PUNJABMAILUSA.COM

ਸਾਈਂ ਮੀਆਂ ਮੀਰ ਫਾਊਂਡੇਸ਼ਨ ਵੱਲੋਂ ਆਯੋਜਿਤ ਪੰਜ ਰੋਜ਼ਾ ਚੇਤਨਾ ਮਾਰਚ ਅਟਾਰੀ ਵਾਹਗਾ ਸਰਹੱਦ ‘ਤੇ ਅਰਦਾਸ ਉਪਰੰਤ ਸਮਾਪਤ

ਸਾਈਂ ਮੀਆਂ ਮੀਰ ਫਾਊਂਡੇਸ਼ਨ ਵੱਲੋਂ ਆਯੋਜਿਤ ਪੰਜ ਰੋਜ਼ਾ ਚੇਤਨਾ ਮਾਰਚ ਅਟਾਰੀ ਵਾਹਗਾ ਸਰਹੱਦ ‘ਤੇ ਅਰਦਾਸ ਉਪਰੰਤ ਸਮਾਪਤ

ਸਾਈਂ ਮੀਆਂ ਮੀਰ ਫਾਊਂਡੇਸ਼ਨ ਵੱਲੋਂ ਆਯੋਜਿਤ ਪੰਜ ਰੋਜ਼ਾ ਚੇਤਨਾ ਮਾਰਚ ਅਟਾਰੀ ਵਾਹਗਾ ਸਰਹੱਦ ‘ਤੇ ਅਰਦਾਸ ਉਪਰੰਤ ਸਮਾਪਤ
October 18
14:53 2017

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਮੇਲ)- ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਰਜਿ: ਅੰਮ੍ਰਿਤਸਰ ਵੱਲੋਂ ਅਯੋਜਿਤ ਕੀਤਾ ਗਿਆ ਪੰਜ ਰੋਜਾ ਚੇਤਨਾ ਮਾਰਚ ਅਟਾਰੀ, ਵਾਹਗਾ ਸਰਹੱਦ ਤੇ ਅਰਦਾਸ ਉਪਰੰਤ ਸਫਲਤਾ ਪੂਰਵਕ ਸੰਪੂਰਨ ਹੋਇਆ।
ਦੋਹਾਂ ਦੇਸ਼ਾਂ ਭਾਰਤ ਪਾਕਿਸਤਾਨ ਵਿਚ ਚਲਦੀ ਖਿਚੋਤਾਨ ਦੀ ਸਮਾਪਤੀ, ਸਦਭਾਵਨਾ ਤੇ ਸਾਂਤੀ, ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰ, ਸਰਲ ਵੀਜਾ ਪ੍ਰਨਾਲੀ, ਦੋਹਾਂ ਦੇਸਾਂ ਵਿਚ ਵਿਉਪਾਰ ਦਾ ਅਦਾਨ ਪ੍ਰਦਾਨ ਅਤੇ 1947 ਦੀ ਵੰਡ ਸਮੇਂ ਵਿਛੜੇ ਪਰਿਵਾਰਾਂ ਦੇ ਮੈਂਬਰਾਂ ਦੇ ਆਪਸੀ ਮੇਲ ਮਿਲਾਪ ਦੀ ਕਾਮਨਾ ਕਰਦਾ ਇਹ ਮਾਰਚ 13 ਅਕਤੂਬਰ ਨੂੰ ਛੇਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਤੋਂ ਅਰੰਭ ਹੋਇਆ ਜੋ ਤਰਨ ਤਾਰਨ, ਫਿਰੋਜਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਦੀ ਯਾਤਰਾ ਕਰਦਾ ਹੋਇਆ ਰਾਤ ਅਟਾਰੀ ਵਾਹਗਾ ਸਰਹੱਦ ਤੇ ਪੁੱਜਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਬਾਸਰਕੇ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਦੀਪ ਸਿੰਘ ਵਾਲੀਆ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਜਗਦੀਸ਼ ਸਿੰਘ ਛੇਹਰਟਾ, ਡਾ. ਨਵਤੇਜ ਸਿੰਘ ਬੇਦੀ ਨਰੈਣਗੜ੍ਹ, ਤੇ ਹੋਰ ਪਤਵੰਤੇ ਸੱਜਣਾ ਨੇ ਚੇਤਨਾ ਮਾਰਚ ਦਾ ਨਿਘਾ ਸਵਾਗਤ ਕੀਤਾ। ਸਰਹੱਦ ਗੇਟ ਨੇੜੇ ਫਾਊਂਡੇਸ਼ਨ ਕਰਮੀਆਂ ਵੱਲੋਂ ਮੋਮਬੱਤੀਆਂ ਜਗਾ ਕੇ ਦੋਹਾਂ ਦੇਸਾਂ ‘ਚ ਸਾਂਤੀ ਬਣੀ ਰਹੇ ਦੀ ਕਾਮਨਾ ਕੀਤੀ। ਸ. ਹਰਭਜਨ ਸਿੰਘ ਬਰਾੜ ਪ੍ਰਧਾਨ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਕਿਹਾ ਕਿ ਇਹ ਪੰਜਵਾਂ ਚੇਤਨਾ ਮਾਰਚ ਹੈ। ਪਹਿਲਾਂ ਅਸੀਂ ਗਵਾਲੀਅਰ ਤੋਂ ਲਾਹੌਰ ਅਤੇ ਹੋਰ ਵੱਖ-ਵੱਖ ਥਾਵਾਂ ਤੇ ਜਾਂਦੇ ਰਹੇ ਹਾਂ ਪਰ ਪਾਕਿਸਤਾਨ ਜਾਣ ਲਈ ਵੀਜੇ ਸਮੇਂ ਵੱਡੀਆਂ ਦਿਕਤਾਂ ਦੇ ਕਾਰਨ ਇਸ ਵਾਰ ਇਹ ਚੇਤਨਾ ਮਾਰਚ ਪੰਜਾਬ ਵਿਚ ਹੀ ਕੱਢਣ ਦਾ ਫੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਕ ਚੇਤਨਾ ਮਾਰਚ ਅਸੀਂ ਅੰਮ੍ਰਿਤਸਰ ਤੋਂ ਪੰਜਾ ਸਾਹਿਬ ਲੈ ਕੇ ਜਾਣਾ ਹੈ ਜਿਸ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਚੇਤਨਾ ਮਾਰਚ ਨੂੰ ਹਰ ਥਾਂ ਬਹੁਤ ਭਰਵਾਂ ਹੁੰਗਾਰਾ ਮਿਲਿਆ ਹੈ, ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਮਾਰਚ ਦਾ ਸਵਾਗਤ ਕੀਤਾ ਹੈ ਤੇ ਇਸ ਉਪਰਾਲੇ ਦੀ ਭਰਵੀਂ ਪ੍ਰਸੰਸਾ ਕੀਤੀ ਹੈ। ਉਨ੍ਹਾਂ ਇਸ ਚੇਤਨਾ ਮਾਰਚ ਨੂੰ ਸਫਲ ਕਰਨ ਲਈ ਗੁਰਦੁਆਰਾ ਸਿੰਘ ਸਭਾ ਭੱਲਾ ਕਾਲੋਨੀ ਛੇਹਰਟਾ ਦੇ ਪ੍ਰਬੰਧਕਾਂ ਅਤੇ ਬਾਕੀ ਸਹਿਯੋਗ ਕਰਨ ਵਾਲੀ ਸਾਰੀ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਈਂ ਮੀਆਂ ਮੀਰ ਫਾਊਂਡੇਸ਼ਨ ਜਲਦ ਹੀ ਇਕ ਸੈਮੀਨਾਰ ਦਾ ਅਯੋਜਨ ਕਰੇਗੀ ਜਿਸ ਵਿਚ ਪਾਕਿਸਤਾਨ ਸਮੇਤ ਬਾਕੀ ਦੇਸਾਂ ਤੋਂ ਵੀ ਵਕਤਾ ਆਪਣੀ ਸਮੂਲੀਅਤ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article