PUNJABMAILUSA.COM

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

 Breaking News

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ
October 09
10:25 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ : 916-320-9444
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਜਿੱਥੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਦੇ ਪਹਿਲੇ ਪੰਦਰਵਾੜੇ ਵਿਚਕਾਰ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣੇ ਹਨ ਅਤੇ ਉਥੇ ਇਨ੍ਹਾਂ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਸੁਲਤਾਨਪੁਰ ਲੋਧੀ ਵਿਖੇ ਪਹਿਲੀ ਨਵੰਬਰ ਤੋਂ ਹੀ ਸਮਾਗਮ ਆਰੰਭ ਹੋ ਜਾਣੇ ਹਨ। ਪਰ ਮੁੱਖ ਸਮਾਗਮ 12 ਨਵੰਬਰ ਨੂੰ ਹੋਵੇਗਾ। 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਰਾਜਸੀ ਹਸਤੀਆਂ ਦੇ ਪੁੱਜਣ ਦੀ ਉਮੀਦ ਹੈ। ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ, ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਨਵਿਆਇਆ ਜਾ ਰਿਹਾ ਹੈ, ਨਵਾਂ ਰੇਲਵੇ ਸਟੇਸ਼ਨ ਉਸਾਰਿਆ ਜਾ ਰਿਹਾ ਹੈ ਅਤੇ ਬੱਸ ਸਟੈਂਡ ਵੀ ਨਵਾਂ ਬਣ ਰਿਹਾ ਹੈ। ਇਸੇ ਤਰ੍ਹਾਂ ਸਫਾਈ ਅਤੇ ਉਸਾਰੀ ਦੇ ਕੰਮ ਵੀ ਤੇਜ਼ੀ ਨਾਲ ਚੱਲ ਰਹੇ ਹਨ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਵਾਤਾਵਰਣ ਦੀ ਸ਼ੁੱਧਤਾ ਲਈ ਦਰੱਖਤ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਹੋਈ ਹੈ। ਇਸ ਸਮੇਂ ਦੌਰਾਨ ਸੰਗਤਾਂ ਦੀ ਰਿਹਾਇਸ਼ ਲਈ ਪੰਜਾਬ ਸਰਕਾਰ ਵੱਲੋਂ ਟੈਂਟ ਸਿਟੀ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼, ਲੰਗਰਾਂ ਅਤੇ ਇਥੇ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਦਿੱਖ ਨੂੰ ਸੰਵਾਰਨ ਅਤੇ ਉਚਿਆਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਸਿੱਖ ਧਰਮ ਨਾਲ ਸੰਬੰਧਤ ਬਹੁਤ ਸਾਰੀਆਂ ਧਾਰਮਿਕ ਸ਼ਖਸੀਅਤਾਂ ਵੱਲੋਂ ਸੰਗਤਾਂ ਨੂੰ ਲੰਗਰ ਛਕਾਉਣ ਲਈ ਵਿਆਪਕ ਪੱਧਰ ਉੱਤੇ ਤਿਆਰੀਆਂ ਆਰੰਭ ਹੋ ਗਈਆਂ ਹਨ। ਹੁਣ ਤੱਕ ਪਤਾ ਲੱਗਾ ਹੈ ਕਿ ਸੁਲਤਾਨਪੁਰ ਲੋਧੀ ਅਤੇ ਆਲੇ-ਦੁਆਲੇ ਦੇ ਖੇਤਰ ਵਿਚ 37 ਦੇ ਕਰੀਬ ਲੰਗਰ ਲਗਾਏ ਜਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਲੰਗਰਾਂ ਵਿਚ 1 ਕਰੋੜ ਤੋਂ ਵਧੇਰੇ ਸੰਗਤ ਨੂੰ ਲੰਗਰ ਛਕਾਏ ਜਾਣ ਦੀ ਵਿਵਸਥਾ ਹੋਵੇਗੀ। ਇਨ੍ਹਾਂ ਲੰਗਰਾਂ ਲਈ 37 ਥਾਵਾਂ ਉਪਰ 100 ਏਕੜ ਤੋਂ ਵਧੇਰੇ ਜ਼ਮੀਨ ਦਾ ਪ੍ਰਬੰਧ ਕੀਤਾ ਗਿਆ ਹੈ। ਅਜਿਹੇ ਲੰਗਰ 1 ਨਵੰਬਰ ਤੋਂ ਸ਼ੁਰੂ ਹੋ ਜਾਣਗੇ ਅਤੇ 16 ਨਵੰਬਰ ਤੱਕ ਜਾਰੀ ਰਹਿਣਗੇ। ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨਾਲ ਸੰਬੰਧਤ ਕਈ ਸਮਾਗਮ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਵੀ ਕਰਵਾਏ ਜਾਣੇ ਹਨ। ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸ਼ਾਨਾਂਮੱਤਾ ਬਣਾਉਣ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦੀਆਂ ਯਾਦਗਾਰੀ ਰਸਮਾਂ ਵੀ ਇਨ੍ਹਾਂ ਦਿਨਾਂ ਵਿਚ ਹੀ ਹੋਣੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ 8 ਅਤੇ 9 ਤਰੀਕ ਨੂੰ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਆਪੋ-ਆਪਣੇ ਪਾਸੇ ਲਾਂਘਾ ਖੋਲ੍ਹਣ ਦਾ ਉਦਘਾਟਨ ਕਰਨਗੇ। ਉਸ ਦਿਨ ਵੀ ਦੋਵੇਂ ਪਾਸੀਂ ਵੱਡੇ ਸਮਾਗਮ ਕਰਵਾਏ ਜਾਣੇ ਹਨ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੀ 12 ਨਵੰਬਰ ਨੂੰ ਹੀ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਲਈ ਵੀ ਵੱਡੇ ਪੱਧਰ ਉੱਤੇ ਤਿਆਰੀਆਂ ਜਾਰੀ ਹਨ। ਜਿੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬਾਬਾ ਨਾਨਕ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕੀਤਾ ਹੈ, ਉਥੇ ਨਨਕਾਣਾ ਸਾਹਿਬ ਨੂੰ ਵੀ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਦੇ ਹਾਜ਼ਰ ਹੋਣ ਦੀ ਉਮੀਦ ਹੈ। ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਵਾਲੇ ਪਾਸੇ ਚਾਰ ਮਾਰਗੀ ਸੜਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਗੁਰਦੁਆਰਾ ਸਾਹਿਬ ਨੂੰ ਨਵਾਂ ਨਕੋਰ ਦਿਖਾਈ ਦੇਣ ਲਈ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੁਆਲੇ ਵਿਰਾਸਤੀ ਮਾਹੌਲ ਉਸਾਰਨ ਲਈ ਬਾਬੇ ਨਾਨਕ ਵੇਲੇ ਦੇ ਖੇਤਾਂ ਅਤੇ ਬਾਗ ਵੀ ਵਿਕਸਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਭਾਰਤ ਵਾਲੇ ਪਾਸੇ ਇੰਮੀਗ੍ਰੇਸ਼ਨ ਚੈੱਕ ਪੋਸਟ 500 ਕਰੋੜ ਦੀ ਲਾਗਤ ਨਾਲ ਤਿਆਰ ਹੋ ਚੁੱਕੀ ਹੈ। ਚਾਰ ਮਾਰਗੀ ਸੜਕਾਂ ਅਤੇ ਸੰਗਤ ਦੇ ਬੈਠਣ ਅਤੇ ਹੋਰ ਸਹੂਲਤਾਂ ਦੀ ਉਸਾਰੀ ਦਾ ਕੰਮ ਵੀ ਮੁਕੰਮਲ ਹੋਣ ਨੇੜੇ ਹਨ।
ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਸੰਬੰਧੀ ਦੇਸ਼-ਵਿਦੇਸ਼ ਵਿਚ ਹੋਰਨੀਂ ਥਾਈਂ ਵੀ ਸਮਾਗਮ ਕੀਤੇ ਜਾ ਰਹੇ ਹਨ ਅਤੇ ਅਗਲਾ ਇਕ ਵਰ੍ਹਾ ਜਾਰੀ ਰਹਿਣਗੇ। ਸ਼ੁਰੂ ਵਿਚ ਵਿਦੇਸ਼ਾਂ ਤੋਂ ਭਾਰਤ ਅਤੇ ਪਾਕਿਤਸਾਨ ਵਿਖੇ ਹੋਣ ਵਾਲੇ ਸਮਾਗਮ ਵਿਚ ਪੁੱਜਣ ਲਈ ਸਿੱਖ ਸੰਗਤ ਅੰਦਰ ਬੜਾ ਉਤਸ਼ਾਹ ਅਤੇ ਗਰਮਜ਼ੋਸ਼ੀ ਪਾਈ ਜਾ ਰਹੀ ਸੀ। ਪਰ ਜੰਮੂ-ਕਸ਼ਮੀਰ ਵਿਚ ਧਾਰਾ 370 ਤੋੜੇ ਜਾਣ ਬਾਅਦ ਦੋਵਾਂ ਮੁਲਕਾਂ ਵਿਚਕਾਰ ਤਣਾਅ ਵਾਲਾ ਮਾਹੌਲ ਬਣਨ ਕਰਕੇ ਸੰਗਤਾਂ ਦਾ ਜੋਸ਼ ਮੱਠਾ ਪਿਆ ਨਜ਼ਰ ਆ ਰਿਹਾ ਹੈ। ਪ੍ਰਵਾਸੀ ਪੰਜਾਬੀਆਂ ਵਿਚ ਜਿੱਥੇ ਪਹਿਲਾਂ ਨਨਕਾਣਾ ਸਾਹਿਬ ਜਾਣ ਲਈ ਬੜੀ ਵੱਡੀ ਦਿਲਚਸਪੀ ਦਿਖਾਈ ਜਾ ਰਹੀ ਸੀ, ਹੁਣ ਇਹ ਘੱਟ ਗਈ ਨਜ਼ਰ ਆ ਰਹੀ ਹੈ। ਬਹੁਤ ਸਾਰੇ ਪ੍ਰਵਾਸੀ ਪੰਜਾਬੀ ਇਸ ਗੱਲ ਦਾ ਖਦਸ਼ਾ ਜ਼ਾਹਿਰ ਕਰ ਰਹੇ ਹਨ ਕਿ ਦੋਵਾਂ ਦੇਸ਼ਾਂ ਦੇ ਤਲਖ਼ ਰਵੱਈਏ ਦਾ ਕਿਤੇ ਉਹ ਹੀ ਸ਼ਿਕਾਰ ਨਾ ਹੋ ਜਾਣ। ਉਂਝ ਵੀ ਦੇਖਿਆ ਜਾਵੇ, ਤਾਂ ਜਿਸ ਤਰ੍ਹਾਂ ਦਾ ਉਤਸ਼ਾਹ ਅਤੇ ਜੋਸ਼ 1999 ਦੇ 300 ਸਾਲਾ ਖਾਲਸਾ ਸਥਾਪਨਾ ਸਮਾਗਮਾਂ ਲਈ ਸੀ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਪਰਿਵਾਰਾਂ ਸਮੇਤ ਸਿੱਖ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਏ ਸਨ, ਉਸ ਤਰ੍ਹਾਂ ਦੀ ਹਾਲਤ ਇਸ ਵੇਲੇ ਨਜ਼ਰ ਨਹੀਂ ਆ ਰਹੀ। ਜਿੱਥੇ ਪਾਕਿਸਤਾਨ ਵਿਚ ਹੋਣ ਵਾਲੇ ਸਮਾਗਮ ਵਿਚ ਜਾਣ ਤੋਂ ਪ੍ਰਵਾਸੀ ਪੰਜਾਬੀ ਦੋਵਾਂ ਦੇਸ਼ਾਂ ਦਰਮਿਆਨ ਆਈ ਤਲਖੀ ਕਾਰਨ ਸੰਕੋਚ ਕਰਨ ਲੱਗੇ ਹਨ, ਉਥੇ ਪੰਜਾਬ ਅੰਦਰ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਿਚਕਾਰ ਪਿਆ ਰੇੜਕਾ ਵੀ ਵੱਡਾ ਕਾਰਨ ਬਣ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੀ ਸਾਂਝੀ ਸਟੇਜ ਲੱਗਣ ਬਾਰੇ ਅਜੇ ਵੀ ਬੇਯਕੀਨੀ ਬਣੀ ਹੋਈ ਹੈ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਦੀ ਹਦਾਇਤ ਕੀਤੀ ਸੀ। ਪਰ ਲੱਗਦਾ ਹੈ ਕਿ ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ਦੋਵਾਂ ਵੱਲੋਂ ਸਿਆਸੀ ਹਿੱਤ ਅੱਗੇ ਰੱਖਣ ਕਾਰਨ ਸਾਂਝਾ ਸਮਾਗਮ ਕਰਨ ‘ਚ ਅੜਿੱਕਾ ਬਣਦਾ ਜਾ ਰਿਹਾ ਹੈ। ਇਸ ਵੇਲੇ ਕੈਪਟਨ ਸਰਕਾਰ 12 ਨਵੰਬਰ ਦਾ ਵੱਡਾ ਸਮਾਗਮ ਆਪਣੀ ਅਗਵਾਈ ਵਿਚ ਟੈਂਟ ਸਿਟੀ ਵਿਖੇ ਲਗਾਏ ਜਾ ਰਹੇ ਪੰਡਾਲ ਵਿਚ ਮਨਾਉਣ ਲਈ ਬਜ਼ਿੱਦ ਹੈ। ਸਰਕਾਰ ਦੇ ਆਗੂਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਅਕਾਲੀ ਦਲ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ। ਇਸ ਕਰਕੇ ਇਨ੍ਹਾਂ ਸਮਾਗਮਾਂ ਦੀ ਅਗਵਾਈ ਕਰਨ ਦਾ ਅਧਿਕਾਰ ਅਕਾਲੀ ਦਲ ਨੂੰ ਨਹੀਂ ਦਿੱਤਾ ਜਾ ਸਕਦਾ। ਉਹ ਕਹਿ ਰਹੇ ਹਨ ਕਿ ਸਾਰੇ ਪ੍ਰਬੰਧ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਤਾਂ ਵੱਡੇ ਸਮਾਗਮ ਦੀ ਕਮਾਨ ਵੀ ਸਰਕਾਰ ਹੱਥ ਹੀ ਰਹਿਣੀ ਚਾਹੀਦੀ ਹੈ ਅਤੇ ਸ਼੍ਰੋਮਣੀ ਕਮੇਟੀ ਗੁਰਦੁਆਰੇ ਅੰਦਰ ਹੋਣ ਵਾਲੇ ਸਮਾਗਮਾਂ ਦੀ ਅਗਵਾਈ ਕਰੇ, ਜਦਕਿ ਅਕਾਲੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖਾਂ ਦਾ ਵੱਡਾ ਧਾਰਮਿਕ ਸਮਾਗਮ ਹੋਵੇਗਾ। ਇਸ ਲਈ ਇਸ ਦੀ ਅਗਵਾਈ ਕਰਨ ਦਾ ਹੱਕ ਸ਼੍ਰੋਮਣੀ ਕਮੇਟੀ ਨੂੰ ਹੀ ਹੋਣਾ ਚਾਹੀਦਾ ਹੈ। ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਦਰਮਿਆਨ ਤਕਰਾਰ ਭਰੀ ਬਿਆਨਬਾਜ਼ੀ ਵੀ ਹੋ ਰਹੀ ਹੈ। ਪਰ ਦੱਸਦੇ ਹਨ ਕਿ ਕੁੱਝ ਮੋਹਤਬਰ ਧਿਰਾਂ ਵੱਲੋਂ ਸਾਂਝਾ ਸਮਾਗਮ ਕਰਨ ਲਈ ਵਿਚਕਾਰਲਾ ਰਸਤਾ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ।
ਸਾਡਾ ਵੀ ਮੰਨਣਾ ਹੈ ਕਿ ਬਾਬੇ ਨਾਨਕ ਨੇ ਸਮੁੱਚੀ ਲੋਕਾਈ ਨੂੰ ਇਕ ਜੋਤ ਹੋਣ ਦਾ ਸੰਕਲਪ ਪੇਸ਼ ਕੀਤਾ ਸੀ ਅਤੇ ਉਹ ਹਮੇਸ਼ਾ ਸਮੁੱਚੀ ਮਾਨਵਤਾ ਦੇ ਭਲੇ ਦੀ ਗੱਲ ਕਰਦੇ ਰਹੇ ਹਨ। ਇਸ ਕਰਕੇ ਅਜਿਹੇ ਮਹਾਨ ਆਗੂ ਦਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਸਿਆਸੀ ਆਧਾਰ ਉੱਤੇ ਵੰਡੀਆਂ ਪਾਉਣ ਦਾ ਕਿਸੇ ਨੂੰ ਹੱਕ ਨਹੀਂ ਹੋਣਾ ਚਾਹੀਦਾ, ਸਗੋਂ ਇਹ ਸਮਾਗਮ ਸਾਂਝੇ ਤੌਰ ‘ਤੇ ਸਿਆਸਤ ਨੂੰ ਪਾਸੇ ਰੱਖ ਕੇ ਸਿਰਫ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨੂੰ ਅੱਗੇ ਵਧਾਉਣ ਦੇ ਮੰਤਵ ਨਾਲ ਕੀਤਾ ਜਾਣਾ ਚਾਹੀਦਾ ਹੈ। ਜੇਕਰ ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਉਪਰ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੀਆਂ ਸਟੇਜਾਂ ਵੱਖ-ਵੱਖ ਲੱਗਦੀਆਂ ਹਨ, ਤਾਂ ਇਸ ਨਾਲ ਸਾਂਝੀਵਾਲਤਾ ਦੇ ਸੰਦੇਸ਼ ਨੂੰ ਭਾਰੀ ਸੱਟ ਵੱਜੇਗੀ। ਇਸ ਨਾਲ ਨਾ ਸਿਰਫ ਸਿੱਖ ਸੰਗਤ ਦੇ ਉਤਸ਼ਾਹ ਨੂੰ ਹੀ ਸੱਟ ਵੱਜੇਗੀ, ਸਗੋਂ ਬਾਹਰਲੀ ਦੁਨੀਆਂ ਵਿਚ ਵੀ ਸਿੱਖ ਸਮਾਜ ਦਾ ਅਕਸ ਚੰਗਾ ਨਹੀਂ ਬਣੇਗਾ। ਸੋ ਸਾਡੀ ਸਮੂਹ ਸਿੱਖ ਦਾਨਿਸ਼ਵਰ ਸ਼ਖਸੀਅਤਾਂ ਨੂੰ ਵੀ ਇਹ ਸਨਿਮਰ ਬੇਨਤੀ ਹੈ ਕਿ ਉਹ ਇਨ੍ਹਾਂ ਸਮਾਗਮਾਂ ਨੂੰ ਸਾਂਝੀਵਾਲਤਾ ਦੀ ਭਾਵਨਾ ‘ਚ ਕਰਵਾਉਣ ਲਈ ਅੱਗੇ ਆਉਣ ਅਤੇ ਆਪਣਾ ਯੋਗਦਾਨ ਪਾਉਣ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article