇਂ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਦੀ ਤਰੀਕ ਜਿਉਂ-ਜਿਉਂ ਨੇੜੇ ਆਉਂਦੀ ਜਾ ਰਹੀ ਹੈ, ਤਿਉਂ ਤਿਉਂ ਮੌਜੂਦਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਇਸ ਦੀ ‘ਸੇਵਾ’ ਦੇ ਚਾਹਵਾਨ ਸਮਝੇ ਜਾਂਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੇ ਦਿਲਾਂ ਦੀਆਂ ਧੜਕਣਾ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਹ ਇਜਲਾਸ ਜੋ 29 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋ ਰਿਹਾ ਹੈ, ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਲੋਂ ਪ੍ਰਧਾਨ ਤੋਂ ਇਲਾਵਾ ਹੋਰ ਅਹੁਦੇਦਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ। ਇਹ ਇਜਲਾਸ ਮੌਜੂਦਾ ਪ੍ਰਧਾਨ ਦੀ ਸਲਾਨਾ ਕਾਰਗੁਜ਼ਾਰੀ ਦਾ ਇਕ ਤਰ੍ਹਾਂ ਨਾਲ ਨਤੀਜਾ ਸਾਬਤ ਹੋਵੇਗਾ। ਕੁਝ ਦਹਾਕਿਆਂ ਤੋਂ ਅਕਾਲੀ ਦਲ ਬਾਦਲ ਨਾਲ ਸਬੰਧਿਤ ਮੈਂਬਰਾਂ ਵਲੋਂ ਚੋਣ ਤੋਂ ਪਹਿਲਾਂ ਹੀ ਸਰਬਸੰਮਤੀ ਨਾਲ ਪ੍ਰਧਾਨ ਤੇ ਹੋਰ ਅਹੁਦੇਦਾਰ ਚੁਣਨ ਦੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਾਪ ਦਿੱਤੇ ਜਾਂਦੇ ਰਹੇ ਹਨ ਤੇ ਉਸ ਵਲੋਂ ਹੀ ਆਪਣੀ ਪਸੰਦ ‘ਤੇ ਖ਼ਰੇ ਉਤਰਦੇ ਸ਼ੋ੍ਰਮਣੀ ਕਮੇਟੀ ਮੈਂਬਰ ਨੂੰ ਇਹ ਸੇਵਾ ਸੌਾਪੀ ਜਾਂਦੀ ਰਹੀ ਹੈ। ਸਾਲ 1999 ‘ਚ ਅਕਾਲੀ ਦਲ ਤੋਂ ਬਾਗੀ ਹੋ ਕੇ ਜਥੇ: ਗੁਰਚਰਨ ਸਿੰਘ ਟੌਹੜਾ, ਜਿਨ੍ਹਾਂ ਨੇ ਅਕਾਲੀ ਦਲ ਬਾਦਲ ਵਲੋਂ ਉਮੀਦਵਾਰ ਬੀਬੀ ਜਗੀਰ ਕੌਰ ਖਿਲਾਫ਼ ਚੋਣ ਲੜੀ ਸੀ ਤੇ ਜਿਸ ‘ਚ ਜਥੇ: ਟੌਹੜਾ ਦੀ ਹਾਰ ਹੋਈ ਸੀ, ਨੂੰ ਛੱਡ ਕੇ ਬਹੁਤੀ ਵਾਰ ਕੁਝ ਮੈਂਬਰਾਂ ਦੇ ਵਿਰੋਧ ਨੂੰ ਛੱਡ ਕੇ ਸਰਬਸੰਮਤੀ ਨਾਲ ਹੀ ਪ੍ਰਧਾਨ ਬਣਦੇ ਆ ਰਹੇ ਹਨ। ਦੂਜੇ ਪਾਸੇ ਅੱਜ-ਕੱਲ ਵਿਰੋਧੀ ਧਿਰ ਦੇੇ ਨੇਤਾ ਵਜੋਂ ਜਾਣੇ ਜਾਂਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਵਲੋਂ ਇਸ ਵਾਰ ਆਪਣੇ ਸਮਰਥਕ ਮੈਂਬਰਾਂ ਦਾ ਪ੍ਰਭਾਵ ਦਿਖਾਉਣ ਲਈ ਵਿੱਢੀ ਹੋਈ ਮੁਹਿੰਮ ਤੋਂ ਬਾਅਦ ਅਕਾਲੀ ਦਲ ਨੂੰ ਵੀ ਆਪਣੇ ਨਾਰਾਜ਼ ਚੱਲ ਰਹੇ ਮੈਂਬਰਾਂ ਦੀਆਂ ਸ਼ਿਕਾਇਤਾ ਸੁਣਨ ਅਤੇ ਵਿਚਾਰ ਜਾਨਣ ਲਈ ਵਿਸ਼ੇਸ਼ ਇਕੱਤਰਤਾਵਾਂ ਬੁਲਾਉਣ ਲਈ ਮਜ਼ਬੂਰ ਹੋਣਾ ਪਿਆ ਹੈ। ਸਮਝਿਆ ਜਾਂਦਾ ਹੈ ਕਿ ਭੌਰ ਤੇ ਉਨ੍ਹਾਂ ਦੇ ਸਮਰਥਕ, ਇਜਲਾਸ ਮੌਕੇ ਅਕਾਲੀ ਦਲ ਦੀ ਸਰਬਸੰਮਤੀ ਦਾ ਵਿਰੋਧ ਕਰਦਿਆਂ ਮੁਕਾਬਲੇ ‘ਤੇ ਆਪਣਾ ਉਮੀਦਵਾਰ ਖੜਾ ਕਰਕੇ ਬਾਕਾਇਦਾ ਵੋਟਾਂ ਪੁਆਏ ਜਾਣ ਦੀ ਮੰਗ ਕਰਨਗੇ। ਭਾਵੇਂ ਕਿ ਮੈਂਬਰਾਂ ਦੀਆਂ ਨਾਰਾਜ਼ਗੀਆਂ ਦੇ ਬਾਵਜੂਦ ਪ੍ਰਧਾਨ ਬਾਦਲ ਦਲ ਦੇ ਉਮੀਦਵਾਰ ਦਾ ਹੀ ਚੁਣਿਆਂ ਜਾਣਾ ਤੈਅ ਹੈ, ਪਰ ਭੌਰ ਦੇ ਦਬਾਅ ਗਰੁੱਪ ਦੀ ਹਵਾ ਨੇ ਅਜੇ ਤੱਕ ਮੌਜੂਦਾ ਕਮੇਟੀ ਪ੍ਰਧਾਨ ਸਮੇਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਨੀਂਦ ਜ਼ਰੂਰ ਉਡਾਈ ਹੋਈ ਹੈ। ਇਹ ਦਬਾਅ ਗਰੁੱਪ ਇਸ ਵਾਰ ਨਵੀਂ ਬਣਨ ਵਾਲੀ ਕਾਰਜਕਾਰਨੀ ਵਿਚ ਆਪਣੇ ਵੱਧ ਤੋਂ ਵੱਧ ਮੈਂਬਰ ਸ਼ਾਮਿਲ ਕਰਨ ਲਈ ਹਾਊਸ ‘ਤੇ ਦਬਾਅ ਬਣਾ ਸਕਦਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ-ਇਕ ਸ਼੍ਰੋਮਣੀ ਕਮੇਟੀ ਮੈਂਬਰ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਉਨ੍ਹਾਂ ਦੇ ਵਿਚਾਰ ਵੀ ਜਾਣੇ ਸਨ। ਮੌਜੂਦਾ ਪ੍ਰਧਾਨ ਪ੍ਰੋ: ਬਡੂੰਗਰ, ਜੋ ਕਿ ਪੜੇ-ਲਿਖੇ, ਦੂਰਅੰਦੇਸ਼ ਅਤੇ ਪਾਰਟੀ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ਵਾਸ਼ ਪਾਤਰ ਸਮਝੇ ਜਾਂਦੇ ਸਿੱਖ ਆਗੂ ਹਨ ਅਤੇ ਪਹਿਲਾਂ ਵੀ ਇਸ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ, ਵਲੋਂ ਭਾਵੇਂ ਇਸ ਵਾਰ ਇਸ ਸਿੱਖ ਸੰਸਥਾ ਲਈ ਕਈ ਨਵੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ। ਉਨ੍ਹਾਂ ਕਰਮਚਾਰੀਆਂ ਦੇ ਸੰਗਤ ਪ੍ਰਤੀ ਵਿਵਹਾਰ ਅਤੇ ਕਾਰਗੁਜ਼ਾਰੀ ਨੂੰ ਹੋਰ ਨਿਖਾਰਣ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ, ਮਹਾਨ ਸਿੱਖ ਸ਼ਖਸੀਅਤਾਂ ਦੇ ਦਿਹਾੜੇ ਮਨਾਉਣੇ ਸ਼ੁਰੂ ਕਰਨ, ਗੁਰਮਤਿ ਸਿੱਖਿਆ ਕੈਂਪ, ਧਰਮ ਪ੍ਰਚਾਰ ਲਹਿਰ ਨੂੰ ਮੁੜ ਸ਼ੁਰੂ ਕਰਨ ਅਤੇ ਯਾਤਰੀ ਸਰਾਵਾਂ ਨੂੰ ਆਨਲਾਈਨ ਕਰਨ ਵਰਗੇ ਕਈ ਕਾਰਜ ਅਰੰਭੇ ਹਨ, ਪਰ ਉਨ੍ਹਾਂ ਦੇ ਵਿਰੋਧੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਰਹਿਨੁਮਾਈ ‘ਚ ਉਨ੍ਹਾਂ ਦੇ ਚਹੇਤੇ ਅਧਿਕਾਰੀਆਂ ਵਲੋਂ ਬਦਲੇ ਦੀ ਰਾਜਨੀਤੀ ਕੀਤੇ ਜਾਣ ਸਮੇਤ ਉਨ੍ਹਾਂ ਦੇ ਨਾਨਕਸ਼ਾਹੀ ਕੈਲੰਡਰ ਵਿਵਾਦ ਨੂੰ ਹੱਲ ਕਰਨ ਲਈ ਕੋਈ ਉਪਰਾਲਾ ਨਾ ਕਰਨ, ਗੁ: ਗਿਆਨ ਗੋਦੜੀ ਦੀ ਪ੍ਰਾਪਤੀ ਸਬੰਧੀ ਆਰੰਭੀ ਮਹਿੰਮ ਨੂੰ ਠੰਢੇ ਬਸਤੇ ‘ਚ ਪਾਉਣ ਅਤੇ ਮੁੜ ਆਰੰਭੀ ਧਰਮ ਪ੍ਰਚਾਰ ਲਹਿਰ ਦੌਰਾਨ ਸਕੂਲੀ ਬੱਚਿਆਂ ਨੂੰ ਛੱਡ ਕੇ ਆਮ ਸੰਗਤ ਨੂੰ ਇਸ ਲਹਿਰ ਨਾਲ ਨਾ ਜੋੜੇ ਜਾਣ ਕਾਰਨ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਨਾ ਆਉਣ, ਉਨ੍ਹਾਂ ਦੇ ਕਾਰਜਕਾਲ ਸਮੇਂ ਸ਼੍ਰੋਮਣੀ ਕਮੇਟੀ ਤੇ ਸਬੰਧਿਤ ਵਿਦਿਅਕ ਅਦਾਰਿਆਂ ‘ਚ ਥੋਕ ‘ਚ ਹੋਈ ਮੁਲਾਜ਼ਮਾਂ ਦੀ ਭਰਤੀ ਅਤੇ ਗੁਰਦੁਆਰਾ ਐਕਟ ਅਤੇ ਅਕਾਦਮਿਕ ਯੋਗਤਾਵਾਂ ਪੂਰੀਆਂ ਨਾ ਕਰਦੇ ਚਹੇਤੇ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ ਦੇ ਗੱਫ਼ਿਆਂ ਕਾਰਨ ਉਨ੍ਹਾਂ ਨੂੰ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਤ ਲਈ ਕੋਈ ਨਵੀਂੇ ਸਰਾਂ ਵੀ ਨਹੀਂ ਬਣਾਈ। ਪਰ ਦੂਜੇ ਪਾਸੇ ਉਨ੍ਹਾਂ ਦੀ ਵਿਦਵਤਾ ਤੇ ਦੂਰਅੰਦੇਸ਼ੀ ਨੂੰ ਦੇਖਦਿਆਂ ਇਸ ਸੰਸਥਾ ਦੀ ਸੇਵਾ ਇਕ ਵਾਰ ਫਿਰ ਉਨ੍ਹਾਂ ਨੂੰ ਮਿਲਦੀ ਹੈ ਜਾਂ ਨਹੀਂ ਇਸ ਬਾਰੇ ਹਾਲੇ ਸ. ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ਼ਾਇਦ ਹੀ ਕਿਸੇ ਨੂੰ ਕੁਝ ਪਤਾ ਹੋਵੇ। ਅਕਾਲੀ ਦਲ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਇਕ ਹੋਰ ਇਕੱਤਰਤਾ 28 ਨਵੰਬਰ ਦੀ ਸ਼ਾਮ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਏ ਜਾਣ ਦੀ ਵੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article