PUNJABMAILUSA.COM

ਸਾਉਥ ਅਫਰੀਕਾ ਨੇ ਚੌਥੇ ਵਨ-ਡੇ ‘ਚ ਭਾਰਤ ਨੂੰ ਹਰਾਇਆ

ਸਾਉਥ ਅਫਰੀਕਾ ਨੇ ਚੌਥੇ ਵਨ-ਡੇ ‘ਚ ਭਾਰਤ ਨੂੰ ਹਰਾਇਆ

ਸਾਉਥ ਅਫਰੀਕਾ ਨੇ ਚੌਥੇ ਵਨ-ਡੇ ‘ਚ ਭਾਰਤ ਨੂੰ ਹਰਾਇਆ
February 10
21:00 2018

ਜੌਹਾਨਸਬਰਗ, 10 ਫਰਵਰੀ (ਪੰਜਾਬ ਮੇਲ)- ਓਪਨਰ ਸ਼ਿਖਰ ਧਵਨ (109) ਦੇ ਕਰੀਅਰ ਦੇ 100ਵੇਂ ਮੈਚ ਵਿਚ ਬਣਾਏ ਗਏ ਸ਼ਾਨਦਾਰ ਸੈਂਕੜੇ ਤੇ ਕਪਤਾਨ ਵਿਰਾਟ ਕੋਹਲੀ (75) ਵਿਚਾਲੇ ਦੂਜੀ ਵਿਕਟ ਲਈ ਹੋਈ 158 ਦੌੜਾਂ ਦੀ ਸੈਂਕੜੇ ਵਾਲੀ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਦੱਖਣੀ ਅਫਰੀਕਾ ਵਿਰੁੱਧ 6 ਮੈਚਾਂ ਦੀ ਵਨ ਡੇ ਸੀਰੀਜ਼ ਦੇ ਚੌਥੇ ਮੈਚ ਵਿਚ ਸ਼ਨੀਵਾਰ ਨੂੰ ਨਿਰਧਾਰਿਤ 50 ਓਵਰਾਂ ਵਿਚ 7 ਵਿਕਟਾਂ ‘ਤੇ 289 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਸੀ ਪਰ ਮੀਂਹ ਦੇ ਅੜਿੱਕੇ ਕਾਰਨ ਮੇਜ਼ਬਾਨ ਟੀਮ ਨੂੰ 28 ਓਵਰਾਂ ਵਿਚ 202 ਦੌੜਾਂ ਦਾ ਟੀਚਾ ਮਿਲਿਆ, ਜਿਸ ਅਫਰੀਕੀ ਖਿਡਾਰੀਆਂ ਨੇ ਧਮਾਕੇਦਾਰ ਬੱਲੇਬਾਜ਼ ਖਲਾਸੀਨ ਕਲਾਰਸੇ ਦੀ (27 ਗੇਂਦਾਂ ‘ਤੇ ਅਜੇਤੂ 43 ਦੌੜਾਂ) ਅਤੇ ਫੇਲਕਵਾਓ (5 ਗੇਂਦਾਂ ‘ਤੇ ਅਜੇਤੂ 23 ਦੌੜਾਂ ) ਦੀਆਂ ਧਮਾਕੇਦਾਰ ਪਾਰੀਆਂ ਦੀ ਬਦੌਲਤ ਉਪਰੋਕਤ ਟੀਚਾ 25.3 ਓਵਰਾਂ ਵਿਚ 207 ਦੌੜਾਂ ‘ਤੇ ਹਾਸਲ ਕਰ ਕੇ ਸੀਰੀਜ਼ ਵਿਚ ਵਾਪਸੀ ਕਰ ਲਈ।
ਮੀਂਹ ਕਾਰਨ ਖੇਡ ਕਰੀਬ ਡੇਢ ਘੰਟੇ ਤਕ ਰੁਕੀ ਰਹੀ। ਖੇਡ ਰੁਕੇ ਰਹਿਣ ਦੇ ਸਮੇਂ ਮੇਜ਼ਬਾਨ ਦੱਖਣੀ ਅਫਰੀਕਾ ਨੇ 7.2 ਓਵਰਾਂ ਵਿਚ ਇਕ ਵਿਕਟ ‘ਤੇ 43 ਦੌੜਾਂ ਬਣਾ ਲਈਆਂ ਸਨ ਤੇ ਹੁਣ ਉਸ ਨੂੰ ਡਕਵਰਥ ਲੂਈਸ ਨਿਯਮ ਤਹਿਤ ਜਿੱਤ ਲਈ 123 ਗੇਂਦਾਂ ‘ਤੇ 159 ਦੌੜਾਂ ਹੋਰ ਬਣਾਉਣੀਆਂ ਸਨ ਜਦਕਿ ਉਸਦੀਆਂ 9 ਵਿਕਟਾਂ ਬਾਕੀ ਸਨ, ਜਿਸ ਨੂੰ ਮੇਜ਼ਬਾਨ ਟੀਮ ਨੇ ਆਸਾਨੀ ਨਾਲ ਹਾਸਲ ਕਰ ਕੇ ਸੀਰੀਜ਼ ਦਾ ਚੌਥਾ ਮੈਚ ਜਿੱਤ ਲਿਆ । ਭਾਰਤੀ ਟੀਮ ਪਹਿਲੇ ਤਿੰਨ ਵਨ ਡੇ ਜਿੱਤ ਕੇ ਹੁਣ 3-1 ਨਾਲ ਅੱਗੇ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਓਪਨਰ ਰੋਹਿਤ ਸ਼ਰਮਾ ਇਕ ਵਾਰ ਫਿਰ ਫਲਾਪ ਰਿਹਾ ਤੇ 13 ਗੇਂਦਾਂ ‘ਤੇ ਇਕ ਚੌਕੇ ਦੀ ਮਦਦ ਨਾਲ 5 ਦੌੜਾਂ ਬਣਾ ਕੇ ਆਊਟ ਹੋ ਗਿਆ। ਕੈਗਿਸੋ ਰਬਾਡਾ ਨੇ ਰੋਹਿਤ ਨੂੰ ਆਪਣੀ ਹੀ ਗੇਂਦ ‘ਤੇ ਕੈਚ ਕਰ ਲਿਆ। ਇਸ ਦੌਰੇ ‘ਤੇ ਰਬਾਡਾ ਹੁਣ ਤਕ 6 ਵਾਰ ਰੋਹਿਤ ਨੂੰ ਆਊਟ ਕਰ ਚੁੱਕਾ ਹੈ।
ਰੋਹਿਤ ਦੇ ਆਊਟ ਹੋਣ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਤੇ ਸ਼ਿਖਰ ਧਵਨ ਵਿਚਾਲੇ ਦੂਜੀ ਵਿਕਟ ਲਈ 158 ਦੌੜਾਂ ਦੀ ਸਾਂਝੇਦਾਰੀ ਹੋਈ। ਇਸ ਸੀਰੀਜ਼ ਵਿਚ ਵਿਰਾਟ ਤੇ ਸ਼ਿਖਰ ਵਿਚਾਲੇ ਇਹ ਲਗਾਤਾਰ ਦੂਜੀ ਸੈਂਕੜੇ ਵਾਲੀ ਸਾਂਝੇਦਾਰੀ ਹੈ। ਵਿਰਾਟ ਟੀਮ ਦੇ 178 ਦੇ ਸਕੋਰ ‘ਤੇ ਆਊਟ ਹੋਇਆ। ਵਿਰਾਟ ਨੇ 83 ਗੇਂਦਾਂ ‘ਤੇ 7 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ ਸ਼ਾਨਦਾਰ 75 ਦੌੜਾਂ ਬਣਾਈਆਂ ਅਤੇ ਆਪਣੇ ਵਨ ਡੇ ਕਰੀਅਰ ਦਾ 46ਵਾਂ ਅਰਧ ਸੈਂਕੜਾ ਪੂਰਾ ਕੀਤਾ ਹਾਲਾਂਕਿ ਉਹ 25 ਦੌੜਾਂ ਨਾਲ ਸੈਂਕੜੇ ਬਣਾਉਣ ਤੋਂ ਖੁੰਝ ਗਿਆ। ਭਾਰਤ ਦਾ ਸਕੋਰ ਜਦੋਂ 34.2 ਓਵਰਾਂ ਵਿਚ 2 ਵਿਕਟਾਂ ‘ਤੇ 200 ਦੌੜਾਂ ਸੀ ਤਦ ਮੈਚ ਨੂੰ ਖਰਾਬ ਰੌਸ਼ਨੀ ਤੇ ਖਰਾਬ ਮੌਸਮ ਕਾਰਨ ਕਰੀਬ ਅੱਧਾ ਘੰਟਾ ਰੋਕਿਆ ਗਿਆ ਪਰ ਇਸ ਤੋਂ ਬਾਅਦ ਜਦੋਂ ਖੇਡ ਸ਼ੁਰੂ ਹੋਈ ਤਾਂ ਮੋਰਨੇ ਮੋਰਕਲ ਨੇ ਸ਼ਿਖਰ ਨੂੰ ਡੇਵਿਡ ਮਿਲਰ ਹੱਥੋਂ ਕੈਚ ਕਰਾ ਕੇ ਭਾਰਤ ਨੂੰ ਤੀਜਾ ਝਟਕਾ ਦਿੱਤਾ।
ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ 43 ਗੇਂਦਾਂ ‘ਤੇ ਤਿੰਨ ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ ਅਜੇਤੂ 42 ਦੌੜਾਂ ਬਣਾ ਕੇ ਟੀਮ ਦਾ ਸਕੋਰ 289 ਦੌੜਾਂ ‘ਤੇ ਪਹੁੰਚਾਇਆ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article